ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਸਕੇਟਬਾਲ ’ਚ ਪੰਜਾਬ ਦੇ ਮੁੰਡਿਆਂ ਤੇ ਕੁੜੀਆਂ ਦੋਵਾਂ ਨੇ ਜਿੱਤਿਆ ਸੋਨ–ਤਮਗ਼ਾ

ਬਾਸਕੇਟਬਾਲ ’ਚ ਪੰਜਾਬ ਦੇ ਮੁੰਡਿਆਂ ਤੇ ਕੁੜੀਆਂ ਦੋਵਾਂ ਨੇ ਜਿੱਤਿਆ ਸੋਨ–ਤਮਗ਼ਾ

--  ‘ਖੇਲੋ ਇੰਡੀਆ’ ਯੂਥ ਗੇਮਜ਼

ਪੰਜਾਬ ਨੇ ਸਨਿੱਚਰਵਾਰ ਨੂੰ ਜਿੱਤੇ ਦੋ ਸੋਨੇ, ਤਿੰਨ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ
ਪੰਜਾਬ ਨੇ ਹੁਣ ਤੱਕ ਜਿੱਤੇ 22 ਸੋਨੇ, 18 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਸਣੇ ਕੁੱਲ 65 ਤਮਗ਼ੇ


ਪੁਣੇ ਵਿਖੇ ਚੱਲ ਰਹੀਆਂਖੇਲੋ ਇੰਡੀਆ’ ਯੂਥ ਗੇਮਜ਼ ਦੌਰਾਨ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਪੰਜਾਬ ਦੇ ਖਿਡਾਰੀਆਂ ਨੂੰ ਮਿਲ ਕੇ ਹੱਲਾਸ਼ੇਰੀ ਦਿੱਤੀ। ਅੱਜ ਹੋਏ ਮੁਕਾਬਲਿਆਂ ਵਿੱਚ ਪੰਜਾਬ ਨੇ ਦੋ ਸੋਨ ਤਮਗਿਆਂ ਸਣੇ ਕੁੱਲ 9 ਤਮਗੇ ਜਿੱਤੇ।

 

 

ਬਾਸਕਟਬਾਲ ਵਿੱਚ ਦੋ ਸੋਨੇ ਤੇ ਇਕ ਚਾਂਦੀ, ਫੁਟਬਾਲ ਵਿੱਚ ਇਕ ਚਾਂਦੀ ਤੇ ਇਕ ਕਾਂਸੀ, ਮੁੱਕੇਬਾਜ਼ੀ ਵਿੱਚ ਇਕ ਚਾਂਦੀ ਤੇ ਦੋ ਕਾਂਸੀ ਅਤੇ ਤੀਰਅੰਦਾਜ਼ੀ ਵਿੱਚ ਇਕ ਕਾਂਸੀ ਦਾ ਤਮਗਾ ਜਿੱਤਿਆ। ਪੰਜਾਬ ਵੱਲੋਂ ਅੱਜ ਜਿੱਤੇ ਤਮਗਿਆਂ ਨਾਲ ਹੁਣ ਤੱਕ ਕੁੱਲ ਜਿੱਤੇ ਤਮਗਿਆਂ ਦੀ ਗਿਣਤੀ 65 ਤੱਕ ਅੱਪੜ ਗਈ ਜਿਸ ਵਿੱਚ 22 ਸੋਨੇ, 18 ਚਾਂਦੀ ਤੇ 25 ਕਾਂਸੀ ਦੇ ਤਮਗੇ ਸ਼ਾਮਲ ਹਨ।

 


ਅੱਜ ਪੰਜਾਬ ਲਈ ਬਾਸਕਟਬਾਲ ਵਿੱਚ ਸੁਨਿਹਰਾ ਦਿਨ ਰਿਹਾ। ਅੰਡਰ 17 ਵਿੱਚ ਪੰਜਾਬ ਦੀਆਂ ਮੁੰਡਿਆਂ ਤੇ ਕੁੜੀਆਂ ਦੀਆਂ ਦੋਵੇਂ ਟੀਮਾਂ ਨੇ ਫਾਈਨਲ ਮੁਕਾਬਲਾ ਜਿੱਤਦਿਆਂ ਸੋਨੇ ਦਾ ਤਮਗਾ ਜਿੱਤਿਆ। ਰਾਣਾ ਸੋਢੀ ਨੇ ਪੰਜਾਬ ਦੀਆਂ ਦੋਵੇਂ ਟੀਮਾਂ ਦੇ ਖਿਡਾਰੀਆਂ ਨੂੰ ਮਿਲ ਕੇ ਨਿੱਜੀ ਤੌਰ 'ਤੇ ਵਧਾਈ ਦਿੱਤੀ। ਉਨ੍ਹਾਂ ਉਪ ਜੇਤੂ ਰਹੀ ਪੰਜਾਬ ਦੀ ਫੁਟਬਾਲ ਟੀਮ ਅਤੇ ਤਮਗਾ ਜੇਤੂ ਮੁੱਕੇਬਾਜ਼ਾਂ ਨੂੰ ਵੀ ਮਿਲ ਕੇ ਵਧਾਈ ਦਿੱਤੀ। ਖੇਡ ਮੰਤਰੀ ਰਾਣਾ ਸੋਢੀ ਜੋ ਖੁਦ ਸਾਬਕਾ ਕੌਮਾਂਤਰੀ ਨਿਸ਼ਾਨੇਬਾਜ਼ ਰਹੇ ਹਨ, ਨੇ ਸ਼ੂਟਿੰਗ ਰੇਂਜ ਦਾ ਵੀ ਦੌਰਾ ਕੀਤੇ ਜਿੱਥੇ ਉਨ੍ਹਾਂ ਟਰੈਪ ਸ਼ੂਟਿੰਗ ਕਰ ਕੇ ਨਿਸ਼ਾਨੇਬਾਜ਼ਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

 

 

ਅੱਜ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਖੇਲੋ ਇੰਡੀਆ ਗੇਮਜ਼ ਵਿੱਚ ਪੰਜਾਬ ਦੇ ਸਟੇਟ ਸਪੋਰਟਸ ਮੈਨੇਜਰ ਸ੍ਰੀ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਬਾਸਕਟਬਾਲ ਦੇ ਅੰਡਰ 17 ਵਿੱਚ ਪੰਜਾਬ ਦੇ ਮੁੰਡਿਆਂ ਤੇ ਕੁੜੀਆਂ ਦੀਆਂ ਦੋਵਾਂ ਟੀਮਾਂ ਨੇ ਸੋਨੇ ਦਾ ਤਮਗਾ ਜਿੱਤਿਆ। ਮੁੰਡਿਆਂ ਦੀ ਟੀਮ ਨੇ ਫਾਈਨਲ ਵਿੱਚ ਰਾਜਸਥਾਨ ਨੂੰ 91-78 ਤੇ ਕੁੜੀਆਂ ਦੀ ਟੀਮ ਨੇ ਫਾਈਨਲ ਵਿੱਚ ਤਾਮਿਲਨਾਡੂ ਨੂੰ 76-71 ਨਾਲ ਹਰਾਇਆ।

 

 

ਬਾਸਕਟਬਾਲ ਦੇ ਅੰਡਰ 21 ਵਿੱਚ ਮੁੰਡਿਆਂ ਦੀ ਟੀਮ ਨੇ ਚਾਂਦੀ ਦਾ ਤਮਗਾ ਜਿੱਤਿਆ। ਅੰਡਰ 17 ਵਿੱਚ ਪੰਜਾਬ ਦੇ ਮੁੰਡਿਆਂ ਦੀ ਫੁਟਬਾਲ ਟੀਮ ਨੇ ਚਾਂਦੀ ਦਾ ਤਮਗਾ ਅਤੇ ਅੰਡਰ 21 ਵਿੱਚ ਪੰਜਾਬ ਦੇ ਮੁੰਡਿਆਂ ਦੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ। ਅੰਡਰ 21 ਵਿੱਚ ਕਾਂਸੀ ਦੇ ਤਮਗੇ ਵਾਲੇ ਮੈਚ ਵਿੱਚ ਪੰਜਾਬ ਨੇ ਗੋਆ ਨੂੰ 1-0 ਨਾਲ ਹਰਾਇਆ। ਮੁੱਕੇਬਾਜ਼ੀ ਦੇ ਅੰਡਰ 21 ਵਿੱਚ 64 ਕਿਲੋ ਵਰਗ ਵਿੱਚ ਹਰਪ੍ਰੀਤ ਕੌਰ ਨੇ ਚਾਂਦੀ ਤੇ 57 ਕਿਲੋ ਵਰਗ ਵਿੱਚ ਮਨਦੀਪ ਕੌਰ ਨੇ ਕਾਂਸੀ ਅਤੇ 69 ਕਿਲੋ ਵਰਗ ਵਿੱਚ ਪ੍ਰਲਾਧ ਸਿੰਘ ਨੇ ਕਾਂਸੀ ਦਾ ਤਮਗਾ ਜਿੱਤਿਆ। ਤੀਰਅੰਦਾਜ਼ੀ ਵਿੱਚ ਅੰਡਰ 17 ਵਰਗ ਵਿੱਚ ਅਮਨਪ੍ਰੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pb Boys and Girls win Gold in Basketball