ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਦੇ ਕੋਇਟਾ 'ਚ ਆਤਮਘਾਤੀ ਧਮਾਕੇ 'ਚ 7 ਮੌਤਾਂ

ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ਸ਼ਹਿਰ ਵਿੱਚ ਹੋਏ ਧਮਾਕੇ ਵਿੱਚ 7 ਲੋਕਾਂ ਦੇ ਮਾਰੇ ਅਤੇ 20 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮਾਰੇ ਗਏ ਲੋਕਾਂ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਬਲੋਚਿਸਤਾਨ ਦੇ ਨਾਲ ਅਫ਼ਗ਼ਾਨਿਸਤਾਨ ਅਤੇ ਈਰਾਨ ਦੀ ਸਰਹੱਦ ਲੱਗਦੀ ਹੈ।

 


ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਦੱਖਣ-ਪੱਛਮੀ ਪਾਕਿਸਤਾਨ ਵਿੱਚ ਇਕ ਆਤਮਘਾਤੀ ਧਮਾਕੇ ਵਿੱਚ ਘੱਟ ਤੋਂ ਘੱਟ 7 ਲੋਕ ਮਾਰੇ ਗਏ ਹਨ। ਆਤਮਘਾਤੀ ਨੇ ਪੁਲਿਸ ਵਾਹਨ ਨੂੰ ਨਿਸ਼ਾਨਾ ਬਣਾਇਆ ਸੀ।


ਇਕ ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 7 ਲਾਸ਼ਾਂ ਮਿਲੀਆਂ ਹਨ ਅਤੇ 20 ਸਿਵਲ ਹਸਪਤਾਲ ਵਿੱਚ ਜ਼ਖ਼ਮੀ ਹਨ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਮ੍ਰਿਤਕਾਂ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:7 killed in suicide blast in Pakistan Quetta