ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਏਸ਼ੀਅਨ ਖੇਡਾਂ `ਚ ਤਗਮੇ ਜਿੱਤਣ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਐਸਜੀਪੀਸੀ ਕਰੇਗੀ ਸਨਮਾਨਤ

ਏਸ਼ੀਅਨ ਖੇਡਾਂ `ਚ ਤਗਮੇ ਜਿੱਤਣ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਐਸਜੀਪੀਸੀ ਕਰੇਗੀ ਸਨਮਾਨਤ

ਹੁਣੇ ਹੀ ਇੰਡੋਨੇਸ਼ੀਆ ਦੇ ਜਕਾਰਤਾ `ਚ ਹੋਈਆਂ ਏਸ਼ੀਆਂ ਖੇਡਾਂ `ਚ ਤਗਮੇ ਜਿੱਤੇ ਕੇ ਨਾਮ ਚਮਕਾਉਣ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਜਾਵੇਗਾ।

 

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ `ਚ ਇਹ ਫੈਸਲਾ ਕੀਤਾ ਗਿਆ ਹੈ। ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਜੋ ਸਾਬਤ ਸੂਰਤ ਸਿੱਖ ਖਿਡਾਰੀ ਅੰਤਰ ਰਾਸ਼ਟਰੀ, ਰਾਸ਼ਟਰੀ ਤੇ ਸੂਬਾ ਪੱਧਰੀ ਟੂਰਨਾਮੈਂਟਾਂ `ਚੋਂ ਤਗਮੇ ਜਿੱਤਣਗੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਵਜੋਂ ਵਿਸ਼ੇਸ਼ ਰਕਮ ਨਾਲ ਸਨਮਾਨਤ ਕੀਤਾ ਜਾਵੇਗਾ।

 

ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨਤ ਕਰਨ ਦਾ ਮੰਤਵ ਹੋਰਨਾਂ ਨੌਜਵਾਨਾਂ ਨੂੰ ਜਿੱਥੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ ਉਥੇ ਹੀ ਸਮਾਜ ਅੰਦਰ ਪਤਿਤਪੁਣੇ ਦੇ ਰੁਝਾਨ ਨੂੰ ਠੱਲ੍ਹਣਾ ਵੀ ਹੈ। ਉਨ੍ਹਾਂ ਵੱਖ ਵੱਖ ਖੇਡਾਂ `ਚ ਤਗਮੇ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SGPC honored aspiring Sikh players to win medals in Asian Games