ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੋਨਸਨ ਹਸਪਤਾਲ 'ਚ ਦਾਖ਼ਲ

ਬ੍ਰਿਟੇਨ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੂੰ ਹੁਣ ਕੋਰੋਨਾ ਦੀ ਲਾਗ ਦੇ ਲੱਛਣਾਂ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਜੋਨਸਨ ਦੇ ਦਫ਼ਤਰ ਨੇ ਦਿੱਤੀ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਜੋਨਸਨ ਦੀ ਰਿਪੋਰਟ ਪਿਛਲੇ ਮਹੀਨੇ ਪਾਜ਼ੀਟਿਵ ਆਈ ਸੀ। ਫਿਰ ਡਾਕਟਰਾਂ ਦੀ ਸਲਾਹ ਅਨੁਸਾਰ 10 ਡਾਊਨਿੰਗ ਸਟ੍ਰੀਟ ਵਿਖੇ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਸੀ।
 

ਪਹਿਲਾਂ ਇਹ ਖ਼ਬਰ ਮਿਲੀ ਸੀ ਕਿ ਪ੍ਰਧਾਨ ਮੰਤਰੀ ਜੋਨਸਨ ਦੀ ਗਰਭਵਤੀ ਮੰਗੇਤਰ ਕੈਰੀ ਸਾਇਮੰਡਜ਼ ਵੀ ਕੋਰੋਨਾ ਦੇ ਲੱਛਣਾਂ ਕਾਰਨ ਆਈਸੋਲੇਸ਼ਨ 'ਚ ਹਨ। ਉਨ੍ਹਾਂ ਨੇ ਐਤਵਾਰ ਨੂੰ ਟਵਿੱਟਰ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਹੀ ਹੈ।
 

ਦੱਸ ਦੇਈਏ ਕਿ ਕੋਰੋਨਾ ਵਾਇਰਸ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਤੱਕ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਜੋਨਸਨ ਤੋਂ ਪਹਿਲਾਂ ਬ੍ਰਿਟੇਨ ਦੇ ਰਾਜਕੁਮਾਰ ਚਾਰਲਸ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਉਨ੍ਹਾਂ ਨੂੰ ਕੁਆਰੰਟੀਨ ਕੀਤਾ ਗਿਆ ਸੀ।
 

ਬੋਰਿਸ ਜੋਨਸਨ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਸੀ ਕਿ ਉਹ ਇਸ ਜਾਨਲੇਵਾ ਵਾਇਰਸ ਵਿਰੁੱਧ ਸਰਕਾਰ ਦੇ ਸੰਘਰਸ਼ ਵਿੱਚ ਬ੍ਰਿਟਿਸ਼ ਸਰਕਾਰ ਦੀ ਅਗਵਾਈ ਕਰਦੇ ਰਹਿਣਗੇ।
 

ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ ਸੀ, "ਪਿਛਲੇ 24 ਘੰਟਿਆਂ ਵਿੱਚ ਮੈਨੂੰ ਹਲਕੇ ਲੱਛਣ ਹਨ ਅਤੇ ਟੈਸਟ ਪਾਜ਼ੀਟਿਵ ਆਇਆ ਹੈ। ਹੁਣ ਮੈਂ ਖੁਦ ਨੂੰ  ਆਈਸੋਲੇਟ ਕਰ ਰਿਹਾ ਹਾਂ, ਪਰ ਅਜਿਹੇ ਸਮੇਂ ਜਦੋਂ ਅਸੀਂ ਕੋਰੋਨਾ ਵਿਰੁੱਧ ਲੜਾਈ ਲੜ ਰਹੇ ਹਾਂ ਤਾਂ ਮੈਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਰਕਾਰ ਦੀ ਅਗਵਾਈ ਕਰਦਾ ਰਹਾਂਗਾ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:British PM Boris Johnson admitted to hospital for tests coronavirus symptoms