ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

27 ਸਾਲ ਦੀ ਉਮਰ 'ਚ ਪਾਕਿ ਦੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ

 

ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਕੀਤਾ ਹੈ। ਮੁਹੰਮਦ ਆਮਿਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗਾਲ ਵਿੱਚ ਸ਼੍ਰੀਲੰਕਾ ਖਿ਼ਲਾਫ਼ ਕੀਤੀ ਸੀ। ਉਨ੍ਹਾਂ ਨੇ ਪਾਕਿਸਤਾਨ ਵੱਲੋਂ 36 ਟੈਸਟ ਮੈਚ ਖੇਡੇ ਅਤੇ ਇਸ ਵਿੱਚ 119 ਵਿਕਟਾਂ ਲਈਆਂ।

 

 

 

ਇਸ ਮੌਕੇ ਆਮਿਰ ਨੇ ਕਿਹਾ ਹੈ ਕਿ ਕ੍ਰਿਕਟ ਦੇ ਸਭ ਤੋਂ ਵੱਡੇ ਫਾਰਮੈਟ' ਵਿੱਚ ਪਾਕਿਸਤਾਨ ਦੀ ਨੁਮਾਇੰਦਗੀ ਕਰਨਾ ਸਨਮਾਨ ਵਾਲੀ ਗੱਲ ਹੈ। ਮੈਂ ਇਹ ਫ਼ੈਸਲਾ ਇਸ ਲਈ ਲਿਆ ਹੈ ਤਾਂ ਕਿ ਮੈਂ ਲਿਮਟਿਡ ਓਵਰ ਕ੍ਰਿਕਟ ਉੱਤੇ ਧਿਆਨ ਕੇਂਦਿਰਤ ਕਰ ਸਕਾਂ।

 

ਉਨ੍ਹਾਂ ਕਿਹਾ ਕਿ ਇਹ ਆਸਾਨ ਫ਼ੈਸਲਾ ਨਹੀਂ ਸੀ। ਉਨ੍ਹਾਂ ਅਨੁਸਾਰ, ਟੈਸਟ ਚੈਂਪੀਅਨਸ਼ਿਪ ਸ਼ੁਰੂ ਹੋਣ ਵਾਲੀ ਹੈ ਅਤੇ ਟੀਮ ਕੋਲ ਵੀ ਸ਼ਾਨਦਾਰ ਤੇਜ਼ ਗੇਂਦਬਾਜ਼ਾਂ ਦੀ ਫੌਜ ਹੈ। ਇਸ ਮਾਮਲੇ ਵਿੱਚ ਮੇਰੇ ਫ਼ੈਸਲੇ ਨਾਲ ਚੋਣਕਰਤਾਵਾਂ ਨੂੰ ਆਪਣਾ ਪਲਾਨ ਬਣਾਉਣ ਵਿੱਚ ਆਸਾਨੀ ਹੋਵੇਗੀ।

 

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pakistan fast bowler mohammad amir announces retirement from test cricket