ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

10 ਫ਼ੀਸਦੀ ਅਣਜਾਣ ਲੋਕਾਂ ਨੇ ਫੈਲਾਇਆ ਕੋਰੋਨਾ ਵਾਇਰਸ

ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ 5 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਪਰ ਇਸ ਦੇ ਲਾਗ ਸਬੰਧੀ ਵਿਗਿਆਨਕ ਅਧਿਐਨਾਂ ਵਿੱਚ ਰੋਜ਼ਾਨਾ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਇਕ ਨਵੇਂ ਅਧਿਐਨ 'ਚ ਦਾਅਵਾ ਕੀਤਾ ਗਿਆ ਹੈ ਕਿ ਲਾਗ ਦੇ ਲਗਭਗ 10% ਕੇਸ ਉਨ੍ਹਾਂ ਕੋਰੋਨਾ ਪਾਜੀਟਿਵ ਮਰੀਜ਼ਾਂ ਦੁਆਰਾ ਫੈਲਾਏ ਗਏ ਹਨ, ਜਿਨ੍ਹਾਂ 'ਚ ਬਿਮਾਰੀ ਦੇ ਲੱਛਣ ਵਿਖਾਈ ਹੀ ਨਹੀਂ ਦਿੱਤੇ ਸਨ।
 

ਸਿਹਤ ਵਿਗਿਆਨੀਆਂ ਲਈ ਇਹ ਇੱਕ ਵੱਡੀ ਚੁਣੌਤੀ ਹੈ, ਕਿਉਂਕਿ ਅਜਿਹੇ ਲਾਗ ਅਣਜਾਣ ਹੁੰਦੇ ਹਨ। ਜੇ ਇਸ ਅਧਿਐਨ ਨੂੰ ਅਧਾਰ ਮੰਨ ਲਿਆ ਜਾਵੇ ਤਾਂ ਫਿਰ ਦੁਨੀਆ  'ਚ 50 ਹਜ਼ਾਰ ਕੋਰੋਨਾ ਵਾਇਰਸ ਅਦ੍ਰਿਸ਼ ਲਾਗ ਨੇ ਫੈਲਾਏ ਹਨ। ਟੈਕਸਾਸ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਚੀਨ ਸਮੇਤ ਕਈ ਦੇਸ਼ਾਂ ਤੋਂ ਇਕੱਠੇ ਕੀਤੇ ਅੰਕੜਿਆਂ ਦੇ ਅਧਾਰ 'ਤੇ ਇਹ ਸਿੱਟਾ ਕੱਢਿਆ ਹੈ।
 

ਇਹ ਖੋਜ ਐਮਰਜ਼ਿੰਗ ਇੰਫੈਕਸਿਸ ਡਿਜ਼ੀਜ ਦੇ ਆਉਣ ਵਾਲੇ ਅੰਕ 'ਚ ਪ੍ਰਕਾਸ਼ਿਤ ਹੋਣ ਜਾ ਰਹੀ ਹੈ। ਦਰਅਸਲ, ਚੀਨ ਸਮੇਤ ਹੋਰ ਦੇਸ਼ਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਹਨ, ਜਿਨ੍ਹਾਂ 'ਚ ਲੋਕ ਖੰਘ, ਬੁਖਾਰ ਜਾਂ ਹੋਰ ਲੱਛਣਾਂ ਤੋਂ ਪੀੜਤ ਨਹੀਂ ਸਨ। ਉਹ ਬਿਲਕੁਲ ਤੰਦਰੁਸਤ ਸਨ। ਉਨ੍ਹਾਂ ਦੀ ਜਾਂਚ ਕੀਤੀ ਗਈ। ਇਹ ਜਾਂਚ ਇਸ ਲਈ ਕੀਤੀ ਗਈ, ਕਿਉਂਕਿ ਉਹ ਕੁਝ ਦਿਨ ਪਹਿਲਾਂ ਕੋਵਿਡ ਦੇ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਸਨ।
 

ਸੰਪਰਕ 'ਚ ਆਏ ਲੋਕਾਂ ਦੀ ਰੂਟੀਨ ਜਾਂਚ ਹੁੰਦੀ ਹੈ। ਅਤੇ ਉਨ੍ਹਾਂ ਨੂੰ 14 ਦਿਨਾਂ ਲਈ ਹੋਮ ਕੁਆਰੰਟੀਨ 'ਚ ਰਹਿਣਾ ਪੈਂਦਾ ਹੈ। ਇਨ੍ਹਾਂ ਲੋਕਾਂ ਦੀ ਜਾਂਚ 'ਚ ਕੋਵਿਡ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਲੋਕਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਵੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪਾਜੀਟਿਵ ਪਾਏ ਗਏ। ਖੋਜ 'ਚ ਇਹ ਸਿੱਟਾ ਨਿਕਲਿਆ ਹੈ ਕਿ ਬਗੈਰ ਲੱਛਣ ਵਾਲੇ ਰੋਗੀ ਘੱਟੋ-ਘੱਟ 10 ਫ਼ੀਸਦੀ ਲੋਕਾਂ 'ਚ ਲਾਗ ਦਾ ਕਾਰਨ ਬਣ ਸਕਦੇ ਹਨ। ਡਾਕਟਰੀ ਮਾਹਿਰਾਂ ਦੇ ਅਨੁਸਾਰ ਇਹ ਇੱਕ ਵੱਡੀ ਚੁਣੌਤੀ ਹੈ, ਪਰ ਭਾਰਤ ਨੂੰ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਦੇਸ਼ 'ਚ ਪਾਜੀਟਿਵ ਮਰੀਜ਼ ਦੇ ਸੰਪਰਕ 'ਚ ਆਉਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ।
 

ਇਕ ਫ਼ੀਸਦੀ ਮਰੀਜ਼ਾਂ ਨੂੰ ਹੀ ਗੰਭੀਰ ਖ਼ਤਰਾ :
ਕੋਰੋਨਾ ਵਾਇਰਸ ਨਾਲ ਸੰਕਰਮਿਤ 80% ਲੋਕਾਂ 'ਚ ਜਾਂ ਤਾਂ ਮਾਮੂਲੀ ਲੱਛਣ ਹਨ ਜਾਂ ਕੋਈ ਲੱਛਣ ਨਹੀਂ ਹਨ। ਜਦਕਿ 20% 'ਚ ਲੱਛਣ ਵਿਖਾਈ ਦਿੰਦੇ ਹਨ। ਆਕਸਫੋਰਡ ਯੂਨੀਵਰਸਿਟੀ ਦੇ ਮਹਾਂਮਾਰੀ ਵਿਗਿਆਨ ਦੀ ਪ੍ਰੋਫ਼ੈਸਰ ਸੁਨੇਤਰਾ ਗੁਪਤਾ ਵੱਲੋਂ ਕੀਤੇ ਅਧਿਐਨ 'ਚ ਦਾਅਵਾ ਕੀਤਾ ਗਿਆ ਹੈ ਕਿ ਪੀੜਤ ਲੋਕਾਂ ਵਿੱਚੋਂ ਸਿਰਫ਼ 1% ਦੇ ਗੰਭੀਰ ਹੋਣ ਦਾ ਖ਼ਤਰਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:10 percent coronavirus spread from unknown person