ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਨੇਡਾ `ਚ ਭਿਆਨਕ ਬੱਸ ਹਾਦਸਾ, 3 ਮੌਤਾਂ-ਕਈ ਜ਼ਖ਼ਮੀ

ਕੈਨੇਡਾ ਦੀ ਰਾਜਧਾਨੀ ਓਟਾਵਾ `ਚ ਵਾਪਰੇ ਇੱਕ ਭਿਆਨਕ ਬੱਸ ਹਾਦਸੇ `ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਬੀਤੇ ਦਿਨ ਸਥਾਨਕ ਸਮੇਂ ਮੁਤਾਬਕ ਸ਼ਾਮੀਂ 3.50 ਵਜੇ ਸ਼ਹਿਰ ਦੇ ਪੱਛਮੀ ਹਿੱਸੇ `ਚ ਵੈਸਟਬੋਰੋ ਬੱਸ ਸਟੇਸ਼ਨ `ਤੇ ਇੱਕ ਡਬਲ-ਡੈਕਰ ਬੱਸ ਪਲੇਟਫਾਰਮ ਨਾਲ ਟਕਰਾਅ ਗਈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਓਟਾਵਾ ਦੇ ਮੇਅਰ ਜਿਮ ਵਾਟਸਨ ਨੇ ਹਾਦਸੇ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਸ ਹਾਦਸੇ `ਚ 23 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ `ਚ ਦਾਖ਼ਲ ਕਰਾਇਆ ਗਿਆ। ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਵਾਟਸਨ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਮਾਰੇ ਤਿੰਨਾਂ ਲੋਕਾਂ `ਚੋਂ ਦੋ ਬੱਸ ਸਵਾਰ ਸਨ, ਜਦਕਿ ਤੀਜਾ ਪਲੇਟਫਾਰਮ `ਤੇ ਖੜ੍ਹਾ ਸੀ। ਜਾਂਚ ਕਰਤਾ ਹਾਦਸੇ ਦੇ ਕਾਰਨਾਂ ਦੀ ਜਾਂਚ `ਚ ਜੁਟੇ ਹੋਏ ਹਨ ਤੇ ਬੱਸ ਚਾਲਕ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਹੈ। 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bus accident in Canada 3 deaths-many injuries