ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਵਿਦਿਆਰਥੀਆਂ ਨੂੰ ਫ਼ਾਇਦਾ ਹੋਵੇਗਾ ਕੈਨੇਡਾ ਦੇ ਨਰਮ ਵੀਜ਼ਾ ਨੇਮਾਂ ਦਾ

ਭਾਰਤੀ ਵਿਦਿਆਰਥੀਆਂ ਨੂੰ ਫ਼ਾਇਦਾ ਹੋਵੇਗਾ ਕੈਨੇਡਾ ਦੇ ਨਰਮ ਵੀਜ਼ਾ ਨੇਮਾਂ ਦਾ

ਕੈਨੇਡਾ ਦੇ ਨਰਮ ਵੀਜ਼ਾ ਨੇਮਾਂ ਦਾ ਫ਼ਾਇਦਾ ਭਾਰਤ ਤੇ ਤਿੰਨ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਪੁੱਜੇਗਾ ਕਿਉਂਕਿ ਹੁਣ ਉਸ ਨੇ ਨਿਯਮਾਂ ਵਿੱਚ ਕੁਝ ਅਜਿਹੀਆਂ ਤਬਦੀਲੀਆਂ ਕੀਤੀਆਂ ਹਨ ਕਿ ਉਨ੍ਹਾਂ ਦੀਆਂ ਵੀਜ਼ਾ ਅਰਜ਼ੀਆਂ ਦਾ ਪ੍ਰਾਸੈਸਿੰਗ ਸਮਾਂ ਕਾਫ਼ੀ ਘਟ ਜਾਵੇਗਾ।

ਸਰਕਾਰੀ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ ਇਸ ਵੇਲੇ ਇੱਕ ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਸਿੱਖਿਆ ਦੇ ਖੇਤਰ ਵਿੱਚ ਦੋਵੇਂ ਦੇਸ਼ਾਂ ਵਿਚਾਲੇ ਆਪਸੀ ਤਾਲਮੇਲ ਪਹਿਲਾਂ ਤੋਂ ਹੀ ਚੱਲਿਆ ਆ ਰਿਹਾ ਹੈ। ਕੈਨੇਡਾ ਨੇ ਵਿਦਿਆਰਥੀਆਂ ਲਈ ਆਪਣੇ ਵੀਜ਼ਾ ਨੇਮ ਅਜਿਹੇ ਵੇਲੇ ਨਰਮ ਕੀਤੇ ਹਨ, ਜਦੋਂ ਇੰਗਲੈਂਡ ਦੀ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਸੁਖਾਲੇ ਵੀਜ਼ਾ ਨਿਯਮਾਂ ਦੇ ਘੇਰੇ ਤੋਂ ਬਾਹਰ ਰੱਖਿਆ ਹੈ।

ਇਮੀਗ੍ਰੇਸ਼ਨ ਵਿਭਾਗ ਅਨੁਸਾਰ ਕੌਮਾਂਤਰੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਲਈ ਕੈਨੇਡਾ ਖਿੱਚਣ ਲਈ ਹਰ ਤਰ੍ਹਾਂ ਦੀਆਂ ਨਵੀਂਆਂ ਪੁਲਾਂਘਾਂ ਪੁੱਟੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਅਰਜ਼ੀਆਂ ਦੀ ਪ੍ਰਾਸੈਸਿੰਗ ਨੂੰ ਵੀ ਕਾਰਜਕੁਸ਼ਲ ਬਣਾਇਆ ਜਾ ਰਿਹਾ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:canadian visa relaxation for indian students