ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਵਿਚ 22 ਸਤੰਬਰ ਨੂੰ ਆਯੋਜਿਤ ਹੋਣ ਜਾ ਰਹੇ ‘ਹਾਓੜੀ ਮੋਦੀ’ ਪ੍ਰੋਗਰਾਮ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਸ਼ਾਮਲ ਹੋਣਗੇ। ਇਸ ਪ੍ਰੋਗਰਾਮ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਮੈਂ ਅਗਲੇ ਹਫਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰੂੰਗਾ। ਭਾਰਤ ਅਤੇ ਪਾਕਿਸਤਾਨ ਨਾਲ ਮੀਟਿੰਗ ਕਰੂੰਗਾ। ਮੈਨੂੰ ਲੱਗਦਾ ਹੈ ਕਿ ਦੋਵਾਂ ਦੇਸ਼ਾਂ ਵਿਚ ਬਹੁਤ ਪ੍ਰਗਤੀ ਹੋ ਰਹੀ ਹੈ।
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਉਚ ਪੱਧਰੀ ਮੁਲਾਕਾਤ ਕਰਨਗੇ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਦੋਵੇਂ ਦੇਸ਼ਾਂ ਵਿਚ ਤਣਾਅ ਘੱਟ ਕਰਨ ਦੀ ਦਿਸ਼ਾ ਵਿਚ ਕਾਫੀ ਪ੍ਰਗਤੀ ਹੋਈ ਹੈ। ਡੋਨਾਲਡ ਟਰੰਪ 22 ਸਤੰਬਰ ਨੂੰ ਹਊਸਟਨ ਵਿਚ ਹੋਣ ਵਾਲੇ ਹਾਓੜੀ ਮੋਦੀ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਮੋਦੀ ਨਾਲ ਭਾਰਤੀ ਅਮਰੀਕੀਆਂ ਨੂੰ ਸੰਬੋਧਨ ਕਰਨਗੇ, ਪ੍ਰੰਤੂ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਕਦੋਂ ਅਤੇ ਕਿਥੇ ਮੁਲਾਕਾਤ ਕਰਨਗੇ।
ਟਰੰਪ ਨੇ ਸੋਮਵਾਰ ਨੂੰ ਵਾਈਟ ਹਾਊਸ ਵਿਚ ਇਕ ਪ੍ਰਸ਼ਨ ਦੇ ਉਤਰ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰੂੰਗਾ ਅਤੇ ਮੈਂ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ ਕਰੂੰਗਾ। ਟਰੰਪ ਦੇ ਪ੍ਰੋਗਰਾਮ ਅਨੁਸਾਰ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਇਸ ਮਹੀਨੇ ਨਿਊਯਾਰਕ ਵਿਚ ਹੋਣ ਵਾਲੇ ਸੰਯੁਕਤ ਰਾਸ਼ਟਰ ਮਹਾ ਸਭਾ ਸੈਸ਼ਨ ਦੌਰਾਨ ਮੁਲਾਕਾਤ ਕਰ ਸਕਦੇ ਹਨ।