ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਸਪ੍ਰੀਤ ਬੁਮਰਾਹ ਨੇ ਸਾਂਝੀ ਕੀਤੀ ਫੋਟੋ, ਦਿੱਤੇ ਵਾਪਸੀ ਦੇ ਸੰਕੇਤ

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿੱਠ ਦੇ ਹੇਠਲੇ ਹਿੱਸੇ ਦਾ ਦਰਦ ਕਾਰਨ ਟੀਮ ਤੋਂ ਬਾਹਰ ਹਨ। ਉਹ ਦੱਖਣੀ ਅਫਰੀਕਾ ਖ਼ਿਲਾਫ਼ ਲੜੀ ਵਿੱਚ ਵੀ ਭਾਰਤੀ ਟੀਮ ਦਾ ਹਿੱਸਾ ਨਹੀਂ ਸੀ। ਹੁਣ ਉਹ ਬੰਗਲਾਦੇਸ਼ ਖਿਲਾਫ 3 ਮੈਚਾਂ ਦੀ ਟੀ-20 ਅਤੇ 2 ਮੈਚਾਂ ਦੀ ਟੈਸਟ ਸੀਰੀਜ਼ ਵਿਚ ਟੀਮ ਇੰਡੀਆ ਵਿਚ ਸ਼ਾਮਲ ਨਹੀਂ ਹੈ। ਪਰ ਹੁਣ ਮੰਗਲਵਾਰ (29 ਅਕਤੂਬਰ) ਨੂੰ ਬੁਮਰਾਹ ਨੇ ਆਪਣੀ ਵਾਪਸੀ ਦਾ ਸੰਕੇਤ ਦਿੱਤਾ ਹੈ।

 

ਜਸਪ੍ਰੀਤ ਬੁਮਰਾਹ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਆਪਣੇ ਜਿਮ ਸੈਸ਼ਨ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਬੁਮਰਾਹ ਨੇ ਲਿਖਿਆ ਹੈ- 'ਜਲਦ ਆ ਰਿਹਾ ਹਾਂ' ਮਤਲਬ ਜਲਦੀ ਵਾਪਸੀ ਹੋ ਰਹੀ ਹੈ।

 

ਜਸਪ੍ਰੀਤ ਬੁਮਰਾਹ ਦੇ ਇਸ ਟਵੀਟ ਤੋਂ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਬੁਮਰਾਹ ਦੀ ਸੱਟ ਪਹਿਲਾਂ ਹੀ ਬਹੁਤ ਬੇਹਤ ਹੈ ਤੇ ਜਲਦ ਹੀ ਉਹ ਵਾਪਸ ਆ ਸਕਦੇ ਹਨ। ਕੁਝ ਸਮਾਂ ਪਹਿਲਾਂ ਭਾਰਤੀ ਗੇਂਦਬਾਜ਼ੀ ਕੋਚ ਭਰਤ ਅਰੁਣ ਨੇ ਵੀ ਬੁਮਰਾਹ ਦੀ ਸੱਟ ਦੇ ਬਾਰੇ ਚ ਅਪਡੇਟ ਦਿੱਤੀ ਸੀ।

 

ਭਰਤ ਅਰੁਣ ਨੇ ਕਿਹਾ ਸੀ ਕਿ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਪਿੱਠ ਦੀ ਸੱਟ ਲਈ ਹਾਲੇ ਸਰਜਰੀ ਦੀ ਲੋੜ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੁਮਰਾਹ ਜਲਦੀ ਹੀ ਟੀਮ ਵਿੱਚ ਵਾਪਸੀ ਕਰ ਸਕਦੇ ਹਨ।

 

ਹੁਣ ਜਸਪ੍ਰੀਤ ਬੁਮਰਾਹ ਦੀ ਇਹ ਪੋਸਟ ਇਸ ਸੰਕੇਤ ਵੱਲ ਇਸ਼ਾਰਾ ਦੇ ਰਿਹਾ ਹੈ ਕਿ ਬੰਗਲਾਦੇਸ਼ ਖ਼ਿਲਾਫ਼ ਲੜੀ ਤੋਂ ਬਾਅਦ ਸ਼ਾਇਦ ਉਨ੍ਹਾਂ ਦੀ ਕ੍ਰਿਕਟ ਦੇ ਮੈਦਾਨ ਵਿੱਚ ਵਾਪਸੀ ਹੋ ਜਾਵੇਗੀ।

 

ਦੱਸ ਦਈਏ ਕਿ ਕੋਚ ਅਰੁਣ ਨੇ ਸੰਕੇਤ ਦਿੱਤਾ ਸੀ ਕਿ ਬੁਮਰਾਹ ਨਿਊਜ਼ੀਲੈਂਡ ਨਾਲ ਟੈਸਟ ਸੀਰੀਜ਼ ਨਾਲ ਟੀਮ ਵਿਚ ਵਾਪਸੀ ਕਰ ਸਕਦੇ ਹਨ। ਹਾਲਾਂਕਿ ਬੁਮਰਾਹ ਦੀ ਗੈਰਹਾਜ਼ਰੀ ਦੇ ਬਾਵਜੂਦ ਟੀਮ ਨੂੰ ਉਨ੍ਹਾਂ ਦੀ ਕਮੀ ਮਹਿਸੂਸ ਨਹੀਂ ਹੋ ਰਹੀ ਹੈ। ਮੁਹੰਮਦ ਸ਼ਮੀ, ਇਸ਼ਾਂਤ ਸ਼ਰਮਾ ਅਤੇ ਉਮੇਸ਼ ਯਾਦਵ ਇਸ ਵੇਲੇ ਗੇਂਦਬਾਜ਼ੀ ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਮੇਸ਼ ਅਤੇ ਸ਼ਮੀ ਨੇ ਦੱਖਣੀ ਅਫਰੀਕਾ ਖਿਲਾਫ 3-0 ਦੀ ਕਲੀਨ ਸਵੀਪ ਵਿਚ ਅਹਿਮ ਭੂਮਿਕਾ ਨਿਭਾਈ ਸੀ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:jasprit bumrah drops hint about his imminent return share this picture