ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

U19 WC :  ਭਾਰਤ-ਬੰਗਲਾਦੇਸ਼ ਵਿਚਕਾਰ ਹੋਵੇਗਾ ਫਾਈਨਲ ਮੁਕਾਬਲਾ

ਬੰਗਲਾਦੇਸ਼ ਦੀ ਟੀਮ ਨੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ ਹਰਾ ਕੇ ਪਹਿਲੀ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ 'ਚ ਥਾਂ ਬਣਾ ਲਈ ਹੈ। ਅਕਬਰ ਅਲੀ ਦੀ ਕਪਤਾਨੀ 'ਚ ਟੀਮ ਨੇ ਇਤਿਹਾਸਕ ਜਿੱਤ ਨਾਲ ਇਤਿਹਾਸ ਸਿਰਜ ਦਿੱਤਾ।
 

 

ਦੂਜੇ ਸੈਮੀਫਾਈਨਲ 'ਚ ਬੰਗਲਾਦੇਸ਼ ਨੇ ਮਹਿਮੁਦੁਲ ਹਸਨ ਜੋਏ ਦੇ ਸੈਂਕੜੇ ਦੀ ਮਦਦ ਨਾਲ 6 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਮੈਚ 'ਚ ਬੰਗਲਾਦੇਸ਼ ਦੇ ਕਪਤਾਨ ਅਕਬਰ ਅਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਲੀ ਦਾ ਫੈਸਲਾ ਸਹੀ ਸਾਬਤ ਹੋਇਆ ਅਤੇ ਉਨ੍ਹਾਂ ਨੇ ਨਿਊਜ਼ੀਲੈਂਡ ਨੂੰ 211 ਦੌੜਾਂ 'ਤੇ ਰੋਕ ਦਿੱਤਾ। ਨਿਊਜ਼ੀਲੈਂਡ ਲਈ ਕਿ ਵ੍ਹੀਲਰ ਗ੍ਰੇਨਾਲ ਨੇ 75 ਦੌੜਾਂ ਦੀ ਅਜੇਤੂ ਪਾਰੀ ਖੇਡੀ। ਲੀਡਸਟੋਨ ਨੇ 44 ਦੌੜਾਂ ਬਣਾਈਆਂ। ਬੰਗਲਾਦੇਸ਼ ਵੱਲੋਂ ਸ਼ੋਰੀਫੁੱਲ ਇਸਲਾਮ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ।
 

ਟੀਚੇ ਦਾ ਪਿੱਛਾ ਕਰਦਿਆਂ ਬੰਗਲਾਦੇਸ਼ੀ ਟੀਮ ਨੇ ਮਹਿਮੁਦੁਲ ਹਸਨ ਜੋਏ ਦੇ ਸ਼ਾਨਦਾਰ ਸੈਂਕੜੇ ਅਤੇ ਸ਼ਹਾਦਤ ਹੁਸੈਨ (40), ਹ੍ਰਿਦੋਏ (40) ਦੀਆਂ ਪਾਰੀਆਂ ਦੀ ਬਦੌਲਤ 35 ਗੇਂਦਾਂ ਬਾਕੀ ਰਹਿੰਦਿਆਂ ਮੈਚ ਜਿੱਤ ਲਿਆ।
 

 

ਬੰਗਲਾਦੇਸ਼ ਦਾ ਮੁਕਾਬਲਾ ਹੁਣ ਐਤਵਾਰ ਨੂੰ ਟੂਰਨਾਮੈਂਟ ਦੇ ਫਾਈਨਲ ਵਿੱਚ 4 ਵਾਰ ਦੀ ਚੈਂਪੀਅਨ ਅਤੇ ਮੌਜੂਦਾ ਚੈਂਪੀਅਨ ਭਾਰਤ ਨਾਲ ਹੋਵੇਗਾ। ਭਾਰਤ ਵੱਲੋਂ ਮੁਹੰਮਦ ਕੈਫ (2000), ਵਿਰਾਟ ਕੋਹਲੀ (2008), ਉਨਮੁਕਤ ਚੰਦ (2012) ਅਤੇ ਪ੍ਰਿਥਵੀ ਸ਼ਾ (2018) ਚਾਰ ਵਾਰ ਅੰਡਰ-19 ਵਿਸ਼ਵ ਕੱਪ ਦਾ ਖਿਤਾਬ ਜਿੱਤ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:U19 WC Bangladesh beat NewZeland by 6 wickets