ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਬੁਲ : ਹਵਾ ਪ੍ਰਦੂਸ਼ਣ ਕਾਰਨ 17 ਲੋਕਾਂ ਦੀ ਮੌਤ 

ਭਾਰਤ ਹੀ ਨਹੀਂ ਦੁਨੀਆ ਦੇ ਕੁੱਝ ਹੋਰ ਦੇਸ਼ ਵੀ ਹਵਾ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਪ੍ਰਦੂਸ਼ਣ ਦੀ ਮਾਰ ਕਾਰਨ ਬੱਚੇ ਅਤੇ ਬਜ਼ੁਰਗ ਆਪਣੀ ਬੇਸ਼ਕੀਮਤੀ ਜ਼ਿੰਦਗੀ ਗੁਆ ਰਹੇ ਹਨ। ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਪ੍ਰਦੂਸ਼ਣ ਦੇ ਪੱਧਰ 'ਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਬੀਤੇ ਇਕ ਹਫ਼ਤੇ ਵਿਚ 17 ਲੋਕਾਂ ਦੀ ਮੌਤ ਹੋ ਗਈ ਹੈ। ਅਫ਼ਗਾਨਿਸਤਾਨ ਦੇ ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। 
 ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਦੀ ਮੌਤ ਘਾਤਕ ਪ੍ਰਦੂਸ਼ਣ ਨਾਲ ਹੋਏ ਸਾਹ ਦੇ ਇੰਫੈਕਸ਼ਨ ਵਰਗੀਆਂ ਸਿਹਤ ਸਮੱਸਿਆਵਾਂ ਕਾਰਨ ਹੋਈ ਹੈ। ਟੋਲੋ ਨਿਊਜ਼ ਨੇ ਅਫ਼ਗਾਨਿਸਤਾਨ ਸਰਕਾਰ ਵੱਲੋਂ ਜਾਰੀ ਇਕ ਬਿਆਨ ਦੇ ਹਵਾਲੇ ਨਾਲ ਕਿਹਾ ਹੈ ਕਿ ਪ੍ਰਦੂਸ਼ਣ ਕਾਰਨ ਹੋਈਆਂ ਸਮੱਸਿਆਵਾਂ ਕਾਰਨ ਪਿਛਲੇ ਹਫਤੇ ਕਾਬੁਲ ਵਿਚ 8800 ਤੋਂ ਵੱਧ ਮਰੀਜ਼ ਸਰਕਾਰੀ ਹਸਪਤਾਲ ਪਹੁੰਚੇ ਹਨ। ਇਹ ਲੋਕ ਫੇਫੜਿਆਂ ਦੀ ਤਕਲੀਫ ਕਾਰਨ ਸਾਹ ਦੀ ਬਿਮਾਰੀ ਤੋਂ ਪੀੜਤ ਸਨ।
 

ਸਿਹਤ ਮੰਤਰਾਲਾ ਮੁਤਾਬਕ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ ਇਕ ਹਫ਼ਤੇ ਵਿਚ 1600 ਤੋਂ ਜ਼ਿਆਦਾ ਮਰੀਜ਼ ਹਸਪਤਾਲ ਪਹੁੰਚੇ। ਅੰਤਰਰਾਸ਼ਟਰੀ ਨਿਗਰਾਨੀ ਸੰਗਠਨ ਏਅਰ ਵਿਜ਼ੁਅਲ ਮੁਤਾਬਕ ਪਿਛਲੇ ਇੱਕ ਮਹੀਨੇ ਤੋਂ ਕਾਬੁਲ 'ਚ ਏਅਰ ਕੁਆਲਿਟੀ ਇੰਡੈਕਸ ਖਤਰਨਾਕ ਬਣਿਆ ਹੋਇਆ ਹੈ।
 

ਅਧਿਕਾਰੀਆਂ ਦੀ ਮੰਨੀਏ ਤਾਂ ਅਜਿਹਾ ਘਟੀਆ ਪੱਧਰ ਦਾ ਬਾਲਣ, ਕੋਲਾ ਬਾਲਣ ਕਾਰਨ ਹੋਇਆ ਹੈ। ਹਾਲਾਤ ਇੰਨੇ ਖਰਾਬ ਹਨ ਕਿ ਸਰਕਾਰ ਨੂੰ ਕਾਬੁਲ ਦੇ 16 ਸੱਭ ਤੋਂ ਭੀੜ ਵਾਲੇ ਇਲਾਕਿਆਂ 'ਚ ਲੋਕਾਂ ਨੂੰ ਮਾਸਕ ਵੰਡਣੇ ਪਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:air pollution kills 17 people in Kabul