ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਦੇ ਸਟਾਰ ਸ਼ਟਲਰ ਅਤੇ ਵਿਸ਼ਵ ਚੈਂਪੀਅਨ ਪੀ ਵੀ ਸਿੰਧੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿੰਧੂ ਦੇ ਕੋਚ ਪੁਲੇਲਾ ਗੋਪੀਚੰਦ ਅਤੇ ਖੇਡ ਮੰਤਰੀ ਕਿਰਨ ਰਿਜਿਜੂ ਵੀ ਉਥੇ ਮੌਜੂਦ ਸਨ। ਪੀਐਮ ਮੋਦੀ ਨੇ ਸਿੰਧੂ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਇਕ ਵਾਰ ਫਿਰ ਉਨ੍ਹਾਂ ਨੂੰ ਵਧਾਈ ਦਿੱਤੀ।
ਸਿੰਧੂ ਨੇ ਐਤਵਾਰ ਨੂੰ ਵਰਲਡ ਚੈਂਪੀਅਨਸ਼ਿਪ ਦੇ ਇਕ ਪਾਸੜ ਮੈਚ ਵਿੱਚ ਜਾਪਾਨ ਦੀ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਚੈਂਪੀਅਨਸ਼ਿਪ ਵਿੱਚ ਭਾਰਤ ਨੂੰ ਪਹਿਲਾ ਸੋਨ ਤਮਗ਼ਾ ਦਿਵਾਇਆ।
ਪੀਐਮ ਮੋਦੀ ਨੇ ਟਵਿੱਟਰ 'ਤੇ ਲਿਖਿਆ, ਦੇਸ਼ ਦੀ ਸ਼ਾਨ ਅਤੇ ਚੈਂਪੀਅਨ, ਜੋ ਦੇਸ਼ ਲਈ ਸੋਨਾ ਲੈ ਕੇ ਆਈ ਅਤੇ ਨਾਲ ਹੀ ਬਹੁਤ ਸਤਿਕਾਰ ਵੀ। ਪੀ ਵੀ ਸਿੰਧੂ ਨਾਲ ਮਿਲ ਕੇ ਚੰਗਾ ਲੱਗਿਆ। ਉਨ੍ਹਾਂ ਨੂੰ ਮੈਂ ਭਵਿੱਖ ਲਈ ਵਧਾਈ ਦਿੱਤੀ।
ਸਿੰਧੂ ਨੇ ਫਾਈਨਲ ਮੈਚ 21-7, 21-7 ਨਾਲ ਜਿੱਤਿਆ ਅਤੇ ਸੋਨ ਤਮਗ਼ਾ ਆਪਣੇ ਨਾਮ ਕੀਤਾ। ਸਿੰਧੂ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰੀ ਬਣ ਗਈ ਹੈ। ਪੀਵੀ ਸਿੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਡ ਮੰਤਰੀ ਕਿਰੇਨ ਰਿਜਿਜੂ ਨਾਲ ਮੁਲਾਕਾਤ ਕੀਤੀ।
India’s pride, a champion who has brought home a Gold and lots of glory!
— Narendra Modi (@narendramodi) August 27, 2019
Happy to have met @Pvsindhu1. Congratulated her and wished her the very best for her future endeavours. pic.twitter.com/4WvwXuAPqr
ਪੀਵੀ ਸਿੰਧੂ ਪਿਛਲੇ ਦੋ ਸਾਲਾਂ ਤੋਂ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਹਾਰੀ ਸੀ ਪਰ ਇਸ ਵਾਰ ਖੇਡ ਵਿੱਚ ਜਬਰਦਸਤ ਪ੍ਰਦਰਸ਼ਨ ਕਰਦੇ ਹੋਏ ਓਕੁਹਾਰਾ ਨੂੰ ਹਰਾਇਆ।