ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਸੋਨੇ ’ਤੇ ਲਾਇਆ ਨਿਸ਼ਾਨਾ

ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਸੋਨੇ ’ਤੇ ਲਾਇਆ ਨਿਸ਼ਾਨਾ

1 / 3ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਸੋਨੇ ’ਤੇ ਲਾਇਆ ਨਿਸ਼ਾਨਾ

ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਸੋਨੇ ’ਤੇ ਲਾਇਆ ਨਿਸ਼ਾਨਾ

2 / 3ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਸੋਨੇ ’ਤੇ ਲਾਇਆ ਨਿਸ਼ਾਨਾ

ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਸੋਨੇ ’ਤੇ ਲਾਇਆ ਨਿਸ਼ਾਨਾ

3 / 3ਖੇਲੋ ਇੰਡੀਆ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਸੋਨੇ ’ਤੇ ਲਾਇਆ ਨਿਸ਼ਾਨਾ

PreviousNext

ਪੁਣੇ ’ਚ ਪਿਛਲੇ 12 ਦਿਨਾਂ ਤੋਂ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਆਖਰੀ ਦਿਨ ਅੱਜ ਪੰਜਾਬ ਨੇ ਤਿੰਨ ਤਮਗੇ ਜਿੱਤੇ ਤੀਰਅੰਦਾਜ਼ੀ ਵਿੱਚ ਇਕ-ਇਕ ਸੋਨੇ ਤੇ ਕਾਂਸੀ ਅਤੇ ਕੁੜੀਆਂ ਦੀ ਹਾਕੀ ਨੇ ਇਕ ਕਾਂਸੀ ਦਾ ਤਮਗਾ ਜਿੱਤਿਆ ਇਨ੍ਹਾਂ ਖੇਡਾਂ ਵਿੱਚ ਪੰਜਾਬ ਨੇ 23 ਸੋਨੇ, 19 ਚਾਂਦੀ ਤੇ 30 ਕਾਂਸੀ ਦੇ ਤਗਮਿਆਂ ਸਣੇ ਕੁੱਲ 72 ਤਮਗੇ ਜਿੱਤੇ

 

ਪੰਜਾਬ ਦੇ ਖੇਡ ਦਲ ਦੀ ਮੁਖੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅੰਮਿ੍ਰਤ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰਅੰਦਾਜ਼ੀ ਦੇ ਅੰਡਰ-21 ਵਿੱਚ ਸੰਗਮਪ੍ਰੀਤ ਸਿੰਘ ਨੇ ਸੋਨੇ ਅਤੇ ਅੰਡਰ-17 ਵਿੱਚ ਅਮਨਪ੍ਰੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ ਸੰਗਮਪ੍ਰੀਤ ਸਿੰਘ ਨੇ ਕੰਪਾਊਂਡ ਈਵੈਂਟ ਦੇ ਫਾਈਨਲ ਵਿੱਚ ਹਰਿਆਣਾ ਦੇ ਰਾਹੁਲ ਨੂੰ 145-139 ਨਾਲ ਹਰਾਇਆ ਕੁੜੀਆਂ ਦੀ ਅੰਡਰ-21 ਹਾਕੀ ਵਿੱਚ ਪੰਜਾਬ ਦੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ ਕਾਂਸੀ ਦੇ ਤਮਗੇ ਵਾਲੇ ਮੈਚ ਵਿੱਚ ਪੰਜਾਬ ਨੇ ਉੜੀਸਾ ਨੂੰ 2-1 ਨਾਲ ਹਰਾਇਆ

 

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੇ ਸਮੁੱਚੇ ਖੇਡ ਦਲ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਅਗਲੀ ਵਾਰ ਪੰਜਾਬ ਦੇ ਖਿਡਾਰੀ ਹੋਰ ਵੀ ਤਮਗੇ ਜਿੱਤਣਗੇ

 

ਉਨ੍ਹਾਂ ਕਿਹਾ ਕਿ ਕੌਮੀ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਲਈ ਪੰਜਾਬ ਦੇ ਖਿਡਾਰੀਆਂ ਨੂੰ ਹੁਣੇ ਤੋਂ ਹੀ ਤਿਆਰੀ ਕਸ ਲੈਣੀ ਚਾਹੀਦੀ ਹੈਵਧੀਕ ਮੁੱਖ ਸਕੱਤਰ (ਖੇਡਾਂ) ਸ੍ਰੀ ਸੰਜੇ ਕੁਮਾਰ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਪ੍ਰਾਪਤੀ ਦਾ ਸਿਹਰਾ ਕੋਚਿੰਗ ਸਟਾਫ਼ ਅਤੇ ਖਿਡਾਰੀਆਂ ਦੇ ਮਾਪਿਆਂ ਸਿਰ ਬੰਨਿਆਂ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab takes on gold on the last day of India Games