ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੀ.ਵੀ. ਸਿੰਧੂ ਨੇ ਕੋਰੋਨਾ ਵਾਇਰਸ ਨਾਲ ਲੜਨ ਲਈ 10 ਲੱਖ ਰੁਪਏ ਦਾਨ ਕੀਤੇ

ਵਿਸ਼ਵ ਚੈਂਪੀਅਨ ਬੈਡਮਿੰਟਨ ਖਿਡਾਰੀ ਪੀ.ਵੀ. ਸਿੰਧੂ ਨੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਰਾਹਤ ਫੰਡ 'ਚੋਂ 5-5 ਲੱਖ ਰੁਪਏ ਦਿੱਤੇ ਹਨ। ਸਿੰਧੂ ਨੇ ਟਵੀਟ ਕੀਤਾ, "ਮੈਂ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਰਾਹਤ ਫੰਡ 'ਚ 5-5 ਲੱਖ ਰੁਪਏ ਦੇ ਰਹੀ ਹਾਂ।" ਰੀਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਸਿੰਧੂ ਅਗਲੇ ਸਾਲ ਟੋਕਿਓ ਓਲੰਪਿਕ ਵਿੱਚ ਆਪਣੀ ਰੈਂਕਿੰਗ ਦੇ ਅਧਾਰ 'ਤੇ ਖੇਡਣ ਜਾ ਰਹੀ ਹੈ।
 

 

ਦੱਸ ਦੇਈਏ ਕਿ ਇਸ ਭਿਆਨਕ ਬਿਮਾਰੀ ਨਾਲ ਦੁਨੀਆ ਭਰ ਵਿੱਚ ਹੁਣ ਤੱਕ 21,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿੱਚ ਵੀ ਇਸ ਨਾਲ ਪੀੜਥ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 630 ਤੋਂ ਵੱਧ ਲੋਕ ਪਾਜੀਟਿਵ ਪਾਏ ਗਏ ਹਨ ਅਤੇ 13 ਲੋਕ ਆਪਣੀ ਜਾਨ ਗੁਆ ਬੈਠੇ ਹਨ। ਦੇਸ਼ ਭਰ 'ਚ 14 ਅਪ੍ਰੈਲ ਤਕ ਲਾਕਡਾਊਨ ਲਗਾਇਆ ਹੋਇਆ ਹੈ।
 

ਇਸ ਤੋਂ ਇਲਾਵਾ ਸਰਕਾਰ ਨੇ ਇਸ ਜਾਨਲੇਵਾ ਬਿਮਾਰੀ ਨਾਲ ਪ੍ਰਭਾਵਿਤ ਲੋਕਾਂ ਲਈ ਕਈ ਤਰ੍ਹੀਂ ਦੀ ਮਦਦ ਦੀ ਘੋਸ਼ਣਾ ਕੀਤੀ ਹੈ। ਕੇਂਦਰ ਸਰਕਾਰ ਨੇ ਪ੍ਰਭਾਵਿਤ ਲੋਕਾਂ ਲਈ 1.70 ਲੱਖ ਕਰੋੜ ਰੁਪਏ ਦੇ ਪੈਕੇਜ਼ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਿਸੇ ਵੀ ਗਰੀਬ ਨੂੰ ਭੁੱਖੇ ਮਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਸਮੇਂ 80 ਕਰੋੜ ਲਾਭਪਾਤਰੀਆਂ ਨੂੰ ਹਰ ਮਹੀਨੇ 5 ਕਿਲੋ ਕਣਕ ਜਾਂ ਚੌਲ ਮੁਫ਼ਤ ਮਿਲਦਾ ਹੈ। ਇਸ ਤੋਂ ਇਲਾਵਾ ਅਗਲੇ ਤਿੰਨ ਮਹੀਨਿਆਂ ਲਈ ਪ੍ਰਤੀ ਵਿਅਕਤੀ 5 ਕਿਲੋ ਕਣਕ ਜਾਂ ਚੌਲ ਦਿੱਤਾ ਜਾਵੇਗਾ। ਪ੍ਰਤੀ ਪਰਿਵਾਰ 1 ਕਿਲੋ ਦਾਲ ਵੀ ਦਿੱਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:star shuttler pv sindhu donates 10 lakhs in fight against covid 19 coronavirus