ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਸਿਫ ਅਲੀ ਜ਼ਰਦਾਰੀ ਨੇ ਇਮਰਾਨ ਸਰਕਾਰ ਨੂੰ ਹਟਾਉਣ ਦਾ ਲਿਆ ਸੰਕਲਪ


ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਹਟਾਉਣ ਦਾ ਸੰਕਲਪ ਲੈਂਦੇ ਹੋਏ ਸਰਕਾਰ ਉੱਤੇ ਦੇਸ਼ ਵਿੱਚ ਮਹਿੰਗਾਈ ਅਤੇ ਬੇਰੁਜ਼ਗਾਰੀ ਵਧਾਉਣ ਦਾ ਦੋਸ਼ ਲਾਇਆ।
 


ਡਾਨ ਅਖ਼ਬਾਰ ਨੇ ਜ਼ਰਦਾਰੀ ਦੇ ਹਵਾਲੇ ਨਾਲ ਕਿਹਾ ਹੈ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਛੇਤੀ ਹਟਾਇਆ ਨਹੀਂ ਜਾਂਦਾ ਹੈ ਤਾਂ ਉਹ ਦੇਸ਼ ਨੂੰ ਅਜਿਹੀ ਸਥਿਤੀ 'ਚ ਲੈ ਜਾਣਗੇ ਜਿੱਥੋ ਸਾਡੇ ਲਈ ਵੀ ਦੇਸ਼ ਨੂੰ ਚਲਾਉਣਾ ਮੁਸ਼ਕਲ ਹੋਵੇਗਾ।
 


ਜ਼ਰਦਾਰੀ ਨੇ ਸਿੰਧ ਦੇ ਦੌਲਤਪੁਰ ਸੂਬੇ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਮੈਂ ਸੱਤਾ ਦਾ ਭੁੱਖਾ ਨਹੀਂ ਹਾਂ ਪਰ ਮੌਜੂਦਾ ਸਰਕਾਰ ਨੂੰ ਵਾਪਸ ਭੇਜ ਦੇਣਾ ਚਾਹੀਦਾ ਹੈ। ਨਹੀਂ ਤਾਂ ਜ਼ਿਆਦਾਤਰ ਲੋਕਾਂ ਦਾ ਜੀਵਨ ਦੁਖਦਾਈ ਹੋ ਜਾਵੇਗਾ। 

 

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਕਿਸਤਾਨ ਪੀਪਲਜ਼ ਪਾਰਟੀ ਨੇ ਹਮੇਸ਼ਾ ਲੋਕਾਂ ਦੀ ਸੇਵਾ ਕੀਤੀ ਹੈ, ਕਿਉਂਕਿ ਇਹੀ ''ਸਾਡਾ ਮੈਨੀਫੈਸਟੋ ਹੈ ਅਤੇ ਅਸੀਂ ਲੋਕਾਂ ਦੇ ਦਰਵਾਜ਼ੇ 'ਤੇ ਉਨ੍ਹਾਂ ਦੀ ਸੇਵਾ ਕਰਨ ਵਿੱਚ ਯਕੀਨ ਰਖਦੇ ਹਾਂ। ਉਨ੍ਹਾਂ ਕਿਹਾ ਕਿ 'ਈਦ ਦੇ ਤੁਰੰਤ ਬਾਅਦ ਅਸੀਂ ਆਪਣੀਆਂ ਯੋਜਨਾਵਾਂ ਦਾ ਐਲਾਨ ਕਰਾਂਗੇ ਅਤੇ ਇਹ ਸਮਾਪਤੀ ਦੀ ਸ਼ੁਰੂਆਤ ਦਾ ਸੰਕੇਤ ਹੋਵੇਗਾ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Asil Ali Zardari takes resolution to remove Imran Khan government