ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਨੂੰ ਹਰਾ ਕੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਡਕਵਰਥ ਲੁਈਸ ਨਿਯਮਾਂ ਦੇ ਅਧਾਰ 'ਤੇ ਮੇਜ਼ਬਾਨ ਸ੍ਰੀਲੰਕਾ ਨੂੰ 14 ਦੌੜਾਂ ਨਾਲ ਹਰਾ ਕੇ ਇਮਰਜਿੰਗ ਏਸ਼ੀਆ ਕੱਪ 2019 ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ।

 

ਭਾਰਤੀ ਟੀਮ ਨੇ 50 ਓਵਰਾਂ ਚ 9 ਵਿਕਟਾਂ ’ਤੇ 175 ਦੌੜਾਂ ਬਣਾਈਆਂ। ਇਸ ਤੋਂ ਬਾਅਦ ਮੀਂਹ ਕਾਰਨ ਸ਼੍ਰੀਲੰਕਾ ਨੂੰ 35 ਓਵਰਾਂ ਵਿੱਚ 150 ਦੌੜਾਂ ਦਾ ਟੀਚਾ ਮਿਲਿਆ। ਇਸਦੇ ਜਵਾਬ ਵਿੱਚ ਮੇਜ਼ਬਾਨ ਟੀਮ 34.3 ਓਵਰਾਂ ਚ 135 ਦੌੜਾਂ ’ਤੇ ਢੇਰ ਹੋ ਗਈ। ਦੇਵਿਕਾ ਵੈਦਿਆ ਅਤੇ ਤਨੁਜਾ ਕੰਵਰ ਨੇ ਚਾਰ-ਚਾਰ ਵਿਕਟਾਂ ਲਈਆਂ।

 

ਦੱਸ ਦੇਈਏ ਕਿ ਇਮਰਜਿੰਗ ਏਸ਼ੀਆ ਕੱਪ ਵਿੱਚ ਭਾਰਤ ਕੋਈ ਮੈਚ ਨਹੀਂ ਹਾਰਿਆ। ਬੰਗਲਾਦੇਸ਼ ਖ਼ਿਲਾਫ਼ ਮੈਚ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਅਤੇ ਪਾਕਿਸਤਾਨ ਨੂੰ ਹਰਾ ਕੇ ਖਿਤਾਬ ਮੈਚ ਵਿਚ ਆਪਣੀ ਜਗ੍ਹਾ ਪੱਕੀ ਕਰ ਲਈ ਸੀ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indian women s team won the Emerging Asia Cup title