ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ’ਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ ਸਵਾ ਲੱਖ ਹੋਈ, 2229 ਮੌਤਾਂ

ਅਮਰੀਕਾ ’ਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ ਸਵਾ ਲੱਖ ਹੋਈ, 2229 ਮੌਤਾਂ

ਦੁਨੀਆ ਦੇ ਸਭ ਤੋਂ ਵੱਧ ਤਾਕਤਵਰ ਦੇਸ਼ ਅਮਰੀਕਾ ’ਚ ਵੀ ਕੋਰੋਨਾ ਵਾਇਰਸ ਦਾ ਜਾਨਲੇਵਾ ਪ੍ਰਕੋਪ ਜਾਰੀ ਹੈ। ਇੱਕ ਪਾਸੇ ਜਿੱਥੇ ਕੋਰੋਨਾ–ਪਾਜ਼ਿਟਿਵ ਮਾਮਲੇ ਵਧਦੇ ਜਾ ਰਹੇ ਹਨ, ਤਾਂ ਉੱਥੇ ਮਰਨ ਵਾਲਿਆਂ ਦੀ ਗਿਣਤੀ ’ਚ ਵੀ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।

 

 

ਅਮਰੀਕਾ ’ਚ ਅੱਜ ਐਤਵਾਰ ਤੱਕ ਕੋਰੋਨਾ ਦੀ ਲਾਗ ਤੋਂ ਪਾਜ਼ਿਟਿਵ ਮਾਮਲਿਆਂ ਦਾ ਅੰਕੜਾ ਵਧ ਕੇ 1 ਲੱਖ 24 ਹਜ਼ਾਰ 377 ਤੱਕ ਪੁੱਜ ਗਿਆ ਹੈ। ਉੱਧਰ ਇਸ ਦੇਸ਼ ’ਚ ਇਸ ਘਾਤਕ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2,229 ਹੋ ਗਈ ਹੈ। ਇਸ ਤੋਂ ਇਲਾਵਾ 1,095 ਮਰੀਜ਼ ਕੋਰੋਨਾ ਵਾਇਰਸ ਦੀ ਲਾਗ ਤੋਂ ਮੁਕਤ ਵੀ ਹੋਏ ਹਨ।

 

 

ਸਭ ਤੋਂ ਵੱਧ ਮਾਮਲੇ ਨਿਊ ਯਾਰਕ ’ਚ ਸਾਹਮਣੇ ਆਏ ਹਨ; ਜਿੱਥੇ ਹੁਣ ਤੱਕ ਕੋਰੋਨਾ ਵਾਇਰਸ ਦੀ ਲਪੇਟ ’ਚ ਆ ਕੇ 672 ਵਿਅਕਤੀ ਮਾਰੇ ਗਏ ਹਨ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਵ੍ਹਾਈਟ ਹਾਊਸ ਦੀ ਕੋਰੋਨਾ ਵਾਇਰਸ ਟਾਸਕ ਫ਼ੋਰਸ ਨੇ ਨਿਊ ਯਾਰਕ ’ਚ ਸਖ਼ਤ ਟ੍ਰੈਵਲ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

 

 

ਕੋਰੋਨਾ ਵਾਇਰਸ ਬਾਰੇ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਕੁਆਰਟਨੀਨ ਦੀ ਲੋੜ ਨਹੀਂ ਹੈ। ਅੱਜ ਰਾਤ CDS ਇਸ ਬਾਰੇ ਫ਼ੈਸਲਾ ਲੈਣਗੇ। ਇੰਥੇ ਵਰਨਣਯੋਗ ਹੈ ਕਿ ਅਮਰੀਕੀ ਸਰਕਾਰ ਭਾਰਤ ’ਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਲਾਏ ਗਏ ਲੌਕਡਾਊਨ ’ਚ ਫਸੇ ਅਮਰੀਕੀ ਨਾਗਰਿਕਾਂ ਨੂੰ ਕੱਢਣ ਦਾ ਇੰਤਜ਼ਾਮ ਕਰ ਰਹੀ ਹੈ।

 

 

ਅਮਰੀਕੀ ਅਧਿਕਾਰੀ ਇਆਨ ਬ੍ਰਾਊਨਲੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਸੀਂ ਸਿੱਧੇ ਭਾਰਤ ਤੋਂ ਅਮਰੀਕਾ ਵਾਪਸ ਲਿਆਉਣ ਲਈ ਅਮਰੀਕੀ ਤੇ ਵਿਦੇਸ਼ੀ ਉਡਾਣ ਸੇਵਾਵਾਂ ਨਾਲ ਗੱਲਬਾਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ਤੇ ਅਮਰੀਕਾ ਦੋਵੇਂ ਦੇਸ਼ਾਂ ਦੀ ਇਜਾਜ਼ਤ ਮਿਲਣ ਵਿੱਚ ਥੋੜ੍ਹਾ ਸਮਾਂ ਲੱਗੇਗਾ।

 

 

ਇੱਥੇ ਵਰਨਣਯੋਗ ਹੈ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਜੂਝਣ ਲਈ ਭਾਰਤ ਨੇ ਸਾਰੀਆਂ ਉਡਾਣਾਂ ਰੱਦ ਕਰਨ ਦੇ ਨਾਲ–ਨਾਲ ਦੇਸ਼ ਭਰ ’ਚ ਲੌਕਡਾਊਨ ਲਾਗੂ ਕੀਤਾ ਹੋਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1 Lakh 25 Thousand Corona Positive Patients in USA 2229 Deaths