ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਰਪਿੰਦਰ ਨੇ ਰਚਿਆ ਇਹਿਤਾਸ : ਆਈਏਏਐਫ ਕਾਂਟੀਨੈਂਟਲ ਕੱਪ `ਚ ਤਮਗਾ ਜਿੱਤਣ ਵਾਲਾ ਪਹਿਲਾ ਅਥਲੀਟ ਬਣਿਆ

ਅਰਪਿੰਦਰ ਨੇ ਰਚਿਆ ਇਹਿਤਾਸ : ਆਈਏਏਐਫ ਕਾਂਟੀਨੈਂਟਲ ਕੱਪ `ਚ ਤਮਗਾ ਜਿੱਤਣ ਵਾਲਾ ਪਹਿਲਾ ਅਥਲੀਟ ਬਣਿਆ

ਅੰਮ੍ਰਿਤਸਰ ਜਿ਼ਲ੍ਹੇ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਅਰਪਿੰਦਰ ਸਿੰਘ ਨੇ ਚੈਕ ਗਣਰਾਜ ਦੇ ਸ਼ਹਿਰ ਓਸਤਰਾਵਾਂ `ਚ ਚੱਲ ਰਹੇ ਆਈ ਏ ਏ ਐਫ ਕਾਂਟੀਨੈਂਟਲ ਕੱਪ `ਚ ਨਵਾਂ ਇਤਿਹਾਸ ਰੱਚਿਆ। ਅਰਪਿੰਦਰ ਨੇ ਆਈ ਏ ਏ ਐਫ ਕਾਂਟੀਨੈਂਟਲ ਕੱਪ ਦੇ ਤੀਹਰੀ ਛਾਲ ਈਵੈਂਟ ’ਚ ਕਾਂਸੀ ਤਮਗਾ ਜਿੱਤਿਆ। ਅਰਪਿੰਦਰ ਸਿੰਘ ਪਹਿਲਾ ਭਾਰਤੀ ਅਥਲੀਟ ਬਣ ਗਿਆ ਹੈ ਜਿਸ ਨੇ ਇੰਟਰਨੈਸ਼ਨਲ ਐਸੋਸੀਏਸ਼ਨ ਆਫ ਅਥਲੈਟਿਕਸ ਫੈਡਰੇਸ਼ਨ (ਆਈ ਏ ਏ ਐਫ) ਕਾਂਟੀਨੈਂਟਲ ਕੱਪ ਦੇ ਇਤਿਹਾਸ `ਚ ਕਿਸੇ ਵੀ ਈਵੈਂਟ ਵਿੱਚ ਕੋਈ ਤਗਮਾ ਜਿੱਤਿਆ ਹੋਵੇ, ਹੁਣ ਤੱਕ ਕੋਈ ਵੀ ਭਾਰਤੀ ਅਥਲੀਟ ਹਾਸਲ ਨਹੀਂ ਕਰ ਸਕਿਆ। ਆਈ ਏ ਏ ਐਫ ਕਾਂਟੀਨੈਂਟਲ ਕੱਪ `ਚ ਏਸ਼ੀਆ ਪੈਸੇਫਿਕ ਟੀਮ ਵੱਲੋਂ ਨੁਮਾਇੰਦਗੀ ਕਰ ਰਹੇ ਅਰਪਿੰਦਰ ਸਿੰਘ ਨੇ ਤੀਹਰੀ ਛਾਲ ਈਵੈਂਟ `ਚ 16.59 ਮੀਟਰ ਛਾਲ ਲਗਾ ਕੇ ਕਾਂਸੀ ਦਾ ਤਗਮਾ ਜਿੱਤਿਆ।

 

ਅਰਪਿੰਦਰ ਦੇ ਕਾਂਸੀ ਤਗਮਾ ਜਿੱਤਣ `ਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਬਾਰਕਬਾਦ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਅਰਪਿੰਦਰ ਸਿੰਘ ਨੇ ਬੀਤੇ ਦਿਨੀਂ ਜਕਾਰਤਾ ਵਿਖੇ ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਸੀ ਅਤੇ ਹੁਣ ਦੁਬਾਰਾ ਫੇਰ ਆਪਣੀ ਖੇਡ ਦਾ ਲੋਹਾ ਮਨਵਾਉਦਿਆਂ ਆਈ ਏ ਏ ਐਫ ਕਾਂਟੀਨੈਂਟਲ ਕੱਪ `ਚ ਕਾਂਸੀ ਦਾ ਤਮਗਾ ਜਿੱਤ ਕੇ ਇਤਿਹਾਸ ਰਚਿਆ ਹੈ। ਖੇਡ ਮੰਤਰੀ ਨੇ ਅਰਪਿੰਦਰ ਦੇ ਨਾਲ ਉਸ ਦੇ ਮਾਪਿਆਂ ਅਤੇ ਕੋਚ ਸ੍ਰੀ ਸੁਖਦੇਵ ਸਿੰਘ ਪੰਨੂੰ ਨੂੰ ਵੀ ਮੁਬਾਰਦਬਾਦ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਸਿਰ ਬੰਨ੍ਹਿਆ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:triple jump athelete arpinder singh wins bronze medal in iaaf continental cup become first indian to do this