ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਫ਼ਗ਼ਾਨਿਸਤਾਨ: ਕਾਬੁਲ 'ਚ ਸੁਤੰਤਰਤਾ ਦਿਵਸ 'ਤੇ ਲੜੀਵਾਰ ਧਮਾਕਿਆਂ 'ਚ 66 ਜ਼ਖ਼ਮੀ

 

ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸੁਤੰਤਰਤਾ ਦਿਵਸ 'ਤੇ ਲੜੀਵਾਰ ਧਮਾਕੇ ਹੋਏ। ਜਾਣਕਾਰੀ ਅਨੁਸਾਰ ਇਨ੍ਹਾਂ ਧਮਾਕਿਆਂ ਵਿੱਚ ਘੱਟੋ ਘੱਟ 66 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕੇ ਪੂਰਬੀ ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਵਿੱਚ ਹੋਏ ਹਨ।

 

 

 

ਧਮਾਕਿਆਂ ਤੋਂ ਬਾਅਦ ਮੌਕੇ ਦਾ ਜਾਇਜ਼ਾ ਲੈਂਦੇ ਅਫ਼ਗ਼ਾਨਿਸਤਾਨ ਜਵਾਨ। 

 

 

ਅਧਿਕਾਰੀਆਂ ਦੇ ਅਨੁਸਾਰ ਬੰਬ ਜਲਾਲਾਬਾਦ ਦੀ ਇੱਕ ਮਾਰਕੀਟ ਨੇੜੇ ਲਗਾਏ ਗਏ ਸਨ, ਜਿਥੇ ਸੈਂਕੜੇ ਲੋਕ ਸੁਤੰਤਰਤਾ ਦਿਵਸ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਤੋਂ ਬਾਅਦ ਇਕੱਠੇ ਹੋਏ ਸਨ। 

 

ਇਸ ਤੋਂ ਪਹਿਲਾਂ ਸੁਤੰਤਰਤਾ ਦਿਵਸ ਨੂੰ ਸੰਬੋਧਨ ਕਰਦਿਆਂ ਦੌਰਾਨ ਰਾਸ਼ਟਰਪਤੀ ਅਸ਼ਰਫ ਗਨੀ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਖ਼ਤਮ ਕਰਨ ਲਈ ਅਫ਼ਗ਼ਾਨਿਸਤਾਨ ਦੇ ਨਾਲ ਖੜੇ ਹੋਣ ਦੀ ਅਪੀਲ ਕੀਤੀ ਸੀ।

 

ਤਾਜ਼ਾ ਜਾਣਕਾਰੀ ਅਨੁਸਾਰ ਇੱਕ ਤੋਂ ਬਾਅਦ ਇੱਕ ਜਨਤਕ ਥਾਵਾਂ ‘ਤੇ 10 ਦੇ ਕਰੀਬ ਧਮਾਕੇ ਹੋਏ। ਅਧਿਕਾਰੀਆਂ ਦੇ ਅਨੁਸਾਰ ਕਿਸੇ ਵੀ ਸੰਗਠਨ ਨੇ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਮੰਨਿਆ ਜਾਂਦਾ ਹੈ ਕਿ ਇਸ ਧਮਾਕਿਆਂ ਪਿੱਛੇ ਇਸਲਾਮਿਕ ਸਟੇਟ (ਆਈਐਸ) ਅਤੇ ਤਾਲਿਬਾਨ ਅੱਤਵਾਦੀ ਸੰਗਠਨਾਂ ਦਾ ਹੱਥ ਹੋ ਸਕਦਾ ਹੈ।

 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਰਾਜਧਾਨੀ ਕਾਬੁਲ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਸੀ, ਜਿਸ ਵਿੱਚ 63 ਲੋਕ ਮਾਰੇ ਗਏ ਸਨ ਅਤੇ 200 ਦੇ ਕਰੀਬ ਜ਼ਖ਼ਮੀ ਹੋਏ ਸਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:66 civilians wounded in multiple blasts in Jalalabad city of Nangarhar province on Afghanistan Independence day