ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕੀ ਚੋਣਾਂ ’ਚ ਦਖਲ ਦੇਣ ਦੀ ਕੋਸ਼ਿਸ਼ ਕਰ ਰਿਹੈ ਚੀਨ : ਡੋਨਾਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਨਡ ਟਰੰਪ ਨੇ ਚੀਨ ਤੇ ਅਮਰੀਕੀ ਮੱਧ-ਵਿਤੀ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰਨ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਬੀਜਿੰਗ ਨੇ ਇਸ ਦੋਸ਼ ਨੂੰ ਖਾਰਿਜ ਕਰ ਦਿੱਤਾ ਹੈ।

 

ਟਰੰਪ ਨੇ ਟਵਿਟ ਕੀਤਾ, ਚੀਨ ਨੇ ਸ਼ਰ੍ਹੇਆਮ ਕਿਹਾ ਹੈ ਕਿ ਉਹ ਮੁਸਤੈਦੀ ਨਾਲ ਸਾਡੇ ਕਿਸਾਨਾਂ, ਖੇਤਾਂ ਅਤੇ ਉਦਯੋਗਿਕ ਕਾਮਿਆਂ ਤੇ ਹਮਲਾ ਕਰਕੇ ਸਾਡੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਅਤੇ ਬਦਲਣ ਲਈ ਸਰਗਰਮ ਕੋਸਿ਼ਸ਼ ਕਰ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਨੇ ਹਾਲਾਂਕਿ ਆਪਣੇ ਲਗਾਏ ਦੋਸ਼ਾਂ ਸਬੰਧੀ ਕੋਈ ਸਬੂਤ ਪੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਹ ਵੀ ਨਾ ਦੱਸਿਆ ਕਿ ਉਨ੍ਹਾਂ ਦੇ ਦੋਸ਼ ਲਗਾਉਣ ਦਾ ਅਸਲ ਟੀਚਾ ਹੈ ਕੀ।

 

ਟਰੰਪ ਦੇ ਦੋਸ਼ ਲਗਾਉਣ ਮਗਰੋਂ ਚੀਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਗੈਂਗ ਸ਼ੁਆਂਗ ਨੇ ਬੁੱਧਵਾਰ ਨੂੰ ਕਿਹਾ ਕਿ ਚੀਨ ਦੂਜੇ ਦੇਸ਼ਾਂ ਦੇ ਅੰਦਰੂਨੀ ਮਾਮਲਿਆਂ ਚ ਦਖਲਅੰਦਾਜੀ ਨਹੀਂ ਕਰਦਾ। 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:China is trying to intervene in the US elections: Donald Trump