ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਮਿਲੇਗਾ ਪਾਲੀ ਉਮਰੀਗਰ ਐਵਾਰਡ 

ਬੀਸੀਸੀਆਈ ਨੇ ਐਤਵਾਰ ਨੂੰ ਐਲਾਨ ਕੀਤਾ ਹੈ ਕਿ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ 2018-19 ਸੀਜ਼ਨ 'ਚ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਪਾਲੀ ਉਮਰੀਗਰ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ। ਬੀਸੀਸੀਆਈ ਦੇ ਸਾਲਾਨਾ ਪੁਰਸਕਾਰ ਸੰਮੇਲਨ ਵਿੱਚ ਉਨ੍ਹਾਂ ਨੂੰ ਇਹ ਐਵਾਰਡ ਦਿੱਤਾ ਜਾਵੇਗਾ। ਹਾਲ ਹੀ ਵਿੱਚ ਉਨ੍ਹਾਂ ਨੂੰ ਅਰਜੁਨ ਪੁਰਸਕਾਰ ਨਾਲ ਵੀ ਨਵਾਜਿਆ ਗਿਆ ਸੀ।

ਔਰਤਾਂ ਦੇ ਵਰਗ 'ਚ ਪੂਨਮ ਯਾਦਵ ਨੇ ਇਹ ਐਵਾਰਡ ਜਿੱਤਿਆ ਹੈ ਅਤੇ ਉਨ੍ਹਾਂ ਨੂੰ ਸਰਬੋਤਮ ਅੰਤਰਰਾਸ਼ਟਰੀ ਕ੍ਰਿਕਟਰ ਦਾ ਸਨਮਾਨ ਦਿੱਤਾ ਜਾਵੇਗਾ। ਦੁਨੀਆ ਦੇ ਨੰਬਰ-1 ਵਨਡੇ ਗੇਂਦਬਾਜ਼ ਬੁਮਰਾਹ ਨੇ ਜਨਵਰੀ 2018 'ਚ ਦੱਖਣੀ ਅਫਰੀਕਾ ਦੇ ਭਾਰਤ ਦੌਰੇ ਸਮੇਂ ਆਪਣਾ ਟੈਸਟ ਡੈਬਿਊ ਕੀਤਾ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤਕ ਚੰਗਾ ਪ੍ਰਦਰਸ਼ਨ ਜਾਰੀ ਹੈ।

 

ਸਾਬਕਾ ਭਾਰਤੀ ਕਪਤਾਨ ਕੇ ਸ੍ਰੀਕਾਂਤ ਨੂੰ ਕਰਨਲ ਸੀ.ਕੇ. ਨਾਇਡੂ ਲਾਈਫਟਾਈਮ ਅਚੀਵਮੈਂਟ ਐਵਾਰਡ ਅਤੇ ਅੰਜੁਮ ਚੋਪੜਾ ਨੂੰ ਬੀਸੀਸੀਆਈ ਲਾਈਫਟਾਈਮ ਅਚੀਵਮੈਂਟ ਐਵਾਰਡ ਦਿੱਤਾ ਜਾਵੇਗਾ। ਬੀਸੀਸੀਆਈ ਦੇ ਪ੍ਰਧਾਨ ਸੌਰਭ ਗਾਂਗੁਲੀ ਨੇ ਕਿਹਾ, "ਬੀਸੀਸੀਆਈ ਪੁਰਸਕਾਰ ਕ੍ਰਿਕਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਖਿਡਾਰੀਆਂ ਦਾ ਸਨਮਾਨ ਕਰਨ ਦਾ ਸਾਡਾ ਤਰੀਕਾ ਹੈ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jasprit Bumrah to receive Polly Umrigar award for best international cricketer