ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੇਪਾਲ ਬੱਸ ਹਾਦਸੇ 'ਚ 11 ਦੀ ਮੌਤ, 100 ਤੋਂ ਵੱਧ ਜ਼ਖ਼ਮੀ

ਮੱਧ ਨੇਪਾਲ ਵਿੱਚ ਸਮਰੱਥਾ ਤੋਂ ਜ਼ਿਆਦਾ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਇਕ ਪਹਾੜੀ ਤੋਂ ਹੇਠਾਂ ਡਿੱਗੀ ਗਈ ਜਿਸ ਵਿੱਚ ਘੱਟੋ ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 108 ਜ਼ਖ਼ਮੀ ਹੋ ਗਏ। ਇੱਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

 

ਬੱਸ ਸਿੰਧੂਪਾਲ ਚੌਕ ਤੋਂ ਕਾਠਮੰਡੂ ਜਾ ਰਹੀ ਸੀ। ਯਾਤਰੀ ਦਸ਼ਹਿਰੇ ਦੇ ਤਿਉਹਾਰ ਨੂੰ ਮਨਾਉਣ ਲਈ ਗਏ ਸਨ। ਬੱਸ ਇਕ ਮੋੜ ਉੱਤੇ ਖਿਸਕ ਗਈ ਅਤੇ 50 ਮੀਟਰ ਤੋਂ ਵੀ ਜ਼ਿਆਦਾ ਹੇਠਾਂ ਡਿੱਗ ਗਈ।


ਜ਼ਿਲ੍ਹੇ ਦੇ ਇੱਕ ਅਧਿਕਾਰੀ ਗੋਮਾ ਦੇਵੀ ਚੇਮਜ਼ੋਂਗ ਨੇ ਏਐਫਪੀ ਨੂੰ ਦੱਸਿਆ ਕਿ ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੰਜ ਹੋਰ ਲੋਕਾਂ ਦੀ ਮੌਤ ਹਸਪਤਾਲ ਜਾਂਦੇ ਸਮੇਂ ਜਾਂ ਇਲਾਜ ਦੌਰਾਨ ਹੋ ਗਈ। ਚੇਮਜ਼ੋਂਗ ਨੇ ਕਿਹਾ ਕਿ ਇਸ ਹਾਦਸੇ ਵਿੱਚ 108 ਲੋਕ ਜ਼ਖ਼ਮੀ ਹੋਏ ਹਨ, ਜਦੋਂ ਕਿ ਸਿਰਫ 39 ਦਾ ਇਲਾਜ ਚੱਲ ਰਿਹਾ ਹੈ। ਅਸੀਂ ਜਾਂਚ ਕਰ ਰਹੇ ਹਾਂ ਕਿ ਹਾਦਸਾ ਕਿਸ ਕਾਰਨ ਹੋਇਆ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bus accident in nepal killed 11 and more than 100 injured