ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੇ ਭਾਰਤੀ ਟੀਮ ਪਾਕਿਸਤਾਨ ਨਹੀਂ ਆਵੇਗੀ ਤਾਂ ਅਸੀਂ ਵੀ ਭਾਰਤ ਨਹੀਂ ਜਾਵਾਂਗੇ : PCB

ਪੀਸੀਬੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਸੀਮ ਖਾਨ ਨੇ ਸਨਿੱਚਰਵਾਰ ਨੂੰ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ 'ਚ ਹੋਣ ਵਾਲੇ ਏਸ਼ੀਆ ਕੱਪ ਟੀ20 ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰੇਗੀ ਤਾਂ ਪਾਕਿਸਤਾਨ 2021 ਵਿਸ਼ਵ ਕੱਪ ਲਈ ਆਪਣੀ ਟੀਮ ਭਾਰਤ ਨਹੀਂ ਭੇਜੇਗਾ। ਖਾਨ ਨੇ ਲਾਹੌਰ 'ਚ ਪੱਤਰਕਾਰਾਂ ਨੂੰ ਕਿਹਾ, "ਜੇ ਭਾਰਤੀ ਟੀਮ ਏਸ਼ੀਆ ਕੱਪ ਲਈ ਪਾਕਿਸਤਾਨ ਨਹੀਂ ਆਵੇਗੀ ਤਾਂ ਅਸੀਂ ਉਨ੍ਹਾਂ ਦੀ ਮੇਜ਼ਬਾਨੀ 'ਚ ਹੋਣ ਵਾਲੇ ਟੀ20 ਵਿਸ਼ਵ ਕੱਪ (2021) 'ਚ ਹਿੱਸਾ ਲੈਣ ਤੋਂ ਇਨਕਾਰ ਕਰ ਦਿਆਂਗੇ।"
 

ਪਾਕਿਸਤਾਨ ਕ੍ਰਿਕਟ ਬੋਰਡ ਦੇ ਸੀਨੀਅਰ ਅਧਿਕਾਰੀ ਨੇ ਉਨ੍ਹਾਂ ਖਬਰਾਂ ਨੂੰ ਖਾਰਜ ਕਰ ਦਿੱਤਾ ਕਿ ਬੋਰਡ ਨੇ ਬੰਗਲਾਦੇਸ਼ ਨੂੰ ਪਾਕਿਸਤਾਨ ਆਉਣ ਲਈ ਰਾਜ਼ੀ ਕਰਨ ਲਈ ਏਸ਼ੀਆ ਕੱਪ ਦੀ ਮੇਜ਼ਬਾਨੀ ਉਨ੍ਹਾਂ ਨੂੰ ਸੌਂਪ ਦਿੱਤੀ ਸੀ। ਉਨ੍ਹਾਂ ਕਿਹਾ, "ਏਸ਼ੀਆਈ ਕ੍ਰਿਕਟ ਪ੍ਰੀਸ਼ਦ (ਏ.ਸੀ.ਸੀ.) ਨੇ ਮੇਜ਼ਬਾਨੀ ਦੇ ਅਧਿਕਾਰ ਸਾਨੂੰ ਸੌਂਪੇ ਹਨ ਅਤੇ ਅਸੀਂ ਇਸ ਨੂੰ ਕਿਸੇ ਹੋਰ ਨੂੰ ਨਹੀਂ ਦੇ ਸਕਦੇ। ਸਾਡੇ ਕੋਲ ਇਹ ਅਧਿਕਾਰ ਨਹੀਂ ਹਨ।"
 

ਖਾਨ ਨੇ ਹਾਲਾਂਕਿ ਮੰਨਿਆ ਕਿ ਭਾਰਤ ਨਾਲ ਤਣਾਅ ਕਾਰਨ ਪਾਕਿਸਤਾਨ ਏਸ਼ੀਆ ਕੱਪ ਦੀ ਮੇਜ਼ਬਾਨੀ ਕਰਨ ਲਈ ਦੋ ਥਾਵਾਂ 'ਤੇ ਵਿਚਾਰ ਕਰ ਰਿਹਾ ਹੈ। ਭਾਰਤ ਨੇ ਸਾਲ 2008 ਤੋਂ ਪਾਕਿਸਤਾਨ ਦਾ ਦੌਰਾ ਨਹੀਂ ਕੀਤਾ ਹੈ, ਜਦਕਿ ਉਸ ਦੇ ਰਾਜਨੀਤਿਕ ਅਤੇ ਕੂਟਨੀਤਕ ਸਬੰਧਾਂ ਕਾਰਨ ਸਾਲ 2007 ਤੋਂ ਪਾਕਿਸਤਾਨ ਨਾਲ ਦੁਵੱਲੀ ਲੜੀ ਨਹੀਂ ਖੇਡੀ ਹੈ। ਪਾਕਿਸਤਾਨ ਨੇ ਸੀਮਤ ਓਵਰਾਂ ਦੀ ਲੜੀ ਲਈ ਸਾਲ 2012 'ਚ ਭਾਰਤ ਦਾ ਦੌਰਾ ਕੀਤਾ ਸੀ। ਕ੍ਰਿਕਟ ਮਾਹਿਰ ਮੰਨਦੇ ਹਨ ਕਿ ਏਸ਼ੀਆ ਕੱਪ ਦੀ ਮੇਜ਼ਬਾਨੀ 'ਚ ਪਾਕਿਸਤਾਨ ਦੀ ਮੁੱਖ ਰੁਕਾਵਟ ਇਹ ਹੋਵੇਗੀ ਕਿ ਕੀ ਭਾਰਤ ਸੁਰੱਖਿਆ ਕਾਰਨਾਂ ਕਰਕੇ ਇੱਥੇ ਖੇਡਣ ਲਈ ਸਹਿਮਤ ਹੋਏਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pcb ceo wasim khan says If India does not come to Pakistan then we will not send the World Cup team in india