ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ 'ਚ ਸੰਦੀਪ ਸਿੰਘ ਦੇ ਨਾਂ 'ਤੋ ਹੋਵੇਗਾ ਡਾਕਘਰ ਦਾ ਨਾਂ

ਅਮਰੀਕਾ 'ਚ ਇੱਕ ਡਾਕਘਰ ਦਾ ਨਾਂ ਡਿਊਟੀ ਦੌਰਾਨ ਸ਼ਹੀਦ ਹੋਏ ਭਾਰਤੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਂ 'ਤੇ ਰੱਖਣ ਲਈ ਅਮਰੀਕੀ ਸੰਸਦ 'ਚ ਇੱਕ ਬਿਲ ਪੇਸ਼ ਕੀਤਾ ਗਿਆ ਹੈ। ਇਹ ਬਿੱਲ ਟੈਕਸਾਸ 'ਚ ਸੰਸਦ ਮੈਂਬਰ ਲਿਜੀ ਫਲੈੱਚਰ ਨੇ ਪੇਸ਼ ਕੀਤਾ ਹੈ। ਬੀਤੀ 27 ਸਤੰਬਰ ਨੂੰ ਹਿਊਸਟਨ ਸ਼ਹਿਰ 'ਚ ਡਿਊਟੀ 'ਤੇ ਤਾਇਨਾਤ ਹੈਰਿਸ ਕਾਊਂਟੀ ਦੇ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਰ (42) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਅਮਰੀਕਾ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਸਨ, ਜਿਨ੍ਹਾਂ ਨੂੰ ਦਾੜ੍ਹੀ ਵਦਾਉਣ ਅਤੇ ਪੱਗ ਪਹਿਨਣ ਦੀ ਛੋਟ ਮਿਲੀ ਸੀ।
 

ਫਲੈੱਚਰ ਨੇ ਇਹ ਬਿੱਲ ਪੇਸ਼ ਕੀਤਾ। ਇਸ 'ਚ 315 ਐਡਿਕਸ ਹਾਵੇਲ ਰੋਡ 'ਤੇ ਸਥਿਤ ਡਾਕਘਰ ਦਾ ਨਾਂ ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫ਼ਿਸ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, "ਡਿਪਟੀ ਧਾਲੀਵਾਲ ਨੇ ਭਾਈਚਾਰੇ ਦੀ ਅਗਵਾਈ ਕੀਤੀ ਹੈ। ਉਨ੍ਹਾਂ ਸੇਵਾ ਦੌਰਾਨ ਸਮਾਨਤਾ, ਸੰਪਰਕ ਅਤੇ ਭਾਈਚਾਰੇ ਲਈ ਕੰਮ ਕੀਤਾ ਹੈ।"
 

ਉਨ੍ਹਾਂ ਕਿਹਾ ਕਿ ਡਾਕਘਰ ਦਾ ਨਾਂ ਧਾਲੀਵਾਲ ਦੇ ਨਾਂ 'ਤੇ ਰੱਖਣ ਨਾਲ ਇਹ ਉਨ੍ਹਾਂ ਦੀ ਸੇਵਾ ਅਤੇ ਉਨ੍ਹਾਂ ਦਾ ਬਲੀਦਾਨ ਸਾਨੂੰ ਹਮੇਸ਼ਾ ਯਾਦ ਰਹੇਗਾ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਹਿਊਸਟਨ ਪੁਲਿਸ ਵਿਭਾਗ ਨੇ ਡਿਊਟੀ 'ਤੇ ਤੈਨਾਤ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਧਾਰਮਕ ਚਿੰਨ੍ਹਾਂ ਨੂੰ ਪਹਿਨਣ ਦੀ ਇਜਾਜ਼ਤ ਦੇਣ ਵਾਲੀ ਨੀਤੀ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਹ ਅਜਿਹਾ ਕਰਨ ਵਾਲੀ ਟੈਕਸਸ ਦੀ ਸਭ ਤੋਂ ਵੱਡੀ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਬਣ ਗਈ ਸੀ।


 

ਧਾਲੀਵਾਲ ਤੋਂ ਪਹਿਲਾਂ ਕਿਸੇ ਵੀ ਵਿਅਕਤੀ ਨੂੰ ਟੈਕਸਾਸ ਪੁਲਿਸ ਵਿੱਚ ਦਾੜ੍ਹੀ ਤੇ ਕੇਸਾਂ ਸਮੇਤ ਡਿਊਟੀ ਕਰਨ ਦੀ ਇਜਾਜ਼ਤ ਨਹੀਂ ਸੀ ਪਰ ਸਿਰਫ਼ ਧਾਲੀਵਾਲ ਕਾਰਨ ਇਹ ਕਾਨੂੰਨ ਬਦਲਿਆ ਗਿਆ ਸੀ। ਧਾਲੀਵਾਲ ‘ਯੂਨਾਈਟਿਡ ਸਿੱਖਸ’ ਨਾਂਅ ਦੀ ਜੱਥੇਬੰਦੀ ਨਾਲ ਵੀ ਕੰਮ ਕਰਦੇ ਰਹੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bill in US Congress to rename Houston PO after Sikh cop Sandeep Singh Dhaliwal