ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚੀਨ ਨੇ ਅਮਰੀਕਾ ਤੋਂ ਮੰਗੀ ਮਦਦ

ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਕਾਰਨ ਹੁਣ ਤੱਕ 425 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜਿਹੇ 'ਚ ਚੀਨ ਨੇ ਇਸ ਜਾਨਲੇਵਾ ਬੀਮਾਰੀ ਨੂੰ ਖਤਮ ਕਰਨ ਲਈ ਅਮਰੀਕਾ ਤੋਂ ਮਦਦ ਮੰਗੀ ਹੈ।
 

'ਸਾਊਥ ਚਾਈਨਾ ਪੋਸਟ' ਅਖਬਾਰ ਅਨੁਸਾਰ ਚੀਨ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਨ ਹੁਆ ਚੁਨਯਿੰਗ ਨੇ ਮੰਗਲਵਾਰ ਨੂੰ ਕਿਹਾ, "ਚੀਨ ਨੂੰ ਪਤਾ ਹੈ ਕਿ ਅਮਰੀਕਾ ਨੇ ਕਈ ਵਾਰ ਉਸ ਦੀ ਮਦਦ ਕਰਨ ਦੀ ਇੱਛਾ ਪ੍ਰਗਟਾਈ ਹੈ। ਸਾਨੂੰ ਉਮੀਦ ਹੈ ਕਿ ਅਮਰੀਕਾ ਜਿੰਨੀ ਛੇਤੀ ਹੋ ਸਕੇ ਇਸ ਵਾਇਰਸ ਨਾਲ ਨਜਿੱਠਣ ਲਈ ਹਰ ਸੰਭਵ ਤਰੀਕੇ ਨਾਲ ਸਾਡੀ ਮਦਦ ਕਰੇਗਾ।"
 

ਚੁਨਯਿੰਗ ਨੇ ਕਿਹਾ, "ਚੀਨੀ ਸਰਕਾਰ ਅਤੇ ਉਸ ਦੇ ਨਾਗਰਿਕ ਇਸ ਜਾਨਲੇਵਾ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਅਸੀਂ ਇਸ ਬਿਮਾਰੀ ਦੇ ਫੈਲਣ ਨੂੰ ਪੂਰੀ ਤਰ੍ਹਾਂ ਰੋਕਣ ਲਈ ਫੈਸਲਾਕੁੰਨ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ ਅਤੇ ਰੋਕਥਾਮ ਤੇ ਨਿਯੰਤਰਣ ਦੀਆਂ ਕੋਸ਼ਿਸ਼ਾਂ ਹੌਲੀ-ਹੌਲੀ ਵਧੀਆ ਨਤੀਜੇ ਦੇ ਰਹੇ ਹਨ।"
 

ਉਨ੍ਹਾਂ ਕਿਹਾ, "ਅਮਰੀਕਾ ਨੂੰ ਅਜਿਹੇ ਹਾਲਾਤ 'ਚ ਸ਼ਾਂਤੀ ਅਤੇ ਉਦੇਸ਼ਪੂਰਨ ਤਰੀਕੇ ਨਾਲ ਚੀਨ ਦੀ ਮਦਦ ਕਰਨੀ ਚਾਹੀਦੀ ਹੈ। ਕੋਰੋਨਾ ਵਾਇਰਸ ਨੂੰ ਰੋਕਣ ਲਈ ਅਮਰੀਕਾ ਨੂੰ ਚੀਨ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।" ਇਸ ਤੋਂ ਪਹਿਲਾਂ ਸੋਮਵਾਰ ਨੂੰ ਅਮਰੀਕਾ ਵੱਲੋਂ ਚੀਨ ਦੇ ਯਾਤਰੀਆਂ 'ਤੇ ਲਗਾਈ ਗਈ ਪਾਬੰਦੀ ਵਿਰੁੱਧ ਚੀਨ ਨੇ ਸਖ਼ਤ ਬਿਆਨ ਦਿੰਦਿਆਂ ਅਮਰੀਕਾ 'ਤੇ ਮਦਦ ਨਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਸੀ ਕਿ ਅਮਰੀਕਾ ਮਦਦ ਦੀ ਬਜਾਏ ਦੁਨੀਆ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:China seeks help from America to deal with corona virus