ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇੰਡੋਨੇਸ਼ੀਆ: ਹੜ੍ਹਾਂ 'ਚ 43 ਦੀ ਮੌਤ, ਲਾਪਤਾ ਲੋਕਾਂ ਦੀ ਭਾਲ 'ਚ ਲੱਗੇ ਬਚਾਅ ਕਰਮੀ

ਇੰਡੋਨੇਸ਼ੀਆ ਵਿੱਚ ਭਾਰੀ ਬਾਰਸ਼, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਜਕਾਰਤਾ ਅਤੇ ਨੇੜਲੇ ਇਲਾਕਿਆਂ ਵਿੱਚ 43 ਲੋਕਾਂ ਦੀ ਮੌਤ ਹੋ ਗਈ। ਬਚਾਅ ਕਰਮੀ ਸ਼ੁੱਕਰਵਾਰ ਨੂੰ ਲਾਪਤਾ ਲੋਕਾਂ ਦੀ ਭਾਲ ਕਰ ਰਹੇ ਹਨ ਅਤੇ ਸਿਹਤ ਅਧਿਕਾਰੀ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।

 

ਨਵੇਂ ਸਾਲ ਤੋਂ ਇਕ ਦਿਨ ਪਹਿਲਾਂ ਭਾਰੀ ਬਾਰਸ਼ ਤੋਂ ਬਾਅਦ ਦਸ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ ਰਾਜਧਾਨੀ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਲਗਭਗ 1,92,000 ਲੋਕਾਂ ਨੂੰ ਅਸਥਾਈ ਕੈਂਪਾਂ ਵਿੱਚ ਤਬਦੀਲ ਕੀਤਾ ਗਿਆ ਹੈ।


ਰਾਸ਼ਟਰੀ ਆਪਦਾ ਨਿਵਾਰਣ ਏਜੰਸੀ ਦੇ ਬੁਲਾਰੇ ਆਗੁਸ ਵਿਬੋਵੋ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰ ਅਜੇ ਵੀ ਪਾਣੀ ਵਿੱਚ ਡੁੱਬੇ ਹੋਏ ਹਨ, ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਜਾ ਰਿਹਾ ਹੈ। ਏਜੰਸੀ ਨੇ ਕਿਹਾ ਕਿ ਗ੍ਰੇਟਰ ਜਰਕਾਤਾ ਅਤੇ ਨੇੜਲੇ ਲੇਬਕ ਰੀਜੈਂਸੀ ਵਿੱਚ 43 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਬਹੁਤ ਸਾਰੇ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਘੱਟ ਰਿਹਾ ਹੈ ਅਤੇ ਬਿਜਲੀ ਸਪਲਾਈ ਬਹਾਲ ਕੀਤੀ ਜਾ ਰਹੀ ਹੈ।

 

  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:43 dead in Indonesia floods rescuers searching for missing people