ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਫ਼ਗ਼ਾਨਿਸਤਾਨ: ਰਾਜਧਾਨੀ ਕਾਬੁਲ 'ਚ ਹੋਏ ਬੰਬ ਧਮਾਕੇ 'ਚ ਸੱਤ ਲੋਕਾਂ ਦੀ ਮੌਤ

ਅਫ਼ਗ਼ਾਨਿਸਤਾਨ ਦੇ ਕਾਬੁਲ ਵਿੱਚ ਕਾਰ ਬੰਬ ਧਮਾਕੇ ਵਿੱਚ ਬੁੱਧਵਾਰ ਨੂੰ ਘੱਟੋ ਘੱਟ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਦੇ ਹਵਾਲੇ ਨਾਲ ਦੱਸਿਆ ਕਿ ਕਸਾਬਾ ਇਲਾਕੇ ਵਿੱਚ ਸਵੇਰੇ ਇੱਕ ਕਾਰ ਬੰਬ ਧਮਾਕੇ ਵਿੱਚ ਘੱਟੋ ਘੱਟ ਸੱਤ ਲੋਕਾਂ ਦੀ ਮੌਤ ਹੋ ਗਈ।

 

ਉਨ੍ਹਾਂ ਦੱਸਿਆ ਕਿ ਧਮਾਕਿਆਂ ਕਾਰਨ ਬਹੁਤ ਸਾਰੇ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਈ ਵਾਹਨ ਬੰਬ ਧਮਾਕੇ ਦੀ ਲਪੇਟ ਵਿੱਚ ਆਏ ਹਨ ਜੋ ਕਿ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। 

 

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਸੰਗਠਨ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਘਟਨਾ ਬਾਰੇ, ਉਥੇ ਗ੍ਰਹਿ ਮੰਤਰਾਲੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕਾਬੁਲ ਵਿੱਚ ਕਾਰ ਬੰਬ ਧਮਾਕੇ ਵਿੱਚ ਘੱਟੋ ਘੱਟ ਸੱਤ ਲੋਕ ਮਾਰੇ ਗਏ ਅਤੇ ਸੱਤ ਜ਼ਖ਼ਮੀ ਹੋ ਗਏ।

 

ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਕਿਹਾ ਕਿ ਇਹ ਧਮਾਕਾ ਗ੍ਰਹਿ ਮੰਤਰਾਲੇ ਦੇ ਨੇੜੇ ਹੋਇਆ, ਜੋ ਕਾਬਲ ਏਅਰਪੋਰਟ ਦੇ ਉੱਤਰ ਵਿੱਚ ਸਥਿਤ ਹੈ। ਉਨ੍ਹਾਂ ਕਿਹਾ ਕਿ ਧਮਾਕੇ ਵਿੱਚ ਮਾਰੇ ਗਏ ਸਾਰੇ ਨਾਗਰਿਕ ਸਨ। ਫਿਲਹਾਲ, ਧਮਾਕਾ ਕਿਸੇ ਕਰਵਾਇਆ ਹੈ, ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆ ਆਈ।


ਦੱਸਣਯੋਗ ਹੈ ਕਿ ਤਾਲਿਬਾਨ ਅਤੇ ਇਸਲਾਮਿਕ ਸਟੇਟ ਦੇ ਦੋਵੇਂ ਸਮੂਹ ਕਾਬੁਲ ਵਿੱਚ ਸਰਗਰਮ ਹਨ ਅਤੇ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਾਬੁਲ ਵਿੱਚ ਇਸ ਤਰ੍ਹਾਂ ਦੇ ਬੰਬ ਧਮਾਕੇ ਹੋਏ ਹੋਣ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਆਤਮਘਾਤੀ ਧਮਾਕੇ ਹੋਏ ਹਨ ਜਿਸ ਵਿੱਚ ਆਮ ਨਾਗਰਿਕਾਂ ਦੀਆਂ ਜਾਨਾਂ ਗਈਆਂ ਹਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:At least seven people killed in Kabul car bomb blast