ਉੱਤਰ-ਪੱਛਮੀ ਪਾਕਿਸਤਾਨ ਵਿੱਚ ਇਕ ਪਹਾੜੀ ਸੜਕ 'ਤੇ ਇੱਕ ਵਾਹਨ ਦੇ ਸਿੰਧੂ ਨਦੀ ਵਿੱਚ ਡਿੱਗ ਜਾਣ ਕਾਰਨ ਉਸ ਵਿੱਚ ਸਵਾਰ ਘੱਟੋ-ਘੱਟ 14 ਯਾਤਰੀ ਲੋਕ ਡੁੱਬ ਗਏ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੁਨਖਵਾ ਦੇ ਕੋਲਈ ਪਲਾਸ ਕੋਹਿਸਤਾਨ ਦੇ ਸ਼ਾਲਕਾਨ ਅਬਾਦ ਇਲਾਕੇ ਵਿੱਚ ਐਤਵਾਰ ਨੂੰ ਉਸ ਸਮੇਂ ਵਾਪਰੀ ਜਦੋਂ 21 ਲੋਕਾਂ ਨੂੰ ਲੈ ਕੇ ਜਾ ਰਿਹਾ ਵਾਹਨ ਪਹਾੜੀ ਸੜਕ ਉੱਤੇ ਆਪਣਾ ਸੰਤੁਲਨ ਗੁਆ ਬੈਠਾ ਅਤੇ ਸਿੰਧ ਨਦੀ ਵਿੱਚ ਡਿੱਗ ਗਿਆ।
ਇਕ ਸੀਨੀਅਰ ਪੁਲਿਸ ਅਧਿਕਾਰੀ ਦੇ ਹਵਾਲੇ ਨਾਲ ਡਾਨ ਅਖ਼ਬਾਰ ਨੇ ਖ਼ਬਰ ਦਿੱਤੀ ਹੈ ਕਿ ਸੜਕਾਂ ਦੀ ਖ਼ਰਾਬ ਸਥਿਤੀ ਕਾਰਨ ਵਾਹਨ ਸਿੰਧੂ ਨਦੀ ਵਿੱਚ ਡਿੱਗ ਗਿਆ।
ਉਨ੍ਹਾਂ ਦੱਸਿਆ ਕਿ ਕੁਝ ਲੋਕ ਡਿੱਗਣ ਵਾਲੇ ਵਾਹਨਾਂ ਤੋਂ ਛਾਲ ਮਾਰਨ ਵਿੱਚ ਸਫ਼ਲ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਕੋਲਈ-ਪਲਾਸ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਮੁਹੰਮਦ ਇਫਤਿਖਾਰ ਨੇ ਦੱਸਿਆ ਕਿ ਸੋਮਵਾਰ ਨੂੰ ਨਦੀ ਤੋਂ 5 ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰਨ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਅਤੇ ਸਥਾਨਕ ਲੋਕ ਬਚਾਅ ਮੁਹਿੰਮ ਵਿੱਚ ਲੱਗੇ ਹੋਏ ਹਨ। ਛਾਲ ਮਾਰਨ ਵਾਲੇ ਸੱਤ ਲੋਕ ਜ਼ਖ਼ਮੀ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।