ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਹੋ ਰਹੇ ਆਲਮੀ ਕਬੱਡੀ ਟੂਰਨਾਮੈਂਟ ’ਚ 6 ਵਿਦੇਸ਼ੀ ਟੀਮਾਂ ਦੀ ਥਾਂ ਪੱਕੀ

ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਵਿੱਚ ਹਿੱਸਾ ਲੈਣ ਵਾਲੀਆਂ ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਭਾਰਤ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਤੇ ਗ੍ਰਹਿ ਵਿਭਾਗ ਨੇ ਇਤਰਾਜ਼ਹੀਣਤਾ (ਐਨ..ਸੀ.) ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ ਜਦਕਿ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਹੀ ਐਨ..ਸੀ. ਮਿਲਣ ਦੀ ਸੰਭਾਵਨਾ ਹੈ।'

 

ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡਾਇਰੈਕਟਰ ਸਪੋਰਟਸ ਸ੍ਰੀ ਸੰਜੇ ਪੋਪਲੀ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦਾ ਖੇਡ ਵਿਭਾਗ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਲਈ ਐਨ..ਸੀ. ਜਾਰੀ ਕਰਵਾਉਣ ਲਈ ਲਗਾਤਾਰ ਭਾਰਤ ਸਰਕਾਰ ਨਾਲ ਸੰਪਰਕ ਵਿੱਚ ਹੈ ਅਤੇ ਇਸ ਦੇ ਛੇਤੀ ਹੀ ਜਾਰੀ ਹੋਣ ਦੀ ਪੂਰੀ ਆਸ ਹੈਉਨ੍ਹਾਂ ਦੱਸਿਆ ਕਿ ਘਰੇਲੂ ਟੀਮ ਭਾਰਤ ਤੋਂ ਇਲਾਵਾ ਇਸ ਟੂਰਨਾਮੈਂਟ ਵਿੱਚ ਪਾਕਿਸਤਾਨ, ਕੈਨੇਡਾ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਹਿੱਸਾ ਲੈਣਗੀਆਂ

 

ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਖਿਡਾਰੀਆਂ ਨੂੰ ਠਹਿਰਾਉਣ ਦਾ ਪੂਰਾ ਇੰਤਜ਼ਾਮ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨਸ੍ਰੀ ਪੋਪਲੀ ਨੇ ਕਿਹਾ ਕਿ ਖਿਡਾਰੀਆਂ ਨੂੰ ਹੋਟਲਾਂ ਤੋਂ ਖੇਡ ਮੈਦਾਨਾਂ ਤੱਕ ਪਹੁੰਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨਇਸ ਮੌਕੇ ਉਨ੍ਹਾਂ ਦੇ ਨਾਲ ਅਸਕਾਰਟ ਗੱਡੀਆਂ ਚੱਲਣਗੀਆਂ ਅਤੇ ਸੁਰੱਖਿਆ ਦੇ ਪੱਖ ਤੋਂ ਵੀ ਪੂਰੀ ਚੌਕਸੀ ਵਰਤੀ ਜਾਵੇਗੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:World Kabaddi tournament in Punjab 6 instead of foreign teams confirmed