ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਿਆ 15 ਅਪ੍ਰੈਲ ਤੱਕ ਆਈਪੀਐਲ ਮੁਲਤਵੀ


ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾਂ 13ਵਾਂ ਸੀਜ਼ਨ ਹੁਣ 29 ਮਾਰਚ ਤੋਂ ਸ਼ੁਰੂ ਨਹੀਂ ਹੋਵੇਗਾ। ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਕੋਰੋਨਾ ਵਾਇਰਸ ਦੇ ਖ਼ਤਰੇ ਕਾਰਨ ਟੂਰਨਾਮੈਂਟ 15 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਹੈ। 

 

ਪਹਿਲਾਂ ਆਈਪੀਐਲ ਦੀ ਸ਼ੁਰੂਆਤ 29 ਮਾਰਚ ਨੂੰ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ (ਸੀਐਸਕੇ) ਵਿਚਕਾਰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਹੋਣ ਵਾਲੇ ਮੈਚ ਨਾਲ ਹੋਣੀ ਸੀ। ਹੁਣ ਆਈਪੀਐਲ 15 ਅਪ੍ਰੈਲ ਤੱਕ ਸ਼ੁਰੂ ਨਹੀਂ ਹੋਵੇਗਾ।

 

 


ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਆਈਪੀਐਲ ਨੂੰ ਰੀ-ਸ਼ਡਿਊਅਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ, ਦਿੱਲੀ ਸਰਕਾਰ ਨੇ ਕੋਵਿਡ -19 (ਕੋਰੋਨਾ ਵਾਇਰਸ) ਦੇ ਮਹਾਂਮਾਰੀ ਦੇ ਮੱਦੇਨਜ਼ਰ ਸ਼ਹਿਰ ਵਿੱਚ ਆਈਪੀਐਲ ਮੈਚਾਂ ਦੇ ਆਯੋਜਨ ਦੀ ਆਗਿਆ ਨਾ ਦੇਣ ਦਾ ਫ਼ੈਸਲਾ ਦਿੱਤਾ ਸੀ। 

 

ਬੀਸੀਸੀਆਈ ਦੇ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ, 'ਭਾਰਤ ਵਿੱਚ ਕ੍ਰਿਕਟ ਕੰਟਰੋਲ ਬੋਰਡ ਨੇ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਆਈਪੀਐਲ ਨੂੰ 15 ਅਪ੍ਰੈਲ, 2020 ਤੱਕ ਮੁਲਤਵੀ ਕਰ ਦਿੱਤਾ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The start date of IPL 2020 has been postponed from March 29 to April 15