ਅਗਲੀ ਕਹਾਣੀ

ਹੈਦਰਾਬਾਦ ਬਲਾਤਕਾਰ ਅਤੇ ਕਤਲ ਮਾਮਲੇ 'ਤੇ ਬੋਲੇ ਵਿਰਾਟ ਕੋਹਲੀ - 'ਇਹ ਸ਼ਰਮਨਾਕ ਹੈ'

ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ, ਹੱਤਿਆ ਅਤੇ ਸਾੜ ਦੇਣ ਦੀ ਦਿਲ ਦਹਿਲਾਉਣ ਵਾਲੇ ਮਾਮਲੇ ਨੇ ਦੇਸ਼ ਦੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਘਟਨਾ ਦੀ ਦਰਿੰਦਗੀ ਨੂੰ ਵੇਖਦਿਆਂ ਲੋਕਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵੀ ਇਸ ਘਟਨਾ ਨੂੰ ਲੈ ਕੇ ਕਾਫ਼ੀ ਬਵਾਲ ਹੈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਨਾਲ-ਨਾਲ ਕਈ ਕ੍ਰਿਕਟਰਾਂ ਨੇ ਇਸ ਘਟਨਾ 'ਤੇ ਆਪਣੀ ਨਾਰਾਜ਼ਗੀ ਪ੍ਰਗਟਾਈ ਹੈ। ਨਾਲ ਹੀ ਮੁਲਜ਼ਮਾਂ ਲਈ ਸਖਤ ਸਜ਼ਾ ਦੀ ਮੰਗ ਕੀਤੀ ਹੈ।
 

 

ਇਸ ਘਟਨਾ 'ਤੇ ਟਵੀਟ ਕਰਦਿਆਂ ਵਿਰਾਟ ਕੋਹਲੀ ਨੇ ਲਿਖਿਆ, "ਜੋ ਹੈਦਾਰਾਬਾਦ 'ਚ ਹੋਇਆ ਉਹ ਬੇਹੱਦ ਸ਼ਰਮਨਾਕ ਹੈ। ਇਹ ਇੱਕ ਅਜਿਹਾ ਸਮਾਂ ਹੈ ਜਦੋਂ ਸਾਨੂੰ ਸਾਰਿਆਂ ਨੂੰ ਅੱਗੇ ਆਉਣ ਦੀ ਲੋੜ ਹੈ ਤਾਂ ਜੋ ਇਸ ਤਰ੍ਹਾਂ ਦੀ ਅਣਮਨੁੱਖੀ ਹਰਕਤਾਂ ਨੂੰ ਖ਼ਤਮ ਕਰ ਸਕੀਏ।"
 

ਉੱਧਰ ਸ਼ਿਖਰ ਧਵਨ ਨੇ ਟਵੀਟ ਕਰ ਕੇ ਲਿਖਿਆ, "ਇਹ ਬਹੁਤ ਦਰਦਨਾਕ, ਹੈਰਾਨ ਕਰਨ ਵਾਲੀ ਅਤੇ ਸ਼ਰਮਨਾਕ ਘਟਨਾ ਹੈ। ਮੁਲਜ਼ਮਾਂ ਨੂੰ ਸਜ਼ਾ ਜਰੂਰ ਮਿਲਣੀ ਚਾਹੀਦੀ ਹੈ। ਪੀੜਤਾ ਦੇ ਪਰਵਾਰ ਅਤੇ ਦੋਸਤਾਂ ਨਾਲ ਮੇਰੀ ਹਮਦਰਦੀ ਹੈ।" ਇਸ ਤੋਂ ਇਲਾਵਾ ਰਿੱਧੀਮਾਨ ਸਾਹਾ, ਵੀਵੀਐਸ ਲਕਸ਼ਮਣ, ਰਵਿਚੰਦਰਨ ਅਸ਼ਵਿਨ, ਗੌਤਮ ਗੰਭੀਰ ਨੇ ਵੀ ਟਵੀਟ ਕਰ ਕੇ ਆਪਣਾ ਗੁੱਸਾ ਜਾਹਰ ਕੀਤਾ ਹੈ।
 

ਜ਼ਿਕਰਯੋਗ ਹੈ ਕਿ ਹੈਦਰਾਬਾਦ-ਬੰਗਲੁਰੂ ਹਾਈਵੇਅ 'ਤੇ ਮਹਿਲਾ ਸਰਕਾਰੀ ਡਾਕਟਰ ਦੀ ਲਾਸ਼ ਮਿਲੀ ਸੀ। ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਮੁਲਜ਼ਮਾਂ ਨੇ ਉਸ ਦੀ ਲਾਸ਼ ਨੂੰ ਸਾੜ ਕੇ ਇਕ ਪੁੱਲ ਹੇਠਾਂ ਸੁੱਟ ਦਿੱਤਾ ਸੀ। ਹੈਦਰਾਬਾਦ ਪੁਲਿਸ ਨੇ ਸੀਸੀਟੀਵੀ ਫੁਟੇਜ਼ ਦੇ ਆਧਾਰ 'ਤੇ ਉਕਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਟਰੱਕ ਡਰਾਈਵਰ ਅਤੇ ਕਲੀਨਰ ਹਨ। ਇਨ੍ਹਾਂ ਨੇ ਸ਼ਰਾਬ ਪੀਣ ਤੋਂ ਬਾਅਦ ਮਹਿਲਾ ਡਾਕਟਰ ਨੂੰ 7 ਘੰਟੇ ਤਕ ਬੰਦੀ ਬਣਾ ਕੇ ਸਮੂਹਕ ਬਲਾਤਕਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੀ ਹੱਤਿਆ ਕਰ ਕੇ ਲਾਸ਼ 30 ਕਿਲੋਮੀਟਰ ਦੂਰ ਲਿਜਾ ਕੇ ਅੱਗ ਲਗਾ ਦਿੱਤੀ ਸੀ।
 

ਵੈਟਰਨਰੀ ਡਾਕਟਰ ਸ਼ਾਦਨਗਰ 'ਚ ਰਹਿੰਦੀ ਸੀ ਅਤੇ ਇੱਥੋਂ ਲਗਭਗ 30 ਕਿਲੋਮੀਟਰ ਦੂਰ ਸ਼ਮਸਾਬਾਦ 'ਚ ਇੱਕ ਵੈਟਰਨਰੀ ਹਸਪਤਾਲ 'ਚ ਕੰਮ ਕਰਦੀ ਸੀ। ਉਹ ਰੋਜ਼ਾਨਾ ਹੈਦਰਾਬਾਦ-ਬੰਗਲੁਰੂ ਨੈਸ਼ਨਲ ਹਾਈਵੇਅ 'ਤੇ ਸਥਿਤ ਤੋਂਡੁਪੱਲੀ ਟੋਲ ਪਲਾਜ਼ਾ 'ਤੇ ਆਪਣੀ ਸਕੂਟੀ ਪਾਰਕ ਕਰਦੀ ਸੀ ਅਤੇ ਇੱਥੋਂ ਕੈਬ ਲੈ ਕੇ ਹਸਪਤਾਲ ਤੱਕ ਜਾਂਦੀ ਸੀ। ਡਾਕਟਰ ਨਾਲ ਬੁੱਧਵਾਰ ਰਾਤ ਤੋਂ ਵੀਰਵਾਰ ਤੜਕੇ ਤਕ ਬਲਾਤਕਾਰ ਹੋਇਆ। ਪੁਲਿਸ ਨੇ ਚਾਰਾ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 14 ਦਿਨ ਦੀ ਨਿਆਂਇਕ ਹਿਰਾਸਤ 'ਚ ਲੈ ਲਿਆ ਹੈ। ਇਸ ਮਾਮਲੇ 'ਚ ਲਾਪਰਵਾਹੀ ਵਰਤਣ ਦੇ ਦੋਸ਼ 'ਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Virat Kohli on Telangana veterinarian gangrape and murder absolutely shameful