ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ 'ਚ ਜਹਾਜ਼ ਹਾਦਸਾਗ੍ਰਸਤ; 9 ਲੋਕਾਂ ਦੀ ਮੌਤ, 3 ਜ਼ਖ਼ਮੀ

ਅਮਰੀਕਾ ਦੇ ਦੱਖਣੀ ਡਕੋਟਾ ਸੂਬੇ 'ਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਜਹਾਜ਼ 'ਚ 12 ਲੋਕ ਸਵਾਰ ਸਨ, ਜਿਨ੍ਹਾਂ 'ਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਲੋਕ ਗੰਭੀਰ ਜ਼ਖ਼ਮੀ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
 

ਕੈਨੇਡਾ ਦੇ ਕਿੰਗਸਟਨ 'ਚ ਜਹਾਜ਼ ਹਾਦਸਾ, 7 ਲੋਕਾਂ ਦੀ ਮੌਤ

 

ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਨੇ ਚੈਂਬਰਲੇਨ ਤੋਂ ਉਡਾਨ ਭਰੀ ਸੀ ਅਤੇ ਇਦਾਹੋ ਫਾਲਸ ਜਾ ਰਿਹਾ ਸੀ। ਮ੍ਰਿਤਕਾਂ 'ਚ 2 ਬੱਚੇ ਵੀ ਸ਼ਾਮਲ ਹਨ। ਅਮਰੀਕੀ ਮੀਡੀਆ ਰਿਪੋਰਟ ਮੁਤਾਬਕ ਖਰਾਬ ਮੌਸਮ ਦੀ ਜਾਣਕਾਰੀ ਪਹਿਲਾਂ ਹੀ ਦੇ ਦਿੱਤੀ ਗਈ ਸੀ ਪਰ ਉਡਾਨ ਸਮੇਂ ਸ਼ਾਇਦ ਇਸ ਨੂੰ ਨਜ਼ਰਅੰਦਾਜ ਕਰ ਦਿੱਤਾ ਗਿਆ। ਮੌਸਮ ਵਿਭਾਗ ਨੇ ਤੂਫ਼ਾਨ ਦੀ ਵੀ ਸੰਭਾਵਨਾ ਪ੍ਰਗਟਾਈ ਸੀ। 
 

ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (ਐਫ.ਏ.ਏ.) ਨੇ ਕਿਹਾ ਕਿ ਪਿਲਾਟਸ ਪੀ.ਸੀ.-12 ਇੱਕ ਸਿੰਗਲ ਇੰਜਨ ਵਾਲਾ ਟਰਬੋਪ੍ਰੋਪ ਜਹਾਜ਼ ਸੀ, ਜੋ ਚੈਂਬਰਲੇਨ ਹਵਾਈ ਅੱਡੇ ਤੋਂ ਲਗਭਗ 1 ਮੀਲ ਦੂਰ ਟੇਕਆਫ਼ ਕਰਨ ਦੇ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ 'ਚ 12 ਲੋਕ ਸਵਾਰ ਸਨ। 

 

 

ਨਿਊਜ਼ ਏਜੰਸੀ ਏ.ਐਫ.ਪੀ. ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਮ੍ਰਿਤਕਾਂ 'ਚੋਂ ਇੱਕ ਜਹਾਜ਼ ਦਾ ਪਾਇਲਟ ਸੀ, ਜਿਸ ਬਾਰੇ ਐਨ.ਬੀ.ਸੀ. ਨਿਊਜ਼ ਨੇ ਬਰੂਲੇ ਕਾਊਂਟੀ ਸੂਬੇ ਦੇ ਵਕੀਲ ਦਾ ਹਵਾਲਾ ਦਿੰਦਿਆਂ ਦੱਸਿਆ ਹੈ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫ਼ਟੀ ਬੋਰਡ ਨੇ ਇਕ ਟਵੀਟ 'ਚ ਕਿਹਾ ਹੈ ਕਿ ਜਹਾਜ਼ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:9 Killed 3 Hurt in South Dakota Plane Crash