ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ’ਚ ਕੋਰੋਨਾ ਦਾ ਕਹਿਰ ਜਾਰੀ, ਇੱਕੋ ਦਿਨ 2,200 ਮੌਤਾਂ, ਕੁੱਲ 57,266

ਅਮਰੀਕਾ ’ਚ ਕੋਰੋਨਾ ਦਾ ਕਹਿਰ ਜਾਰੀ, ਇੱਕੋ ਦਿਨ 2,200 ਮੌਤਾਂ, ਕੁੱਲ 57,266

ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਤਬਾਹ ਕੀਤਾ ਹੈ, ਪਰ ਸਭ ਤੋਂ ਵੱਧ ਅਮਰੀਕਾ ’ਚ ਇਸ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ’ਚ ਕੋਰੋਨਾ ਵਾਇਰਸ ਕਾਰਨ ਮੌਤ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਪਿਛਲੇ 24 ਘੰਟਿਆਂ ਦੌਰਾਨ ਅਮਰੀਕਾ ’ਚ 2,200 ਵਿਅਕਤੀਆਂ ਦੀ ਮੌਤ ਹੋਈ ਹੈ।

 

 

ਕੋਰੋਨਾ ਵਾਇਰਸ ਮਹਾਮਾਰੀ ਕਾਰਨ ਦੁਨੀਆ ਭਰ ’ਚ ਮਰਨ ਵਾਲਿਆਂ ਦੀ ਗਿਣਤੀ 2.13 ਲੱਖ ਤੋਂ ਵੱਧ ਹੋ ਗਈ ਹੈ; ਜਿਨ੍ਹਾਂ ਵਿੱਚੋਂ ਦੋ–ਤਿਹਾਈ ਸਭ ਤੋਂ ਵੱਧ ਬੁਰੀ ਤਰ੍ਹਾਂ ਪ੍ਰਭਾਵਿਤ ਯੂਰੋਪ ਹੈ।

 

 

ਜੌਨਜ਼ ਹੌਪਕਿਨਜ਼ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਸਿਸਟਮ ਸਾਇੰਸ ਐਂਡ ਇੰਜੀਨੀਅਰਿੰਗ (CSAE) ਵੱਲੋਂ ਪਾਜ਼ਿਟਿਵ ਮਾਮਲਿਆਂ ਤੋਂ ਪਤਾ ਚੱਲਿਆ ਹੈ ਕਿ ਮੰਗਲਵਾਰ 28 ਅਪ੍ਰੈਲ ਰਾਤੀ ਲਗਭਗ 11:45 ਵਜੇ (ਭਾਰਤੀ ਸਮੇਂ ਅਨੁਸਾਰ) ਤੱਕ ਕੁੱਲ 2.13,824 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦ ਕਿ ਕੋਰੋਨਾ ਵਾਇਰਸ ਤੋਂ ਪਾਜ਼ਿਟਿਵ ਮਾਮਲਿਆਂ ਗਿਣਤੀ ਸਮੁੱਚੇ ਵਿਸ਼ਵ ’ਚ 30,83,467 ਹੋ ਗਈ ਹੈ; ਜਿਨ੍ਹਾਂ ਵਿੱਚੋਂ 9.15 ਲੱਖ ਤੋਂ ਵੱਧ ਵਿਅਕਤੀ ਠੀਕ ਵੀ ਹੋ ਚੁੱਕੇ ਹਨ।

 

 

ਅੰਕੜਿਆਂ ਮੁਤਾਬਕ ਦੁਨੀਆ ਵਿੱਚ ਅਮਰੀਕਾ ਹੁਣ ਕੋਰੋਨਾ ਵਾਇਰਸ ਦੀ ਲਾਗ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ, ਜਿੱਥੇ ਕੋਵਿਡ–19 ਦੇ ਮ੍ਰਿਤਕਾਂ ਦੀ ਗਿਣਤੀ 57,266 ਹੈ ਅਤੇ ਕੁੱਲ ਪਾਜ਼ਿਟਿਵ ਮਾਮਲਿਆਂ ਦੀ ਗਿਣਤੀ 10.02 ਲੱਖ ਤੋਂ ਵੱਧ ਹੈ। ਇਨ੍ਹਾਂ ਵਿੱਚੋਂ 1,12,315 ਵਿਅਕਤੀ ਛੂਤ ਤੋਂ ਮੁਕਤ ਵੀ ਹੋ ਚੁੱਕੇ ਹਨ।

 

 

ਇਟਲੀ ਕੋਵਿਡ–19 ਤੋਂ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ, ਜਿੱਥੇ 27,359 ਵਿਅਕਤੀਆਂ ਦੀ ਮੌਤ ਨਾਲ 2,01,505 ਵਿਅਕਤੀਆਂ ਦੇ ਪਾਜ਼ਿਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਦ ਕਿ 68,941 ਵਿਅਕਤੀ ਠੀਕ ਵੀ ਹੋ ਚੁੱਕੇ ਹਨ।

 

 

ਇੰਝ ਹੀ ਸਪੇਨ ’ਚ 2,32,128 ਵਿਅਕਤੀ ਪਾਜ਼ਿਟਿਵ ਹਨ, ਜਿਨ੍ਹਾਂ ਵਿੱਚੋਂ 23,822 ਵਿਅਕਤੀਆਂ ਦੀ ਮੌਤ ਹੋਈ ਹੈ। ਫ਼ਰਾਂਸ ’ਚ ਕੋਰੋਨਾ ਵਾਇਰਸ ਕਾਰਨ 23,327 ਮੌਤਾਂ ਹੋ ਚੁੰਕੀਆਂ ਹਨ ਤੇ ਕੁੱਲ 1,66,036 ਮਾਮਲਿਆਂ ਦੀ ਪੁਸ਼ਟੀ ਹੋਈ ਹੈ।

 

 

ਇੰਗਲੈਂਡ ਵਿੱਚ 21,159 ਮੌਤਾਂ ਹੋ ਚੁੱਕੀਆਂ ਹਨ ਤੇ ਹੁਣ ਤੱਕ 1.58 ਲੱਖ ਤੋਂ ਵੱਧ ਵਿਅਕਤੀ ਪਾਜ਼ਿਟਿਵ ਪਾਏ ਜਾ ਚੁੱਕੇ ਹਨ।

 

 

ਚੀਨ ’ਚ, ਜਿੱਥੇ ਦਸੰਬਰ ਮਹੀਨੇ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਇਆ ਗਿਆ ਸੀ, ਉੱਥੇ 4,637 ਵਿਅਕਤੀਆਂ ਦੀ ਕੋਵਿਡ–19 ਨਾਲ ਮੌਤ ਹੋਈ ਹੈ ਤੇ 83,988 ਵਿਅਕਤੀ ਪਾਜ਼ਿਟਿਵ ਪਾਏ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona Crisis in US Continues 2200 Deaths in a Day Total 57266