ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ’ਚ ਇੱਕ ਦਿਨ ’ਚ ਗਈ 1,260 ਕੋਰੋਨਾ–ਮਰੀਜ਼ਾਂ ਦੀ ਜਾਨ

ਅਮਰੀਕਾ ’ਚ ਇੱਕ ਦਿਨ ’ਚ ਗਈ 1,260 ਕੋਰੋਨਾ–ਮਰੀਜ਼ਾਂ ਦੀ ਜਾਨ

ਅਮਰੀਕਾ ’ਚ ਪਿਛਲੇ 24 ਘੰਟਿਆਂ ਦੌਰਾਨ 1,260 ਵਿਅਕਤੀਆਂ ਨੂੰ ਕੋਰੋਨਾ ਕਾਰਨ ਆਪਣੀ ਜਾਨ ਗੁਆਉਣੀ ਪਈ ਹੈ। ਜੌਨਜ਼ ਹੌਪਕਿਨਜ਼ ਯੂਨੀਵਰਸਿਟੀ ਨੇ ਆਪਣੀ ਤਾਜ਼ਾ ਰਿਪੋਰਟ ’ਚ ਕਿਹਾ ਕਿ ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਲਗਭਗ 1,260 ਵਿਅਕਤੀਆਂ ਦੀ ਕੋਰੋਨਾ–ਵਾਇਰਸ ਕਾਰਨ ਮੌਤ ਹੋ ਗਈ ਹੈ।

 

 

ਜੌਨਜ਼ ਹੌਪਕਿਨਜ਼ ਯੂਨੀਵਰਸਿਟੀ ਦੀ ਰਿਪੋਰਟ ਮੁਤਾਬਕ ਅਮਰੀਕਾ ’ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 96 ਹਜ਼ਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਅਮਰੀਕਾ ’ਚ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 15 ਲੱਖ 98 ਹਜ਼ਾਰ 631 ਹੋ ਗਈ ਹੈ।

 

 

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਇੱਥੇ 21,484 ਨਵੇਂ ਮਾਮਲੇ ਸਾਹਮਣੇ ਆਏ ਤੇ 1,145 ਲੋਕਾਂ ਦੀ ਮੌਤ ਦੀ ਜਾਣਕਾਰੀ ਮਿਲੀ ਸੀ।

 

 

ਅਮਰੀਕਾ ’ਚ ਕੋਰੋਨਾ ਮਹਾਮਾਰੀ ਕਾਰਨ 96 ਹਜ਼ਾਰ ਵਿਅਕਤੀਆਂ ਦੀ ਮੌਤ ਹੋਣ ਦੇ ਸੋਗ ਵਿੱਚ ਅਮਰੀਕੀ ਰਾਸ਼ਟਰੀ ਝੰਡਾ ਤਿੰਨ ਦਿਨਾਂ ਤੱਕ ਅੱਧਾ ਝੁਕਿਆ ਰਹੇਗਾ। ਇਸ ਸਬੰਧੀ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨੇ ਬਾਕਾਇਦਾ ਰਸਮੀ ਹੁਕਮ ਵੀ ਜਾਰੀ ਕੀਤਾ।

 

 

ਇਸ ਤੋਂ ਪਹਿਲਾਂ ਕੋਰੋਨਾ ਸੰਕਟ ਨਾਲ ਜੂਝ ਰਹੇ ਅਮਰੀਕਾ ’ਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੌਕਡਾਊਨ ਹਟਾਏ ਜਾਣ ਦੇ ਸੰਦਰਭ ਵਿੱਚ ਗੱਲ ਕਰਦਿਆਂ ਦੁਆ–ਬੰਦਗੀ ਲਈ ਚਰਚ (ਗਿਰਜਾਘਰਾਂ) ਨੂੰ ਮੁੜ ਤੋਂ ਖੋਲ੍ਹਣ ਦੀ ਵਕਾਲਤ ਕੀਤੀ। ਉਨ੍ਹਾਂ ਰਾਜਾਂ ਨੂੰ ਧਮਕੀ ਤੱਕ ਦੇ ਦਿੱਤੀ ਕਿ ਉਹ ਕੇਂਦਰ ਦੀ ਸਰਕਾਰ ਦੀਆਂ ਸਿਫ਼ਾਰਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ, ਨਹੀਂ ਤਾਂ ਉਹ ਰਾਜਾਂ ਦਾ ਪ੍ਰਸ਼ਾਸਨ ਆਪਣੇ ਹੱਥਾਂ ਵਿੱਚ ਵੀ ਲੈ ਸਕਦੇ ਹਨ।

 

 

ਇਸ ਤੋਂ ਪਹਿਲਾਂ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਇਹ ਬਿਆਨ ਸਾਹਮਣੇ ਆਇਆ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਕੁਝ ਮੁੱਖ ਪ੍ਰਾਰਥਨਾ–ਘਰਾਂ ਨੂੰ ਖੋਲ੍ਹਣ ਲਈ ਨਵੇਂ ਦਿਸ਼ਾ–ਨਿਰਦੇਸ਼ ਤਿਆਰ ਕਰਨ ਬਾਰੇ ਵਿਚਾਰ ਕਰ ਰਿਹਾ ਹੈ।

 

 

ਇਸ ਦੇ ਨਾਲ ਹੀ ਉਨ੍ਹਾਂ ਵੱਖੋ–ਵੱਖਰੇ ਰਾਜਾਂ ਦੇ ਗਵਰਨਰਾਂ ਨੂੰ ਧਮਕੀ ਦੇਣ ਦੇ ਅੰਦਾਜ਼ ’ਚ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ–ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ, ਨਹੀਂ ਤਾਂ ਉਹ ਸੂਬਿਆਂ ਦੇ ਪ੍ਰਸ਼ਾਸਨ ਆਪਣੇ ਹੱਥਾਂ ’ਚ ਵੀ ਲੈ ਸਕਦੇ ਹਨ। ਉਂਝ ਉਨ੍ਹਾਂ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਕੀਤੀ ਕਿ ਉਨ੍ਹਾਂ ਕੋਲ ਇੰਝ ਕਰਨ ਦਾ ਕੋਈ ਵਾਜਬ ਕਾਨੂੰਨੀ ਤੇ ਪ੍ਰਸ਼ਾਸਨਿਕ ਅਧਿਕਾਰ ਹੈ ਜਾਂ ਨਹੀਂ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1260 Corona Patients die during a single day in US