ਉੱਤਰੀ ਕੋਰੀਆ ਨੇ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਮੁੜ ਸ਼ੁਰੂ ਕਰਨ ਦੇ ਐਲਾਨ ਤੋਂ ਇਕ ਦਿਨ ਬਾਅਦ ਬੁੱਧਵਾਰ ਨੂੰ ਦੋ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ। ਉਸਨੇ ਪੂਰਬੀ ਸਾਗਰ ਚ ਵਾਨਸਨ ਤੋਂ ਦੋ ਮਿਜ਼ਾਈਲਾਂ ਦਾਗੀਆਂ। ਇਨ੍ਹਾਂ ਚੋਂ ਇਕ ਮਿਜ਼ਾਈਲ ਜਾਪਾਨ ਦੇ ਵਿਸ਼ੇਸ਼ ਆਰਥਿਕ ਖੇਤਰ ਚ ਡਿੱਗੀ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਪਾਨ ਨੇ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੀ ਇੱਕ ਬੈਠਕ ਬੁਲਾਈ ਹੈ।
ਇਹ ਮਿਜ਼ਾਈਲਾਂ ਪੂਰਬੀ ਸਾਗਰ (ਜਾਪਾਨ ਸਾਗਰ) ਚ ਵਾਨਸਨ ਤੋਂ ਚਲਾਈਆਂ ਗਈਆਂ ਸਨ। ਇਹ ਸਪਸ਼ਟ ਨਹੀਂ ਹੈ ਕਿ ਇਹ ਕਿਸ ਕਿਸਮ ਦੀ ਮਿਜ਼ਾਈਲ ਸੀ। ਮਿਜ਼ਾਈਲਾਂ ਜਿਨ੍ਹਾਂ ਦਾ ਪਹਿਲਾਂ ਟੈਸਟ ਕੀਤਾ ਗਿਆ ਸੀ, ਇਹ ਇੱਕ ਛੋਟੀ ਸੀਮਾ ਵਾਲੀ ਬੈਲਿਸਟਿਕ ਮਿਜ਼ਾਈਲ ਸੀ।
ਉਨ੍ਹਾਂ ਇੱਕ ਬਿਆਨ ਚ ਕਿਹਾ ਕਿ ਸਾਡੀ ਫੌਜ ਸਥਿਤੀ ਦੀ ਨਿਗਰਾਨੀ ਕਰ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕੀਤੇ ਹੋਰ ਤਾਂ ਪ੍ਰੀਖਣ ਨਹੀਂ ਕੀਤੇ ਜਾਣੇ ਹਨ। ਅਸੀਂ ਇਸ ਨਾਲ ਨਜਿੱਠਣ ਲਈ ਤਿਆਰ ਹਾਂ।
ਦੱਸ ਦੇਈਏ ਕਿ ਇਹ ਪ੍ਰੀਖਣ ਅਜਿਹੇ ਸਮੇਂ ਹੋਏ ਹਨ ਜਦੋਂ ਉੱਤਰ ਕੋਰੀਆ ਦੇ ਉਪ ਵਿਦੇਸ਼ ਮੰਤਰੀ ਚੋਈ ਸਨ ਹੋਈ ਨੇ ਕਿਹਾ ਕਿ ਪਿਓਂਗਯਾਂਗ ਇਸ ਹਫਤੇ ਦੇ ਅੰਤ ਚ ਵਾਸ਼ਿੰਗਟਨ ਨਾਲ ਕਾਰਜ ਪੱਧਰੀ ਗੱਲਬਾਤ ਕਰਨ ਲਈ ਸਹਿਮਤ ਹਨ।
ਕੋਰੀਆ ਦੇ ਸਰਕਾਰੀ ਮੀਡੀਆ ਦੇ ਅਨੁਸਾਰ ਚੋਈ ਨੇ ਇੱਕ ਬਿਆਨ ਚ ਕਿਹਾ ਕਿ ਦੋਵੇਂ ਧਿਰਾਂ ਸ਼ੁੱਕਰਵਾਰ ਨੂੰ ਸ਼ੁਰੂਆਤੀ ਸੰਪਰਕ ਕਰਨਗੇ ਤੇ ਅਗਲੇ ਦਿਨ ਗੱਲਬਾਤ ਹੋਵੇਗੀ।
ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੋਰਗਨ ਓਰਟਾਗਸ ਨੇ ਬਾਅਦ ਚ ਗੱਲਬਾਤ ਦੀ ਪੁਸ਼ਟੀ ਕੀਤੀ।
ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਕਿਹਾ ਕਿ ਟੋਕਿਓ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੀ ਇੱਕ ਬੈਠਕ ਕਰੇਗਾ। ਤਾਂ ਕਿ ਇਹ ਫੈਸਲਾ ਲਿਆ ਜਾ ਸਕੇ ਕਿ ਇਸ ਦਾ ਜਵਾਬ ਕਿਵੇਂ ਦੇਣਾ ਹੈ। ਆਬੇ ਨੇ ਕਿਹਾ ਕਿ ਬੈਲਿਸਟਿਕ ਮਿਜ਼ਾਈਲਾਂ ਦਾ ਪ੍ਰੀਖਣ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਦੇ ਮਤੇ ਦੀ ਉਲੰਘਣਾ ਕਰਦੀ ਹਨ। ਅਸੀਂ ਇਸ ਦਾ ਸਖਤ ਵਿਰੋਧ ਕਰਦੇ ਹਾਂ ਤੇ ਇਸ ਦੀ ਸਖਤ ਨਿੰਦਾ ਕਰਦੇ ਹਾਂ।
.