ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਸਭ ਤੋਂ ਮਸ਼ਹੂਰ ਨੇਤਾਵਾਂ ਵਿੱਚੋਂ ਇੱਕਸੁਸ਼ਮਾ ਸਵਰਾਜ ਦਾ ਮੰਗਲਵਾਰ (6 ਅਗਸਤ) ਦੀ ਰਾਤ ਨੂੰ ਦੇਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਸ ਨੂੰ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਉਥੇ ਹੀ ਉਨ੍ਹਾਂ ਨੇ ਆਖ਼ਰੀ ਸਾਹ ਲਿਆ।
ਸੁਸ਼ਮਾ ਸਵਰਾਜ ਦੀ ਮੌਤ ਨਾਲ ਸਾਰੇ ਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ। ਖੇਡ ਜਗਤ ਦੀਆਂ ਸ਼ਖ਼ਸੀਅਤਾਂ ਨੇ ਵੀ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਦੌਰਾਨ ਮਹਿਲਾ ਪਹਿਲਵਾਨ ਵਿਨੇਸ਼ ਫੋਗਟ ਨੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਾਵੁਕ ਟਵੀਟ ਕੀਤਾ ਹੈ।
ਵਿਨੇਸ਼ ਫੋਗਟ ਨੇ ਦੱਸਿਆ ਕਿ ਇਕ ਵਾਰ ਸੁਸ਼ਮਾ ਸਵਰਾਜ ਨੇ ਉਸ ਨੂੰ ਫ਼ੋਨ ਉੱਤੇ ਕਿਹਾ ਸੀ ਕਿ ਉਹ ਉਸ ਦੀ ਧੀ ਹੈ। ਫੋਗਾਟ ਨੇ ਟਵੀਟ ਵਿੱਚ ਲਿਖਿਆ, ‘ਜਦੋਂ ਮੈਨੂੰ ਬਹੁਤ ਸਾਰੇ ਲੋਕਾਂ ਨੇ ਦਰਕਿਨਾਰ ਕਰ ਦਿੱਤਾ ਸੀ, ਉਦੋਂ ਤੁਸੀਂ ਮੇਰਾ ਸਪੋਰਟ ਕੀਤਾ ਸੀ। ਮੈਂ ਕਦੇ ਉਸ ਦਿਨ ਅਤੇ ਉਸ ਅਵਾਜ਼ ਨੂੰ ਕਦੇ ਨਹੀਂ ਭੁੱਲ ਸਕਦੀ ਜਦੋਂ ਤੁਸੀਂ ਮੈਨੂੰ ਕਿਹਾ ਸੀ ਕਿ ਤੁਸੀਂ ਮੇਰੀ ਧੀ ਹੋ ਅਤੇ ਮੇਰਾ ਪੂਰਾ ਖ਼ਿਆਲ ਰੱਖਿਆ ਜਾਵੇਗਾ। ਤੁਹਾਡੇ ਜਾਣ ਨਾਲ ਸਾਡੇ ਸਾਰਿਆਂ ਦੇ ਦਿਲਾਂ ਵਿੱਚ ਜੋ ਖ਼ਾਲੀਪਨ ਹੈ ਉਹ ਕਦੇ ਨਹੀਂ ਭਰ ਸਕੇਗਾ।
RIP #SushmaSwaraj'
ਇਸ ਤੋਂ ਪਹਿਲਾਂ ਸਾਨੀਆ ਮਿਰਜ਼ਾ ਨੇ ਵੀ ਟਵਿੱਟਰ ਰਾਹੀਂ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ, ‘ਸੁਸ਼ਮਾ ਸਵਰਾਜ ਜੀ ਦੇ ਦੇਹਾਂਤ ਨਾਲ ਮੈਂ ਹੈਰਾਨ ਹਾਂ। 'ਗਰਲ ਚਾਈਲਡ' ਮੁਹਿੰਮ ਵਿੱਚ ਮੈਨੂੰ ਬ੍ਰਾਂਡ ਅੰਬੈਸਡਰ ਵਜੋਂ ਤੁਹਾਡੇ ਨਾਲ ਕੰਮ ਕਰਨ ਦਾ ਸਨਮਾਨ ਮਿਲਿਆ। R.I.P. ma'am'