ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: ਸਾਊਦੀ ਅਰਬ 'ਚ ਸਕੂਲ ਅਤੇ ਯੂਨੀਵਰਸਿਟੀਆਂ ਬੰਦ

ਸਾਊਦੀ ਅਰਬ ਨੇ ਕੋਰੋਨਾਵਾਇਰਸ (ਕੋਵਿਡ -19) ਦੇ ਪਸਾਰ ਨੂੰ ਰੋਕਣ ਲਈ ਸਕੂਲ ਅਤੇ ਯੂਨੀਵਰਸਿਟੀਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਸਾਊਦੀ ਪ੍ਰੈਸ ਏਜੰਸੀ ਨੇ ਐਤਵਾਰ ਨੂੰ ਸਿੱਖਿਆ ਮੰਤਰਾਲੇ ਦੇ ਇੱਕ ਬਿਆਨ ਦੇ ਹਵਾਲੇ ਨਾਲ ਕਿਹਾ ਹੈ ਕਿ ਇਹ ਫੈਸਲਾ 9 ਮਾਰਚ ਤੋਂ ਲਾਗੂ ਹੋਵੇਗਾ ਅਤੇ ਅਗਲੀ ਸੂਚਨਾ ਤੱਕ ਜਾਰੀ ਰਹੇਗਾ। 

 

ਨਿਊਜ਼ ਏਜੰਸੀ ਸਿਨਹੂਆ ਦੇ ਅਨੁਸਾਰ, ਕਤੀਫ ਇਲਾਕੇ ਵਿੱਚ ਕੋਵਿਡ -19 ਦੇ ਮਾਮਲਿਆਂ ਦੀ ਰਿਪੋਰਟ ਤੋਂ ਬਾਅਦ ਸਕੂਲਾਂ ਅਤੇ ਯੂਨੀਵਰਸਿਟੀਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਇਹ ਫ਼ੈਸਲਾ ਉਸ ਤੋਂ ਠੀਕ ਇੱਕ ਦਿਨ ਬਾਅਦ ਲਿਆ ਗਿਆ ਹੈ।

 

ਸਾਊਦੀ ਵਿੱਚ ਹੁਣ ਤੱਕ ਕੋਰੋਨਾਵਾਇਰਸ ਨਾਲ ਪੀੜਤਾਂ ਦੇ 11 ਮਾਮਲੇ ਸਾਹਮਣੇ ਆ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਵਰਚੁਅਲ ਸਿੱਖਿਆ ਪ੍ਰੋਗਰਾਮਾਂ ਨੂੰ ਸਰਗਰਮ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।

 

ਭਾਰਤ ਵਿੱਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਸੋਮਵਾਰ ਨੂੰ ਕੋਰੋਨਾ ਦੇ ਦੋ ਮਾਮਲੇ ਸਾਹਮਣੇ ਆਏ ਹਨ। ਇਟਲੀ ਦੀ ਯਾਤਰਾ ਕਰਕੇ ਕੇਰਲ ਪਰਤੇ 3 ਬੱਚਿਆਂ ਦਾ ਕੋਰੋਨਾ ਟੈਸਟ ਪਾਜੀਟਿਵ ਆਇਆ ਹੈ। ਬੱਚਿਆਂ ਨੂੰ ਏਰਨਕੂਲਮ ਮੈਡੀਕਲ ਕਾਲਜ ਵਿੱਚ ਆਈਸੋਲੇਸ਼ਨ ਵਾਰਡ ਵਿੱਚ ਰਖਿਆ ਗਿਆ ਹੈ। ਉਥੇ, ਜੰਮੂ-ਕਸ਼ਮੀਰ ਦੇ ਕਾਰਗਿਲ ਵਿੱਚ ਇਰਾਨ ਤੋਂ ਪਰਤੀ ਇੱਕ 83 ਸਾਲਾਂ ਔਰਤ ਦਾ ਕੋਰੋਨਾ ਟੈਸਟ ਪਾਜੀਟਿਵ ਆਇਆ ਹੈ।
 

ਦੱਸਣਯੋਗ ਹੈ ਕਿ ਐਤਵਾਰ ਨੂੰ ਕੇਰਲ ਵਿੱਚ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਇਟਲੀ ਦੇ ਤਿੰਨ ਲੋਕ ਸ਼ਾਮਲ ਸਨ ਜੋ ‘ਸਕ੍ਰੀਨਿੰਗ’ ਤੋਂ ਬਚ ਗਏ ਸਨ। ਇਸ ਤੋਂ ਬਾਅਦ ਸਰਕਾਰ ਨੇ ਐਤਵਾਰ ਨੂੰ ਮੁੜ ਬਿਮਾਰੀ ਬਾਰੇ ਅਲਰਟ ਜਾਰੀ ਕੀਤਾ ਅਤੇ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰਨ ਦੇ ਬਾਵਜੂਦ ਨਾ ਦੱਸਣ ਵਾਲਿਆਂ ਵਿਰੁਧ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Corona virus schools universities closed in Saudi Arabia