ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਸੰਕਟ ’ਚ ਵੀ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਰਾਹਤ ਨਹੀਂ

ਕੋਰੋਨਾ ਸੰਕਟ ਦੇ ਵਿਚਕਾਰ ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਇਕਾਈ ਨੇ ਭੂਮੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਮੁਖੀ ਸ਼ਰੀਫ (70) ਇਸ ਸਮੇਂ ਲੰਦਨ ਵਿੱਚ ਜ਼ੇਰੇ ਇਲਾਜ ਹਨ।

 

ਰਾਸ਼ਟਰੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ਦੇ ਅਧਿਕਾਰੀਆਂ ਨੇ ਕਿਹਾ ਕਿ ਸ਼ਰੀਫ ਨੇ ਜੰਗ ਗਰੁੱਪ ਦੇ ਪ੍ਰਧਾਨ ਸੰਪਾਦਕ ਮੀਰ ਸ਼ਕੀਲੁਰ ਰਹਿਮਾਨ ਨੂੰ 1986 ਚ ਗੈਰ ਕਾਨੂੰਨੀ ਢੰਗ ਨਾਲ ਜ਼ਮੀਨ ਪਟੇ ਤੇ ਦਿੱਤੀ ਸੀ, ਜਦੋਂ ਸ਼ਰੀਫ ਪਾਕਿ ਪੰਜਾਬ ਸੂਬੇ ਦੇ ਮੁੱਖ ਮੰਤਰੀ ਸਨ।

 

ਐਨ.ਏ.ਬੀ. ਦੇ ਇਕ ਅਧਿਕਾਰੀ ਨੇ ਪੀਟੀਆਈ-ਭਾਸ਼ਾ ਨੂੰ ਦੱਸਿਆ, "ਐਨਏਬੀ ਨੇ ਪੀਐਮਐਲ-ਐਨ ਦੇ ਮੁਖੀ ਨਵਾਜ਼ ਸ਼ਰੀਫ ਖ਼ਿਲਾਫ਼ ਜੰਗ ਸਮੂਦ ਦੇ ਪ੍ਰਧਾਨ ਸੰਪਾਦਕ ਮੀਰ ਸ਼ਕੀਲੁਰ ਰਹਿਮਾਨ ਦੇ ਇੱਕ ਜ਼ਮੀਨੀ ਮਾਮਲੇ ਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।"

 

ਉਨ੍ਹਾਂ ਕਿਹਾ ਕਿ ਸ਼ਰੀਫ ਨੂੰ ਨੋਟਿਸ ਅਤੇ ਪ੍ਰਸ਼ਨ ਪੱਤਰ ਭੇਜ ਦਿੱਤੇ ਗਏ ਹਨ। ਪਰ ਉਨ੍ਹਾਂ ਦੇ ਪੱਖ ਤੋਂ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁਕੇ ਨਵਾਜ਼ ਸ਼ਰੀਫ ਵਿਰੁੱਧ ਭ੍ਰਿਸ਼ਟਾਚਾਰ ਦੇ ਬਹੁਤ ਸਾਰੇ ਕੇਸ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arrest warrant against Former PM of Pakistan Nawaz Sharif