ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਰਿਫ ਅਲਵੀ ਨੇ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਆਰਿਫ ਅਲਵੀ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਸਹਿਯੋਗੀ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ ਪਾਰਟੀ ਦੇ ਸੰਸਥਾਪਕ ਮੈਂਬਰਾਂ `ਚ ਸ਼ਾਮਲ ਆਰਿਫ ਅਲਵੀ ਨੇ ਐਤਵਾਰ ਨੂੰ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਵਜੋਂ ਸਹੁੰ ਲਈ। ਪਾਕਿਸਤਾਨ ਦੇ ਚੀਫ ਜਸਟਿਸ ਸਾਕਿਬ ਨਿਸਾਰ ਨੇ ਐਲਾਨ ਏ ਸਦਰ (ਰਾਸ਼ਟਰਪਤੀ ਭਵਨ) `ਚ ਆਯੋਜਿਤ ਸਾਦੇ ਸਮਾਰ’ਹ `ਚ ਪੇਸ਼ੇ ਨਾਲ ਦੰਦਾਂ ਦੇ ਡਾਕਟਰ 69 ਸਾਲਾ ਅਲਵੀ ਨੂੰ ਪਾਕਿਸਤਾਨ ਦੇ 13ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁਕਾਈ ਗਈ।


ਭਾਸ਼ਾ ਅਨੁਸਾਰ, ਪਿਛਲੇ ਰਾਸ਼ਟਰਪਤੀ ਮਮਨੂਨ ਹੁਸੈਨ ਨੇ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਦੇ ਬਾਅਦ ਸ਼ਨੀਵਾਰ ਨੁੰ ਰਾਸ਼ਟਰਪਤੀ ਭਵਨ ਖਾਲੀ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਇਮਰਾਨ ਖਾਨ, ਸੈਨਾ ਮੁੱਖੀ ਜਨਰਲ ਕਮਰ ਜਾਵੇਦ ਬਾਜਵਾ ਅਤੇ ਵਿਦੇਸ਼ੀ ਮਹਿਮਾਨਾਂ ਸਮੇਤ ਸਹੁੰ ਚੁੱਕ ਸਮਾਰੋਹ `ਚ ਸੈਨਾ ਅਤੇ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਏ। ਅਲਵੀ ਨੂੰ ਚਾਰ ਸਤੰਬਰ ਨੂੰ ਹੋਏ ਚੋਣ `ਚ ਪਾਕਿਸਤਾਨ ਦਾ ਨਵਾਂ ਰਾਸ਼ਟਰਪਤੀ ਚੁਣਿਆ ਗਿਆ ਸੀ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:arif alvi took oath as pakistan new president