ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੀਨ ’ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਹੁਣ ਤਕ 3158 ਮੌਤਾਂ

ਚੀਨ ਚ ਭਿਆਨਕ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3158 ਹੋ ਗਈ ਜਦੋਂ ਕਿ 80,770 ਲੋਕ ਵਾਇਰਸ ਨਾਲ ਪੀੜਤ ਹਨ ਤੇ 61,000 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਸੂਬੇ ਦੀ ਸਿਹਤ ਕਮੇਟੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

 

ਕਮੇਟੀ ਨੇ ਕਿਹਾ, “ਸੂਬਾ ਸਿਹਤ ਕਮੇਟੀ ਨੂੰ ਦੇਸ਼ ਦੇ 31 ਸੂਬਿਆਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਹੁਣ ਤਕ ਤਕਰੀਬਨ 80,778 ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਤਕਰੀਬਨ 16,145 ਮਰੀਜ਼ਾਂ ਨੂੰ ਸਖਤ ਨਿਗਰਾਨੀ ਹੇਠ ਰੱਖਿਆ ਗਿਆ ਹੈ, ਜਿਨ੍ਹਾਂ ਚੋਂ 4492 ਦੀ ਹਾਲਤ ਗੰਭੀਰ ਹੈ। ਹੈ। ਸਿਹਤਯਾਬ ਹੋਣ ਤੋਂ ਬਾਅਦ ਤਕਰੀਬਨ 61,475 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।”

 

ਕਮੇਟੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਹਾਲਾਂਕਿ ਦੇਸ਼ ਭਰ ਚ ਸਿਰਫ ਕੋਰੋਨਾ ਵਾਇਰਸ ਦੇ 24 ਮਾਮਲੇ ਸਾਹਮਣੇ ਆਏ ਹਨ ਅਤੇ 1578 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ ਅਤੇ ਇਸ ਦੌਰਾਨ 22 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਹੁਤ ਸਾਰੇ ਲੋਕਾਂ ਨੂੰ ਵੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

 

ਮਹੱਤਵਪੂਰਣ ਗੱਲ ਇਹ ਹੈ ਕਿ ਵਿਸ਼ਵ ਦੇ 104 ਤੋਂ ਵੱਧ ਦੇਸ਼ ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਤੋਂ ਜਾਨਲੇਵਾ ਕੋਰੋਨਾ ਵਾਇਰਸ ਦੀ ਲਪੇਟ ਚ ਆ ਚੁੱਕੇ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4270 ਹੋ ਗਈ ਹੈ, ਜਦੋਂ ਕਿ 118,129 ਲੋਕ ਇਸ ਵਾਇਰਸ ਨਾਲ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona virus continues in China 3158 people killed so far