ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਫ਼ੌਜ ਮੁਖੀ ਬਾਜਵਾ ਨੂੰ ਝਟਕਾ, ਕਾਰਜਕਾਲ ’ਚ ਵਾਧਾ ਟਲ਼ਿਆ

ਪਾਕਿ ਫ਼ੌਜ ਮੁਖੀ ਬਾਜਵਾ ਨੂੰ ਝਟਕਾ, ਕਾਰਜਕਾਲ ’ਚ ਵਾਧਾ ਟਲ਼ਿਆ

ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਲੇ ਜਨਰਲ ਬਾਜਵਾ ਦੇ ਕਾਰਜਕਾਲ ਨੂੰ ਹੋਰ ਅੱਗੇ ਵਧਾਉਣ ਦਾ ਨੋਟੀਫ਼ਿਕੇਸ਼ਨ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਜਨਰਲ ਬਾਜਵਾ ਸਮੇਤ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ।

 

 

ਚੇਤੇ ਰਹੇ ਕਿ ਜਨਰਲ ਬਾਜਵਾ 29 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ ਭਲਕੇ ਬੁੱਧਵਾਰ ਨੂੰ ਹੋਵੇਗੀ।

 

 

ਇਸ ਵੇਲੇ ਪਾਕਿਸਤਾਨ ’ਚ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ’ਚ ਵਾਧਾ ਹਾਲ ਦੀ ਘੜੀ ਟਲ਼ ਗਿਆ ਹੈ। ਪਾਕਿਸਤਾਨ ਦੇ ਚੀਫ਼ ਜਸਟਿਸ ਸਮੇਤ ਜਸਟਿਸ ਮਜ਼ਹਰ ਆਲਮ ਅਤੇ ਜਸਟਿਸ ਮਨਸੂਰ ਅਲੀ ਸ਼ਾਹ ਦੇ ਤਿੰਨ ਮੈਂਬਰੀ ਬੈਂਚ ਨੇ ਜਨਰਲ ਬਾਜਵਾ ਦੇ ਕਾਰਜਕਾਲ ’ਚ ਵਾਧਾ ਕਰਨ ਵਾਲਾ ਨੋਟੀਫ਼ਿਕੇਸ਼ਨ ਰੋਕ ਲਿਆ ਹੈ।

 

 

ਇਸ ਬਾਰੇ ਪਟੀਸ਼ਨ ਜਿਊਰਿਸਟ ਫ਼ਾਊਂਡੇਸ਼ਨ ਨੇ ਦਾਇਰ ਕੀਤੀ ਸੀ। ਇਸ ਪਟੀਸ਼ਨ ’ਚ ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਜਨਰਲ ਬਾਜਵਾ ਦੇ ਕਾਰਜਕਾਲ ’ਚ ਵਾਧਾ ਕਰਨ ਵਾਲਾ ਨੋਟੀਫ਼ਿਕੇਸ਼ਨ ਰੱਦ ਕਰ ਦੇਣਾ ਚਾਹੀਦਾ ਹੈ। ਸੁਣਵਾਈ ਦੌਰਾਨ ਜਸਟਿਸ ਖੋਸਾ ਨੇ ਕਿਹਾ ਕਿ ਫ਼ੌਜ ਮੁਖੀ ਦੇ ਕਾਰਜਕਾਲ ਵਿੱਚ ਵਾਧਾ ਸਿਰ਼ਫ਼ ਪਾਕਿਸਤਾਨ ਦਾ ਰਾਸ਼ਟਰਪਤੀ ਹੀ ਕਰ ਸਕਦਾ ਹੈ।

 

 

ਚੇਤੇ ਰਹੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਸੀ ਕਿ ਜਨਰਲ ਕਮਰ ਜਾਵੇਦ ਬਾਜਵਾ ਨੂੰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਤਿੰਨ ਹੋਰ ਸਾਲਾਂ ਲਈ ਫ਼ੌਜ ਮੁਖੀ ਨਿਯੁਕਤ ਕੀਤਾ ਜਾਂਦਾ ਹੈ।

 

 

ਅਟਾਰਨੀ ਜਨਰਲ ਅਨਵਰ ਮਨਸੂਰ ਖ਼ਾਨ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਅਦਾਲਤ ’ਚ ਕਿਹਾ ਕਿ ਫ਼ੌਜ ਮੁਖੀ ਦੇ ਕਾਰਜਕਾਲ ਵਿੱਚ ਇਹ ਵਾਧਾ ਰਾਸ਼ਟਰਪਤੀ ਆਰਿਫ਼ ਅਲਵੀ ਦੀ ਪ੍ਰਵਾਨਗੀ ਤੋਂ ਬਗ਼ੈਰ ਨਹੀਂ ਕੀਤਾ ਗਿਆ ਹੈ। ਇਸ ਬਾਰੇ ਪਹਿਲਾਂ ਕੇਂਦਰੀ ਕੈਬਿਨੇਟ ਨੇ ਪ੍ਰਵਾਨਗੀ ਦਿੱਤੀ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A Jolt to Pakistani Army Chief Bajwa Extension in term suspended