ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੈਸਟ ਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ

ਵੈਸਟ ਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ

ਵੈਸਟ ਇੰਡੀਜ਼ ਦੌਰੇ ਲਈ ਅੱਜ ਭਾਰਤੀ ਟੀਮ ਦੀ ਟੀ20 ਇੰਟਰਨੈਸ਼ਨਲ, ਵਨਡੇ ਅਤੇ ਟੈਸਟ ਟੀਮ ਦਾ ਐਲਾਨ ਕਰ ਦਿੱਤਾ ਹੈ। ਮੁੰਬਈ ਵਿਚ ਚੋਣਕਾਰਾਂ ਦੀ ਮੀਟਿੰਗ ਕਰੀਬ ਤਿੰਨ ਘੰਟੇ ਮੀਟਿੰਗ ਚੱਲਣ ਬਾਅਦ ਟੀਮ ਦਾ ਐਲਾਨ ਕੀਤਾ ਗਿਆ। ਮੀਟਿੰਗ ਮੁੰਬਈ ਵਿਚ ਬੀਸੀਸੀਆਈ ਦੇ ਕ੍ਰਿਕਟ ਸੈਂਟਰ ਵਿਚ ਹੋਈ ਅਤੇ ਕਪਤਾਨ ਵਿਰਾਟ ਕੋਹਲੀ ਵੀ ਇਸਦਾ ਹਿੱਸਾ ਸੀ। ਭਾਰਤ ਨੂੰ ਵੈਸਟ ਇੰਡੀਜ਼ ਵਿਚ ਤਿੰਨ–ਤਿੰਨ ਟੀ20 ਇੰਟਰਨੈਸ਼ਨਲ ਅਤੇ ਵਨਡੇ ਮੈਚਾਂ ਦੀ ਸੀਰੀਜ ਖੇਡਣੀ ਹੈ ਅਤੇ ਦੋ ਟੈਸਟ ਮੈਚਾਂ ਦੀ ਸੀਰੀਜ਼ ਖੇਡਣੀ ਹੈ।

 

ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਵਿਰਾਟ ਕੋਹਲੀ ਨੂੰ ਟੀ20 ਅਤੇ ਵਨਡੇ ਸੀਰੀਜ਼ ਵਿਚ ਆਰਾਮ ਦਿੱਤਾ ਜਾ ਸਕਦਾ ਹੈ, ਪ੍ਰੰਤੂ ਅਜਿਹਾ ਕੁਝ ਵੀ ਨਹੀਂ ਹੋਇਆ। ਟੀ20 ਟੀਮ ਵਿਚ ਦੀਪਕ ਚਾਹਰ ਅਤੇ ਰਾਹੁਲ ਚਾਹਰ ਦੋਵਾਂ ਨੂੰ ਚੁਣਿਆ ਗਿਆ ਹੈ।

 

ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤ ਦੀ 16 ਮੈਂਬਰੀ ਟੀਮ : ਵਿਰਾਟ ਕੋਹਲੀ (ਕਪਤਾਨ), ਰਹਾਣੇ (ਉਪ ਕਪਤਾਨ), ਮਿਅੰਕ ਅਗਰਵਾਲ, ਕੇ ਐਲ ਰਾਹੁਲ, ਚੇਤੇਸ਼ਵਰ ਪੁਜਾਰਾ, ਹਨੁਮਾ ਵਿਹਾਰੀ, ਰੋਹਿਤ ਸ਼ਰਮਾ, ਰਿਸ਼ਭ ਪੰਤ, ਰਿਧੀਮਾਨ ਸਾਹਾ, ਆਰ ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਈਸ਼ਾਂਤ ਸ਼ਰਮਾ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਉਮੇਸ਼ ਯਾਦਵ।

 

ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤ ਦੀ ਟੀਮ 15 ਮੈਂਬਰੀ ਟੀਮ : ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸ਼ਿਖਰ ਧਵਨ, ਕੇ ਐਲ ਰਾਹੁਲ, ਮਨੀਸ਼ ਪਾਂਡੇ, ਰਿਸ਼ਮ ਪੰਤ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਯੁਜਵੇਂਦਰ ਚਹਿਲ, ਕੇਦਾਰ ਜਾਧਵ,  ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਖਲੀਲ ਅਹਿਮਦ, ਨਵਦੀਪ ਸੈਣੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Indian cricket team announced for West Indies tour