ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕਿਸੇ ਵੇਲੇ ਵੀ ਛਿੜ ਸਕਦੀ ਹੈ ਭਾਰਤ–ਪਾਕਿਸਤਾਨ ਜੰਗ: ਕੁਰੈਸ਼ੀ

​​​​​​​ਕਿਸੇ ਵੇਲੇ ਵੀ ਛਿੜ ਸਕਦੀ ਹੈ ਭਾਰਤ–ਪਾਕਿਸਤਾਨ ਜੰਗ: ਕੁਰੈਸ਼ੀ

ਜੰਮੂ–ਕਸ਼ਮੀਰ ਉੱਤੇ ਭਾਰਤ ਸਰਕਾਰ ਦੇ ਫ਼ੈਸਲੇ ਤੋਂ ਘਬਰਾਏ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਜੰਮੂ–ਕਸ਼ਮੀਰ ਦੇ ਹਾਲਾਤ ਕਾਰਨ ਜੰਗ ਕਦੇ ਵੀ ਭੜਕ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਹੋ ਜਿਹੀ ਜੰਮੂ–ਕਸ਼ਮੀਰ ਦੇ ਹਾਲਾਤ ਹਨ, ਉਨ੍ਹਾਂ ਨੂੰ ਵੇਖਦਿਆਂ ਇਹ ਕਿਹਾ ਜਾ ਸਕਦਾ ਹੈ ਕਿ ਅਚਾਨਕ ਜੰਗ ਛਿੜ ਸਕਦੀ ਹੈ।

 

 

ਬੁੱਧਵਾਰ ਨੂੰ ਜਨੇਵਾ ’ਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੇ ਸੈਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਤੇ ਭਾਰਤ ਦੋਵੇਂ ਕਿਸੇ ਜੰਗ ਦੇ ਨਤੀਜਿਆਂ ਨੂੰ ਸਮਝਦੇ ਹਨ ਪਰ ਉਨ੍ਹਾਂ ਕਿਹਾ ਕਿ ‘ਅਚਾਨਕ ਜੰਗ ਛਿੜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜੇ ਹਾਲਾਤ ਅਜਿਹੇ ਹੀ ਬਣੇ ਰਹੇ, ਤਾਂ ਕੁਝ ਵੀ ਸੰਭਵ ਹੈ।’

 

 

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਬੁੱਧਵਾਰ ਨੂੰ ਕਿਹਾ ਕਿ ਕਸ਼ਮੀਰ ਵਦੇ ਹਾਲਾਤ ਨੂੰ ਵੇਖਦਿਆਂ ਉਨ੍ਹਾਂ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਦੇ ਮੁਖੀ ਮਿਸ਼ੇਲ ਬੈਸ਼ਲੇਟ ਨੂੰ ਕਸ਼ਮੀਰ ਦਾ ਦੌਰਾ ਕਰਨ ਦੀ ਅਪੀਲ ਕੀਤੀ ਹੈ।

 

 

ਸ੍ਰੀ ਕੁਰੈਸ਼ੀ ਨੇ ਜਨੇਵਾ ’ਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੇ ਸੈਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸ੍ਰੀਮਤੀ ਮਿਸ਼ੇਲ ਬੈਸ਼ਲੇਟ ਕਸ਼ਮੀਰ ਜਾਣ ਦੇ ਇੱਛੁਕ ਹਨ।

 

 

ਸ੍ਰੀ ਕੁਰੈਸ਼ੀ ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਘਟਾਉਣ ਲਈ ਦੁਵੱਲੀ ਵਾਰਤਾ ਦੀ ਸੰਭਾਵਨਾ ਤੋਂ ਇਨਕਾਰ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Accidental war between India and Pak is possible any time says Qureshi