ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

NZvIND, 5 T20I: ਭਾਰਤੀ ਟੀਮ ਨੇ ਰਚਿਆ ਇਤਿਹਾਸ, ਨਿਊਜੀਲੈਂਡ ਦਾ ਟੀ20 ਸੀਰੀਜ਼ 'ਚ 5-0 ਨਾਲ ਸਫਾਇਆ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ20 ਸੀਰੀਜ਼ ਦਾ ਆਖ਼ਰੀ ਮੈਚ ਮਾਊਂਟ ਮੋਂਗਨੁਈ ਦੇ ਬੇਅ ਓਵਲ ਸਟੇਡੀਅਮ ਵਿੱਚ ਖੇਡਿਆ ਗਿਆ ਸੀ। ਟੀਮ ਇੰਡੀਆ ਨੇ ਇਸ ਮੈਚ ਵਿੱਚ ਨਿਊਜ਼ੀਲੈਂਡ  ਦੀ ਟੀਮ ਨੂੰ ਸੱਤ ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਨਿਊਜ਼ੀਲੈਂਡ ਵਿਰੁਧ ਪਹਿਲੀ ਵਾਰ 5 ਮੈਚਾਂ ਦੀ ਟੀ20 ਸੀਰੀਜ਼ 'ਚ ਵ੍ਹਾਈਟਵਾਸ਼ ਕਰ ਦਿੱਤਾ ਹੈ।

 

 

 

 

ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਤਿੰਨ ਵਿਕਟਾਂ ਦੇ ਨੁਕਸਾਨ ‘ਤੇ 163 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਨਿਊਜ਼ੀਲੈਂਡ ਦੀ ਟੀਮ ਨੌਂ ਵਿਕਟਾਂ ਗੁਆਉਣ ਤੋਂ ਬਾਅਦ ਸਿਰਫ 156 ਦੌੜਾਂ ਹੀ ਬਣਾ ਸਕੀ। ਭਾਰਤ ਲਈ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਚਾਰ ਓਵਰਾਂ ਵਿੱਚ 12 ਦੌੜਾਂ ਦੇ ਕੇ ਤਿੰਨ ਮਹੱਤਵਪੂਰਨ ਵਿਕਟਾਂ ਲਈਆਂ। 

 

ਇਸ ਤੋਂ ਇਲਾਵਾ ਨਵਦੀਪ ਸੈਣੀ ਅਤੇ ਸ਼ਾਰਦੂਲ ਠਾਕੁਰ ਨੇ ਦੋ-ਦੋ ਵਿਕਟਾਂ ਲਈਆਂ। ਸਪਿਨਰ ਵਾਸ਼ਿੰਗਟਨ ਸੁੰਦਰ ਨੂੰ ਇਕ ਵਿਕਟ ਮਿਲੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:nz vs ind 5th t20 international match india vs new zealand live cricket scorecard ind vs nz at bay oval stadium mount maunganui live hindi commentary live match update live cricket update