ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ਦੇ ਵਰਜੀਨੀਆ ਵਿਚ ਗੋਲੀਬਾਰੀ, 11 ਲੋਕਾਂ ਦੀ ਮੌਤ

ਅਮਰੀਕਾ ਦੇ ਵਰਜੀਨੀਆ ਵਿਚ ਗੋਲੀਬਾਰੀ, 11 ਲੋਕਾਂ ਦੀ ਮੌਤ

ਅਮਰੀਕਾ ਦੇ ਵਰਜੀਨੀਆ ਪ੍ਰਾਂਤ ਵਿਚ ਸ਼ੁੱਕਰਵਾਰ ਨੂੰ ਵਰਜੀਨੀਆ ਬੀਚ ਮਿਊਂਸਪਲ ਸੈਂਟਰ ਦੀ ਇਮਾਰਤ ਵਿਚ ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ ਅਤੇ ਤੇ ਹੋਰ ਗੰਭੀਰ ਤੌਰ ਉਤੇ ਜ਼ਖਮੀ ਹੋ ਗਏ।

ਵਰਜੀਨੀਆ ਦੇ ਪੁਲਿਸ ਪ੍ਰਮੁੱਖ ਜਿਮ ਸਰਵੇਰਾ ਨੇ ਇਸ ਗੋਲੀਬਾਰੀ ਵਿਚ 11 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।

 

ਸੀਐਨਐਨ ਨੇ ਆਪਣੀ ਰਿਪੋਰਟ ਵਿਚ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਗੋਲੀਬਾਰੀ ਦੀ ਇਹ ਘਟਨਾ ਵਰਜੀਨੀਆ ਬੀਚ ਮਿਊਂਸਪਲ ਸੈਂਟਰ ਦੀ ਇਮਾਰਤ ਵਿਚ ਸ਼ੁੱਕਰਵਾਰ ਦੁਪਹਿਰ ਬਾਅਦ ਉਸ ਸਮੇਂ ਹੋਈ ਜਦੋਂ ਲੋਕ ਇੱਥੇ ਕੰਮਕਾਰ ਲਈ ਆ ਰਹੇ ਸਨ।

 

ਪੁਲਿਸ ਅਨੁਸਾਰ, ਗੋਲੀਬਾਰੀ ਕਰਨ ਵਾਲਾ ਦੋਸ਼ੀ ਵੀ ਇੱਥੋਂ ਦਾ ਕਰਮਚਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਕਰਨ ਵਾਲੇ ਵਿਅਕਤੀ ਨੂੰ ਮਾਰ ਮੁਕਾਇਆ ਹੈ, ਪ੍ਰੰਤੂ ਅਜੇ ਤੱਕ ਦੋਸ਼ੀ ਹਮਲਾਵਰ ਦੀ ਪਹਿਚਾਣ ਉਜਾਗਰ ਨਹੀਂ ਕੀਤੀ ਗਈ।

 

ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਪਿਛਲੇ ਸਾਲ ਨਵੰਬਰ ਦੇ ਬਾਅਦ ਹੋਣ ਵਾਲੀ ਗੋਲੀਬਾਰੀ ਦੀ ਇਹ ਸਭ ਤੋਂ ਘਾਤਕ ਘਟਨਾ ਹੈ। ਇਸ ਤੋਂ ਪਹਿਲਾਂ ਨਵੰਬਰ ਵਿਚ ਕੈਲੀਫੋਰਨੀਆ ਦੇ ਬਾਰਡਰਲਾਈਨ ਬਾਰ ਐਂਡ ਗ੍ਰਿਲ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ 12 ਲੋਕਾਂ ਦੀ ਮੌਤ ਹੋ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:11 people were killed after a gunman opened fire at a municipal centre in the US city of Virginia Beach