ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਪਾਕਿ ਨਾਲ ਦ੍ਰਿੜ੍ਹਤਾਪੂਰਬਕ ਖੜ੍ਹਾ ਚੀਨ, ਕਸ਼ਮੀਰ ਬਾਰੇ ਕੀਤੀ ਚਰਚਾ

​​​​​​​ਪਾਕਿ ਨਾਲ ਦ੍ਰਿੜ੍ਹਤਾਪੂਰਬਕ ਖੜ੍ਹਾ ਚੀਨ, ਕਸ਼ਮੀਰ ਬਾਰੇ ਕੀਤੀ ਚਰਚਾ

ਚੀਨ ਨੇ ਅੱਜ ਦੁਨੀਆ ਨੂੰ ਦਰਸਾ ਦਿੱਤਾ ਹੈ ਕਿ ਉਹ ਪੂਰੀ ਦ੍ਰਿੜ੍ਹਤਾ ਨਾਲ ਪਾਕਿਸਤਾਨ ਲਾਲ ਖੜ੍ਹਾ ਹੈ। ਬੀਜਿੰਗ ਵਿਖੇ ਅੱਜ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅਤੇ ਚੀਨੀ ਸਟੇਟ ਕੌਂਸਲਰ ਤੇ ਵਿਦੇਸ਼ ਮੰਤਰੀ ਵਾਂਗ ਯੀ ਵਿਚਾਲੇ ਗੱਲਬਾਤ ਹੋਈ ਤੇ ਉਸ ਤੋਂ ਬਾਅਦ ਦੋਵੇਂ ਆਗੂਆਂ ਨੇ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਵੀ ਕੀਤੀ। ਪਾਕਿਸਤਾਨ ਨੇ ਇਸ ਗੱਲਬਾਤ ਦੌਰਾਨ ਕਸ਼ਮੀਰ ਦਾ ਮੁੱਦਾ ਵੀ ਉਠਾਇਆ।

 

 

ਚੀਨ ਦੇ ਅਧਿਕਾਰੀਆਂ ਨੇ ਅੱਜ ਪਾਕਿਸਤਾਨ ਨੂੰ ਹਰ ਤਰ੍ਹਾਂ ਦੀ ਹਮਾਇਤ ਦਾ ਭਰੋਸਾ ਦਿਵਾਇਆ। ਚੀਨ ਨੇ ਕਿਹਾ ਕਿ ਦੁਨੀਆ ਵਿੱਚ ਹਾਲਾਤ ਭਾਵੇਂ ਕਿਹੋ ਜਿਹੇ ਵੀ ਹੋ ਜਾਣ, ਉਹ ਪਾਕਿਸਤਾਨ ਦਾ ਸਾਥ ਨਹੀਂ ਛੱਡੇਗਾ। ਅੱਜ ਦੀ ਮੀਟਿੰਗ ਦੌਰਾਨ ਪਾਕਿਸਤਾਨ ਨੇ ਚੀਨ ਨੂੰ ਦੱਸਿਆ ਕਿ ‘ਕਸ਼ਮੀਰ ਵਿੱਚ ਹਾਲਾਤ ਵਿਗੜਦੇ ਜਾ ਰਹੇ ਹਨ, ਇਸ ਲਈ ਚੀਨ ਹੁਣ ਭਾਰਤ ਨੂੰ ਕਹੇ ਕਿ ਉਹ ਉਸ ਸੂਬੇ ਦੀਆਂ ਨੀਤੀਆਂ ਉੱਤੇ ਮੁੜ ਗ਼ੌਰ ਕਰੇ।’

 

 

ਚੀਨ ਨੇ ਪਾਕਿਸਤਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੀਤੀ 14 ਫ਼ਰਵਰੀ ਦੇ ਪੁਲਵਾਮਾ ਦੇ ਦਹਿਸ਼ਤਗਰਦ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਖ਼ਤਮ ਕਰਨ ਦੇ ਡਾਢੇ ਜਤਨ ਕੀਤੇ। ਚੇਤੇ ਰਹੇ ਕਿ ਜੰਮੂ–ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਦਹਿਸ਼ਤਗਰਦ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਸਥਿਤ ਅੱਤਵਾਦੀ ਜੱਥੇਬੰਦੀ ਜੈਸ਼–ਏ–ਮੁਹੰਮਦ ਨੇ ਲਈ ਸੀ। ਉਸ ਹਮਲੇ ਵਿੱਚ ਸੀਆਰਪੀਐੱਫ਼ ਦੇ 45 ਜਵਾਨ ਸ਼ਹੀਦ ਹੋ ਗਏ ਸਨ।

 

 

ਬੀਤੀ 26 ਫ਼ਰਵਰੀ ਨੂੰ ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ਦੇ ਬਾਲਾਕੋਟ ਇਲਾਕੇ ਵਿੱਚ ਸਥਿਤ ਦਹਿਸ਼ਤਗਰਦ ਕੈਂਪਾਂ ਉੱਤੇ ਹਵਾਈ ਹਮਲੇ ਵੀ ਕੀਤੇ ਸਨ। ਪਿਛਲੇ ਹਫ਼ਤੇ ਹੀ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿੱਚ ਚੀਨ ਨੇ ਜੈਸ਼–ਏ–ਮੁਹੰਮਦ ਦੇ ਸਰਗਨੇ ਮਸੂਦ ਅਜ਼ਹਰ ਨੂੰ ਕੌਮਾਂਤਰੀ–ਦਹਿਸ਼ਤਗਰਦ ਐਲਾਨਣ ਦਾ ਵਿਰੋਧ ਕਰਦਿਆਂ ਉਸ ਪ੍ਰਸਤਾਵ ਨੂੰ ਵੀਟੋ ਕਰ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:China is with Pakistan Kashmir issue raised