ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਊਜ਼ੀਲੈਂਡ ਦੌਰਾ : ਸ਼ਿਖਰ ਧਵਨ ਟੀ20 ਲੜੀ 'ਚੋਂ ਬਾਹਰ

ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨਿਊਜ਼ੀਲੈਂਡ ਦੌਰੇ 'ਤੇ ਜਾਣ ਵਾਲੀ ਭਾਰਤੀ ਟੀਮ 'ਚੋਂ ਬਾਹਰ ਹੋ ਗਏ ਹਨ। ਭਾਰਤ ਦੇ ਨਿਊਜ਼ੀਲੈਂਡ ਦੌਰੇ ਤੋਂ ਠੀਕ ਪਹਿਲਾਂ ਐਲਾਨ ਕੀਤਾ ਗਿਆ ਹੈ ਕਿ ਸ਼ਿਖਰ ਧਵਨ ਨੂੰ ਟੀ20 ਟੀਮ 'ਚ ਸ਼ਾਮਿਲ ਨਹੀਂ ਕੀਤਾ ਗਿਆ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਟੀ20 ਮੈਚਾਂ ਦੀ ਲੜੀ ਦਾ ਪਹਿਲਾ ਮੈਚ 24 ਜਨਵਰੀ ਨੂੰ ਖੇਡਿਆ ਜਾਵੇਗਾ।
 

ਇਸ ਦੌਰੇ ਲਈ ਪਹਿਲਾਂ ਸ਼ਿਖਰ ਧਵਨ ਨੂੰ ਚੁਣਿਆ ਗਿਆ ਸੀ, ਪਰ ਆਸਟ੍ਰੇਲੀਆ ਵਿਰੁੱਧ ਤੀਜੇ ਵਨਡੇ ਮੈਚ 'ਚ ਫੀਲਡਿੰਗ ਕਰਦਿਆਂ ਉਸ ਨੂੰ ਸੱਟ ਲੱਗ ਗਈ ਸੀ। ਉਸ ਮੈਚ 'ਚ ਉਹ ਬੱਲੇਬਾਜ਼ੀ ਲਈ ਵੀ ਨਹੀਂ ਆਏ ਸਨ। ਉਦੋਂ ਹੀ ਕਿਹਾ ਜਾ ਰਿਹਾ ਸੀ ਕਿ ਉਹ ਨਿਊਜ਼ਲੈਂਡ ਦੌਰੇ 'ਤੋਂ ਬਾਹਰ ਹੋ ਸਕਦੇ ਹਨ। 
 

ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਵਿਰੁੱਧ ਖੇਡੇ ਗਏ ਤੀਜੇ ਅਤੇ ਫੈਸਲਾਕੁੰਨ ਵਨਡੇ ਮੈਚ ਦੌਰਾਨ ਸ਼ਿਖਰ ਧਵਨ ਨੂੰ ਮੋਢੇ ਦੀ ਸੱਟ ਲੱਗੀ ਸੀ। ਉਨ੍ਹਾਂ ਨੂੰ ਐਕਸ-ਰੇ ਲਈ ਲਿਜਾਇਆ ਗਿਆ ਸੀ। ਉਸ ਸਮੇਂ ਬੀਸੀਸੀਆਈ ਦੁਆਰਾ ਇੱਕ ਬਿਆਨ ਜਾਰੀ ਕੀਤਾ ਗਿਆ, ਜਿਸ 'ਚ ਕਿਹਾ ਗਿਆ ਸੀ ਕਿ ਮੈਚ ਵਿੱਚ ਉਸ ਦੀ ਭਾਗੀਦਾਰੀ ਬਾਰੇ ਫੈਸਲਾ ਉਸ ਦੀ ਸੱਟ ਦਾ ਜਾਇਜ਼ਾ ਲੈਣ ਤੋਂ ਬਾਅਦ ਲਿਆ ਜਾਵੇਗਾ। ਹਾਲਾਂਕਿ ਹੁਣ ਇਹ ਪਤਾ ਲੱਗਿਆ ਹੈ ਕਿ ਸ਼ਿਖਰ ਧਵਨ ਹੁਣ ਛੇਤੀ ਮੈਦਾਨ 'ਤੇ ਨਹੀਂ ਆ ਸਕਣਗੇ। 
 

ਪਾਰੀ ਦੇ ਪੰਜਵੇਂ ਓਵਰ 'ਚ ਧਵਨ ਕਵਰ ਏਰੀਆ ਵਿੱਚ ਫੀਲਡਿੰਗ ਕਰ ਰਹੇ ਸਨ ਅਤੇ ਉਨ੍ਹਾਂ ਨੇ ਐਰੋਨ ਫਿੰਚ ਦੇ ਸ਼ਾਟ ਨੂੰ ਰੋਕਣ ਲਈ ਛਾਲ ਮਾਰੀ ਸੀ, ਜਿਸ ਨਾਲ ਉਨ੍ਹਾਂ ਦੇ ਖੱਬੇ ਮੋਢੇ 'ਚ ਸੱਟ ਲੱਗ ਗਈ ਸੀ। ਇਸ ਤੋਂ ਬਾਅਦ ਬੀਸੀਸੀਆਈ ਦੁਆਰਾ ਇੱਕ ਬਿਆਨ ਜਾਰੀ ਕੀਤਾ ਗਿਆ ਸੀ, ਜਿਸ 'ਚ ਦੱਸਿਆ ਗਿਆ ਕਿ ਸ਼ਿਖਰ ਧਵਨ ਨੂੰ ਐਕਸ-ਰੇ ਲਈ ਲਿਆ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shikhar Dhawan ruled out of T20I series vs New Zealand