ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

5 ਦਿਨਾਂ ਦੀ ਰਾਹਤ ਤੋਂ ਬਾਅਦ ਚੀਨ 'ਚ ਕੋਰੋਨਾ ਦੇ 78 ਨਵੇਂ ਕੇਸ ਸਾਹਮਣੇ ਆਏ

ਚੀਨ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਦੇ 78 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 74 ਲੋਕ ਵਿਦੇਸ਼ ਤੋਂ ਆਏ ਹਨ। ਨਵੇਂ ਮਾਮਲਿਆਂ ਤੋਂ ਬਾਅਦ ਚੀਨ ਵਿੱਚ ਡਰ ਦਾ ਮਾਹੌਲ ਹੈ ਕਿ ਲਾਗ ਦਾ ਦੂਜਾ ਪੜਾਅ ਨਾ ਸ਼ੁਰੂ ਹੋ ਜਾਵੇ। ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ ਦੇ ਅਨੁਸਾਰ ਸੋਮਵਾਰ ਨੂੰ ਚੀਨ ਦੇ ਹੁਬੇਈ ਸੂਬੇ 'ਚ ਕੋਰੋਨਾ ਨਾਲ 7 ਲੋਕਾਂ ਦੀ ਮੌਤ ਹੋ ਗਈ।
 

ਦੱਸ ਦੇਈਏ ਕਿ ਪਿਛਲੇ ਸਾਲ ਦਸੰਬਰ ਦੇ ਅਖੀਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਤੋਂ ਸ਼ੁਰੂ ਹੋਏ ਸਨ ਅਤੇ ਹੁਣ ਇਹ ਵਿਸ਼ਵ ਦੇ ਬਹੁਤੇ ਦੇਸ਼ਾਂ ਵਿੱਚ ਫੈਲ ਗਿਆ ਹੈ। ਚੀਨ ਵਿੱਚ ਕੋਰੋਨਾ ਕਾਰਨ ਹੁਣ ਤਕ 3270 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 81,093 ਲੋਕ ਪੀੜਤ ਹਨ।
 

ਦੱਸ ਦਈਏ ਕਿ ਕੋਰੋਨਾ ਦੀ ਇਸ ਤਬਾਹੀ ਦੇ ਵਿਚਕਾਰ ਚੀਨ ਦੇ ਹਾਲਤਾਂ ਵਿੱਚ ਸੁਧਾਰ ਦੀ ਖ਼ਬਰ ਮਿਲੀ ਹੈ। ਦਰਅਸਲ ਸੋਮਵਾਰ ਤੱਕ ਵੁਹਾਨ 'ਚ ਪੰਜਵੇਂ ਦਿਨ ਵੀ ਕੋਰੋਨਾ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਵਿਦੇਸ਼ ਤੋਂ ਆਏ 39 ਹੋਰ ਲੋਕ ਕੋਰੋਨਾ ਪਾਜੀਟਿਵ ਪਾਏ ਗਏ ਹਨ।
 

ਵੁਹਾਨ ਚੀਨ ਦਾ ਉਹੀ ਸ਼ਹਿਰ ਹੈ, ਜਿੱਥੇ ਕੋਰੋਨਾ ਵਾਇਰਸ ਦਾ ਮਰੀਜ਼ ਪਹਿਲੀ ਵਾਰ ਦਸੰਬਰ ਵਿੱਚ ਮਿਲਿਆ ਸੀ। ਕੋਰੋਨਾ ਕਾਰਨ ਚੀਨ ਨੇ ਵੁਹਾਨ 'ਚ ਸਖਤ ਕਦਮ ਚੁੱਕੇ ਸਨ। ਚੀਨ ਨੇ ਵੁਹਾਨ ਦੇ ਲਗਭਗ 56 ਮਿਲੀਅਨ ਲੋਕਾਂ ਨੂੰ ਘਰਾਂ 'ਚ ਬੰਦ ਕਰ ਦਿੱਤਾ ਸੀ। ਮੰਨਿਆ ਜਾਂਦਾ ਹੈ ਕਿ ਇਸ ਕਾਰਨ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਘੱਟ ਗਈ ਹੈ। ਇਸ ਦੇ ਨਾਲ ਹੀ ਇਸ ਮਹੀਨੇ ਦੇ ਸ਼ੁਰੂ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀ ਵੁਹਾਨ ਦਾ ਦੌਰਾ ਕੀਤਾ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਸੀ।
 

ਚੀਨੀ ਏਅਰਲਾਈਨਜ਼ ਨਾਲ ਸਬੰਧਤ ਅਧਿਕਾਰੀਆਂ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬੀਜਿੰਗ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਦੂਜੇ ਸ਼ਹਿਰਾਂ ਵੱਲ ਭੇਜਿਆ ਜਾ ਰਿਹਾ ਹੈ, ਜਿੱਥੇ ਯਾਤਰੀਆਂ ਦੀ ਜਾਂਚ ਕੀਤੀ ਜਾਏਗੀ। 
 

ਦੁਨੀਆ 'ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 3,87,354 ਹੋ ਗਈ ਹੈ, ਜਦਕਿ ਕੁਲ ਮੌਤਾਂ ਦਾ ਅੰਕੜਾ 16,758 ਤਕ ਪਹੁੰਚ ਗਿਆ ਹੈ। ਇਟਲੀ ਤੋਂ ਲੈ ਕੇ ਭਾਰਤ ਅਤੇ ਅਮਰੀਕਾ ਤੱਕ ਦੀਆਂ ਸਰਕਾਰਾਂ ਨੇ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਖਤ ਕਦਮ ਚੁੱਕੇ ਹਨ। ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਲਗਭਗ ਇੱਕ ਅਰਬ ਲੋਕ ਘਰਾਂ 'ਚ ਬੰਦ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:78 new cases of corona reappeared in China after five days of relief