ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

52 ਪਾਕਿਸਤਾਨੀਆਂ ਨੂੰ ਅਮਰੀਕਾ ਨੇ ਵਾਪਸ ਭੇਜਿਆ

ਅਮਰੀਕਾ ਨੇ 52 ਪਾਕਿਸਤਾਨੀ ਪ੍ਰਵਾਸੀਆਂ ਨੂੰ ਆਪਣੇ ਵਤਨ ਭੇਜ ਦਿੱਤਾ ਹੈ। ਇਹ ਪ੍ਰਵਾਸੀ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਇਸਲਾਮਾਬਾਦ ਪੁੱਜੇ। ਵੀਰਵਾਰ ਨੂੰ   ਮੀਡੀਆ ਵਿੱਚ ਆਈਆਂ ਖ਼ਬਰਾਂ ਵਿੱਚ ਇਹ ਜਾਣਕਾਰੀ ਦਿੱਤੀ ਗਈ।


ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਗਲਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੀ ਨੈਸ਼ਨਲ ਅਸੰਬਲੀ ਦੀ ਵਿਦੇਸ਼ੀ ਮਾਮਲਿਆਂ ਸਬੰਧੀ ਕਮੇਟੀ ਨੂੰ ਸੂਚਿਤ ਕੀਤਾ ਗਿਆ ਕਿ ਅਮਰੀਕੀ ਅਧਿਕਾਰੀਆਂ ਨੇ ਇਮੀਗ੍ਰੇਸ਼ਨ ਦੀ ਉਲੰਘਣਾ, ਅਪਰਾਧਿਕ ਚਾਲ-ਚਲਣ ਅਤੇ ਹੋਰ ਗੰਭੀਰ ਦੋਸ਼ਾਂ ਦੇ ਆਧਾਰ ਉੱਤੇ ਪਾਕਿਸਤਾਨੀ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਮੁਕੱਦਮਾ ਚਲਾਇਆ।

 

ਡਾਨ ਅਖ਼ਬਾਰ ਨੇ ਇਮੀਗ੍ਰੇਸ਼ਨ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਦਿੱਤੀ ਕਿ 53 ਪਾਕਿਸਤਾਨੀ ਨਾਗਰਿਕਾਂ ਨੂੰ ਵਤਨ ਆਉਣਾ ਸੀ ਪਰ ਬੁੱਧਵਾਰ 52 ਨਾਗਰਿਕ ਹੀ ਦੇਸ਼ ਪਹੁੰਚੇ ਕਿਉਂਕਿ ਇਕ ਵਿਅਕਤੀ ਅਮਰੀਕੀ ਹਵਾਈ ਅੱਡੇ' ਤੇ ਬੀਮਾਰ ਹੋ ਗਿਆ ਸੀ, ਇਸ ਲਈ ਉਨ੍ਹਾਂ ਨੂੰ ਪਤਨ ਨਹੀਂ ਭੇਜਿਆ ਜਾ ਸਕਿਆ।


ਪਾਕਿਸਤਾਨੀ ਨਾਗਰਿਕ ਜਦੋਂ ਇਸਲਾਮਾਬਾਦ ਕੌਮਾਂਤਰੀ ਹਵਾਈ ਅੱਡੇ 'ਤੇ ਉਤਰੇ ਤਾਂ ਅਮਰੀਕੀ ਰੱਖਿਆ ਅਫ਼ਸਰ ਉਨ੍ਹਾਂ ਦੀ ਸੁਰੱਖਿਆ ਕਰ ਰਹੇ ਸਨ। ਜਹਾਜ਼ ਪਹੁੰਚਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਇਹ ਨਾਗਰਿਕਾਂ ਨੂੰ ਪਾਕਿਸਤਾਨੀ ਅਧਿਕਾਰੀਆਂ ਨੂੰ ਸੌਂਪ ਦਿੱਤਾ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:America sent 52 pakistani nationals home